Tue, Apr 23, 2024
Whatsapp

ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

Written by  Shanker Badra -- February 17th 2020 04:15 PM
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ:ਪਾਤੜਾਂ : ਸੰਗਰੂਰ -ਪਾਤੜਾਂਕੌਮੀ ਮਾਰਗ 'ਤੇ ਬੀਤੀ ਰਾਤ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਇਸ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਟਰੱਕ 'ਚ ਫਸਦਿਆਂ ਉਲਟ ਦਿਸ਼ਾ ਵੱਲ ਘੁੰਮ ਗਈ। [caption id="attachment_389624" align="aligncenter" width="300"]Sangrur Patran National highway Road Accident, 2 people Death, two seriously injured ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ,  2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ[/caption] ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕਰੀਬ 2 ਵਜੇ ਇਕ ਸਕੌਡਾ ਕਾਰ 'ਚ ਸਵਾਰ ਚਾਰ ਵਿਅਕਤੀ ਦਿੱਲੀ ਤੋਂ ਹੁਸ਼ਿਆਰਪੁਰ ਜਾ ਰਹੇ ਸਨ।ਜਦੋਂ ਕਾਰ ਸਵਾਰ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ 'ਚੋਂ ਲੰਘ ਰਹੇ ਸਨ ਤਾਂ ਪਟਿਆਲਾ ਵਾਲੇ ਪਾਸਿਓਂ ਜਾਖਲ ਰੋਡ ਨੂੰ ਮੁੜ ਰਹੇ ਟਰਾਲੇ ਨਾਲ ਕਾਰ ਟਕਰਾ ਗਈ। ਇਸ ਹਾਦਸੇ 'ਚ ਕਾਰ ਸਵਾਰ ਚਾਰ ਵਿਅਕਤੀ ਬੁਰੀ ਤਰ੍ਹਾਂ ਫੱਟੜ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਾਤੜਾਂ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ। [caption id="attachment_389625" align="aligncenter" width="300"]Sangrur Patran National highway Road Accident, 2 people Death, two seriously injured ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ,  2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ[/caption] ਜਿੱਥੇ ਕਾਰ ਸਵਾਰ ਸਾਹਿਜ ਖ਼ਾਨ ਵਾਸੀ ਸਵਿੱਤਰੀ ਨਗਰ ਦਿੱਲੀ ਅਤੇ ਰਜਤ ਕੁਮਾਰ ਵਾਸੀ ਮਾਲਵੀਆ ਨਗਰ ਦਿੱਲੀ ਨੇ ਹਸਪਤਾਲ 'ਚ ਆ ਕੇ ਦਮ ਤੋੜ ਦਿੱਤਾ, ਜਦੋਂ ਕਿ ਰਾਹੁਲ ਵਰਮਾ ਤੇ ਅੰਮਿਤ ਪਰਮਾਰ ਗੰਭੀਰ ਜ਼ਖ਼ਮੀ ਸਨ, ਜਿਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...