Uncategorized

ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਗਰਮਾਇਆ ਚੋਣ ਅਖਾੜਾ, ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ

By Riya Bawa -- June 06, 2022 12:13 pm -- Updated:June 06, 2022 12:18 pm

ਸੰਗਰੂਰ: ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਕਾਂਗਰਸ ਉਮੀਦਵਾਰ ਦਲਵੀਰ ਗੋਲਡੀ, ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਦੇ ਕੇਵਲ ਢਿੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਢਿੱਲੋਂ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਪਹਿਲਾਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ।

ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਗਰਮਾਇਆ ਚੋਣ ਅਖਾੜਾ, ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ

ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ
ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਸੰਗਰੂਰ ਵਿੱਚ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਨ। ਉਹ ਘਰਾਚੋਂ ਦਾ ਸਰਪੰਚ ਵੀ ਹੈ। ਉਸ ਨੇ 23 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਲੋਕਾਂ ਨੂੰ ਦੇਣ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ ਜਿਸ ਤੋਂ ਬਾਅਦ ਉਹ ਚਰਚਾ 'ਚ ਆ ਗਈ। ਸੰਗਰੂਰ ਤੋਂ ਕਾਂਗਰਸੀ ਵਿਧਾਇਕ ਵਿਜੇ ਇੰਦਰ ਸਿੰਗਲਾ ਉਦੋਂ ਮੰਤਰੀ ਸਨ।

PTC News-Latest Punjabi news

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰੀ

ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ

ਪੰਥਕਾਂ ਧਿਰਾਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਬੰਦੀ ਸਿੱਖਾਂ ਦਾ ਮੁੱਦਾ ਬਣਾ ਕੇ ਕਮਲਦੀਪ ਨੂੰ ਟਿਕਟ ਦਿੱਤੀ ਗਈ ਹੈ। ਭਾਈ ਰਾਜੋਆਣਾ ਦੀ ਇੱਛਾ ਹੈ ਕਿ ਅਕਾਲੀ ਦਲ ਦੇ ਨਿਸ਼ਾਨ ਤੇ ਚੋਣ ਲੜਨੀ ਹੈ ਪਰ ਬੀਬਾ ਰਾਜੋਆਣਾ ਸਮੁਚੇ ਪੰਥ ਦੀ ਉਮੀਦਵਾਰ ਹੈ।

ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਗਰਮਾਇਆ ਚੋਣ ਅਖਾੜਾ, ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ, ਵੇਖੇ ਵੀਡੀਓ

ਭਾਜਪਾ ਉਮੀਦਵਾਰ ਕੇਵਲ ਢਿੱਲੋਂ
ਭਾਜਪਾ ਦੇ ਕੇਵਲ ਢਿੱਲੋਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ। ਉਹ ਦੋ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਕਾਂਗਰਸ ਦੇ ਦਲਵੀਰ ਗੋਲਡੀ ਧੂਰੀ
ਕਾਂਗਰਸ ਦੇ ਦਲਵੀਰ ਗੋਲਡੀ ਧੂਰੀ ਤੋਂ ਸਾਬਕਾ ਵਿਧਾਇਕ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ 58 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਗੋਲਡੀ ਦੀ ਇਹ ਪਹਿਲੀ ਲੋਕ ਸਭਾ ਚੋਣ ਹੈ।

-PTC News

  • Share