Fri, Apr 19, 2024
Whatsapp

ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Written by  Shanker Badra -- June 11th 2019 02:10 PM
ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ:ਸੁਨਾਮ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ 140 ਫੁੱਟ ਡੂੰਘੇ ਬੋਰਵੈੱਲ 'ਚ 5 ਦਿਨਾਂ ਤੋ ਫਸੇ ਦੋ ਸਾਲਾ ਬੱਚੇ ਫ਼ਤਿਹਵੀਰ ਸਿੰਘ ਨੂੰ ਅਖੀਰ 125 ਘੰਟਿਆਂ ਮਗਰੋਂ ਅੱਜ ਸਵੇਰੇ 5:15 ਵਜੇ ਦੇ ਆਸ ਪਾਸ ਬੋਰਵੈੱਲ ਵਿਚੋਂ ਬਾਹਰ ਕੱਢ ਲਿਆ ਹੈ।ਜਿਸ ਬੋਰਵੈੱਲ 'ਚ ਫ਼ਤਹਿ ਡਿੱਗਿਆ ਸੀ ਉਸੇ ਵਿੱਚੋਂ ਕੁੰਡੀ ਆਦਿ ਰਾਹੀ ਖਿੱਚ ਕੇ ਬਾਹਰ ਕੱਢਿਆ ਗਿਆ ਹੈ।ਇਸ ਦੌਰਾਨ ਬੋਰ ਵਿੱਚੋਂ ਕੱਢਣ ਸਾਰ ਹੀ ਬੱਚੇ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਲਿਜਾਇਆ ਗਿਆ ,ਜਿਥੇ PGI ਦੇ ਡਾਕਟਰਾਂ ਨੇ ਫਤਿਹਵੀਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ। [caption id="attachment_305440" align="aligncenter" width="300"]Sangrur : fatehveer singh Village Sheero Final cremation ,People Protest ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ[/caption] ਇਸ ਦੌਰਾਨ ਦੋ ਸਾਲਾ ਫਤਿਹਵੀਰ ਸਿੰਘ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਪਿੰਡ ਭਗਵਾਨਪੁਰਾ ਪਹੁੰਚੀ ਅਤੇ ਫਤਿਹ ਦੀ ਅੰਤਿਮ ਯਾਤਰਾ ਕੱਢੀ ਗਈ।ਇਸ ਤੋਂ ਬਾਅਦ ਪਿੰਡ ਸ਼ੇਰੋ ਦੇ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ 'ਚ ਮੌਜੂਦ ਲੋਕਾਂ ਨੇ ਨਮ ਅੱਖਾਂ ਨਾਲ ਫਤਿਹਵੀਰ ਨੂੰ ਅੰਤਿਮ ਵਿਦਾਇਗੀ ਦਿੱਤੀ ਹੈ।ਜਦੋਂ ਫਤਿਹਵੀਰ ਦੀ ਮ੍ਰਿਤਕ ਦੇਹ ਚੌਪਰ ਰਾਹੀਂ ਚੰਡੀਗੜ੍ਹ ਤੋਂ ਭਗਵਾਨਪੁਰਾ ਪਹੁੰਚੀ ਤਾਂ ਆਪਣੇ ਇਕਲੌਤੇ ਪੁੱਤ ਨੂੰ ਦੇਖ ਕੇ ਪਰਿਵਾਰ ਦੀਆਂ ਧਾਹਾਂ ਨਿਕਲ ਗਈਆਂ। [caption id="attachment_305439" align="aligncenter" width="300"]Sangrur : fatehveer singh Village Sheero Final cremation ,People Protest ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ[/caption] ਇਸ ਮੌਕੇ ਫਤਿਹਵੀਰ ਦੇ ਅੰਤਿਮ ਸਸਕਾਰ ਤੋਂ ਬਾਅਦ ਸ਼ਮਸ਼ਾਨ ਘਾਟ ਅੰਦਰ ਮੌਜੂਦ ਲੋਕ ਭੜਕ ਗਏ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਸ਼ਹਿਰ ਸੁਨਾਮ 'ਚ ਮਾਹੌਲ ਤਣਾਅਪੂਰਨ ਹੋ ਗਿਆ ਹੈ।ਫਤਿਹਵੀਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਵੱਖ -ਵੱਖ ਥਾਵਾਂ 'ਤੇ ਰੋਡ ਬੰਦ ਕਰਕੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਇਸ ਦੌਰਾਨ ਲੋਕਾਂ ਨੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪ੍ਰਸ਼ਾਸ਼ਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਦੀ ਮੌਤ ਹੋਈ ਹੈ।ਜਿਸ ਕਰਕੇ ਲੋਕ ਸੜਕਾਂ 'ਤੇ ਆ ਗਏ ਹਨ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ ਅਤੇ ਭੜਕੇ ਲੋਕਾਂ ਨੇ ਬਾਜ਼ਾਰ ਤੱਕ ਬੰਦ ਕਰਵਾ ਦਿੱਤੇ ਹਨ। [caption id="attachment_305437" align="aligncenter" width="300"]Sangrur : fatehveer singh Village Sheero Final cremation ,People Protest ਫਤਿਹਵੀਰ ਦੇ ਅੰਤਿਮ ਸਸਕਾਰ ਮੌਕੇ ਭੜਕੇ ਲੋਕ , ਸ਼ਮਸ਼ਾਨ ਘਾਟ 'ਚ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੁਨਾਮ : ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੇ ਨਮ ਅੱਖਾਂ ਨਾਲ ਫਤਿਹਵੀਰ ਨੂੰ ਦਿੱਤੀ ਅੰਤਿਮ ਵਿਦਾਇਗੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਇਸ ਦੌਰਾਨ ਰੇਸਕਿਊ ਆਪਰੇਸ਼ਨ 'ਚ ਲੱਗੀ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਸਫ਼ਲਤਾ ਨਾ ਮਿਲਣ ਮੌਕੇ 'ਤੇ ਫ਼ੌਜ ਨੂੰ ਸੱਦਿਆ ਗਿਆ ਸੀ। -PTCNews


Top News view more...

Latest News view more...