Sun, Apr 28, 2024
Whatsapp

ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ

Written by  Shanker Badra -- June 19th 2019 03:21 PM
ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ

ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ

ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ:ਸੁਨਾਮ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ 140 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਣ ਕਾਰਨ ਦੋ ਸਾਲਾ ਫ਼ਤਿਹਵੀਰ ਸਿੰਘ 11 ਜੂਨ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।ਜਿਸ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ ਸੀ।ਫਤਿਹਵੀਰ ਦੇ ਵਿਛੋੜੇ ਦਾ ਹਰ ਪੰਜਾਬੀ ਦੇ ਮਨ ਵਿਚ ਦਰਦ ਹੈ। [caption id="attachment_308713" align="aligncenter" width="300"]Sangrur : fatehveer singh Tribute Event Tomorrow Sunam ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ[/caption] ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦਾ ਭੋਗ 20 ਜੂਨ ਦਿਨ ਵੀਰਵਾਰ ਦੁਪਹਿਰ 1 ਵਜੇ ਤੱਕ ਅਨਾਜ ਮੰਡੀ ਸੁਨਾਮ ਵਿਖੇ ਪਵੇਗਾ।ਇਸ ਦੌਰਾਨ ਲੋਕਾਂ ਦੇ ਵੱਡੀ ਗਿਣਤੀ ਵਿੱਚ ਫ਼ਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚਣ ਦੀ ਸੰਭਾਵਨਾ ਹੈ। [caption id="attachment_308712" align="aligncenter" width="300"]Sangrur : fatehveer singh Tribute Event Tomorrow Sunam ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ[/caption] ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ। [caption id="attachment_308711" align="aligncenter" width="300"]Sangrur : fatehveer singh Tribute Event Tomorrow Sunam ਸੁਨਾਮ : ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭਲਕੇ ਪਵੇਗਾ ਭੋਗ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬੀ ਫਿਲਮ ‘ਮਿੰਦੋ ਤਸੀਲਦਾਰਨੀ’ ਦੇ ਦੀਵਾਨੇ ਪ੍ਰਵਾਸੀ ਮਜ਼ਦੂਰ , ਝੋਨਾ ਛੱਡ ਜਾਣਗੇ ਫ਼ਿਲਮ ਦੇਖਣ , ਦੇਖੋ ਵੀਡੀਓ ਜਿਸ ਤੋਂ ਬਾਅਦ ਲੋਕਾਂ ਨੇ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਕਿ ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ। -PTCNews


Top News view more...

Latest News view more...