Tue, Apr 23, 2024
Whatsapp

ਸੰਗਰੂਰ : ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ DC ਦਫ਼ਤਰ ਭੁੱਖ ਹੜਤਾਲ 'ਤੇ ਬੈਠੇ ਲੋਕ

Written by  Shanker Badra -- June 14th 2019 01:29 PM
ਸੰਗਰੂਰ : ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ DC ਦਫ਼ਤਰ ਭੁੱਖ ਹੜਤਾਲ 'ਤੇ ਬੈਠੇ ਲੋਕ

ਸੰਗਰੂਰ : ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ DC ਦਫ਼ਤਰ ਭੁੱਖ ਹੜਤਾਲ 'ਤੇ ਬੈਠੇ ਲੋਕ

ਸੰਗਰੂਰ : ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ DC ਦਫ਼ਤਰ ਭੁੱਖ ਹੜਤਾਲ 'ਤੇ ਬੈਠੇ ਲੋਕ:ਸੁਨਾਮ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ 140 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਣ ਕਾਰਨ ਦੋ ਸਾਲਾ ਫ਼ਤਿਹਵੀਰ ਸਿੰਘ ਮੰਗਲਵਾਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।ਜਿਸ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ ਸੀ।ਮਾਸੂਮ ਫਤਿਹਵੀਰ ਸਿੰਘ ਨੂੰ ਮ੍ਰਿਤਕ ਹਾਲਤ ਵਿਚ ਜਿਸ ਤਰੀਕੇ ਨਾਲ ਬੋਰਵੈੱਲ ਵਿਚੋਂ ਸਵੇਰ ਸਮੇਂ ਕੱਢਿਆ ਗਿਆ ਸੀ , ਉਸ ਨਾਲ ਜਿੱਥੇ ਲੋਕਾਂ ਦੇ ਮਨਾਂ 'ਚ ਭਾਰੀ ਗ਼ੁੱਸਾ ਹੈ, ਉੱਥੇ ਫਤਿਹਵੀਰ ਦੇ ਵਿਛੋੜੇ ਦਾ ਹਰ ਪੰਜਾਬੀ ਦੇ ਮਨ ਵਿਚ ਦਰਦ ਹੈ। [caption id="attachment_306599" align="aligncenter" width="300"]Sangrur: fatehveer singh Case DC office hunger strike Start ਸੰਗਰੂਰ : ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ DC ਦਫ਼ਤਰ ਭੁੱਖ ਹੜਤਾਲ 'ਤੇ ਬੈਠੇ ਲੋਕ[/caption] ਮਾਸੂਮ ਬੱਚੇ ਫਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਲੋਕਾਂ ਵਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।ਇਸ ਦੌਰਾਨ ਭੁੱਖ ਹੜਤਾਲ 'ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਇਹ ਭੁੱਖ ਹੜਤਾਲ ਉਸ ਸਮੇਂ ਤੱਕ ਜਾਰੀ ਰਹੇਗੀ ,ਜਦੋਂ ਤੱਕ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ 'ਤੇ ਕਾਰਵਾਈ ਨਹੀਂ ਕੀਤੀ ਜਾਂਦੀ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਜਾਂਚ ਕਮੇਟੀ ਨਹੀਂ ਬਣਦੀ ,ਓਦੋਂ ਤੱਕ ਭੁੱਖ ਹੜਤਾਲ ਜਾਰੀ ਰਹੇਗੀ।ਇਸ ਦੌਰਾਨ ਅੱਜ 5 ਲੋਕ ਭੁੱਖ ਹੜਤਾਲ 'ਤੇ ਬੈਠੇ ਹਨ। [caption id="attachment_306601" align="aligncenter" width="300"]Sangrur: fatehveer singh Case DC office hunger strike Start ਸੰਗਰੂਰ : ਫਤਿਹਵੀਰ ਨੂੰ ਇਨਸਾਫ਼ ਦਿਵਾਉਣ ਲਈ DC ਦਫ਼ਤਰ ਭੁੱਖ ਹੜਤਾਲ 'ਤੇ ਬੈਠੇ ਲੋਕ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੱਛਮੀ ਬੰਗਾਲ ‘ਚ ਡਾਕਟਰ ਦੀ ਹੋਈ ਕੁੱਟਮਾਰ ਤੋਂ ਬਾਅਦ ਦੇਸ਼ ਭਰ ਦੇ ਡਾਕਟਰ ਹੜਤਾਲ ‘ਤੇ , ਮਰੀਜ਼ ਪਰੇਸ਼ਾਨ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ। -PTCNews


Top News view more...

Latest News view more...