ਸੰਗਰੂਰ: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ (ਤਸਵੀਰਾਂ)

ਸੰਗਰੂਰ: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ (ਤਸਵੀਰਾਂ),ਸੰਗਰੂਰ: ਪਿਛਲੇ ਦਿਨੀਂ ਜ਼ਿਲਾ ਪਟਿਆਲਾ ਤੇ ਸੰਗਰੂਰ ‘ਚ ਘੱਗਰ ਨਦੀ ‘ਚ ਪਾੜ ਪੈਣ ਕਾਰਨ ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਜਿਨ੍ਹਾਂ ਦਾ ਸਰਵੇਖਣ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ।

ਆਪਣੇ ਫੇਸਬੁੱਕ ਅਕਾਊਂਟ ‘ਤੇ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਦੀ ਤਸਵੀਰ ਪਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ, ‘ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੰਗਰੂਰ ਤੇ ਪਟਿਆਲਾ ਲਈ ਰਵਾਨਾ ਹੋ ਰਿਹਾ ਹਾਂ।

ਹੋਰ ਪੜ੍ਹੋ: ਨਵਜੋਤ ਸਿੱਧੂ ਨੂੰ ਕੈਪਟਨ ਅਮਰਿੰਦਰ ਬਾਰੇ ਬਿਆਨ ਦੇਣਾ ਪਿਆ ਮਹਿੰਗਾ , ਕਾਂਗਰਸੀ ਆਗੂਆਂ ਨੇ ਲਾਏ ਰਗੜੇ

‘ਜ਼ਿਕਰਯੋਗ ਹੈ ਕਿ ਪੰਜਾਬ ‘ਚ ਪਏ ਭਾਰੀ ਮੀਂਹ ਕਾਰਨ ਸੰਗਰੂਰ ‘ਚ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਦਰਿਆ ਦਾ ਪਾਣੀ ਕਈ ਪਿੰਡਾਂ ‘ਚ ਪਹੁੰਚ ਗਿਆ।

ਪਾਣੀ ਪਿੰਡਾਂ ‘ਚ ਪਹੁੰਚਣ ਕਾਰਨ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ, ਉਥੇ ਹੀ ਇਹ ਪਾਣੀ ਲੋਕਾਂ ਦੇ ਘਰਾਂ ਤੱਕ ਜਾ ਪਹੁੰਚਿਆਂ। ਜਿਸ ਦੌਰਾਨ ਪਟਨ ਅਮਰਿੰਦਰ ਸਿੰਘ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

-PTC News