Advertisment

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਉਲਝੇ ਪੁਲਿਸ ਤੇ ਬੇਰੁਜ਼ਗਾਰ ਬੀਐੱਡ ਅਧਿਆਪਕ (ਤਸਵੀਰਾਂ)

author-image
Jashan A
Updated On
New Update
ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਉਲਝੇ ਪੁਲਿਸ ਤੇ ਬੇਰੁਜ਼ਗਾਰ ਬੀਐੱਡ ਅਧਿਆਪਕ (ਤਸਵੀਰਾਂ)
Advertisment
ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਉਲਝੇ ਪੁਲਿਸ ਤੇ ਬੇਰੁਜ਼ਗਾਰ ਬੀਐੱਡ ਅਧਿਆਪਕ (ਤਸਵੀਰਾਂ),ਸੰਗਰੂਰ: ਪਿਛਲੇ ਦੋ ਹਫਤਿਆਂ ਤੋਂ ਧਰਨਿਆਂ-ਮੁਜ਼ਾਹਰਿਆਂ ਦਾ ਗੜ੍ਹ ਬਣੇ ਸੰਗਰੂਰ ਵਿਖੇ ਭਾਰੀ ਪੁਲਿਸ ਫੋਰਸ ਦੀ ਤੈਨਾਤੀ ਦੇ ਬਾਵਜੂਦ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਰੋਪੜ ਜੇਲ੍ਹ ਭੇਜੇ 13 ਸਾਥੀਆਂ ਦੀ ਰਿਹਾਈ, 15000 ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਵਾਉਣ, 55 ਫੀਸਦੀ ਅੰਕਾਂ ਵਾਲੀ ਸ਼ਰਤ ਰੱਦ ਕਰਵਾਉਣ, ਐਕਸ਼ਟੈਨਸਨ ਨੀਤੀ ਰੱਦ ਕਰਵਾਉਣ ਅਤੇ ਉਮਰ ਹੱਦ ਦੀ ਸ਼ਰਤ ਵਧਾਉਣ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਜ਼ਬਰਦਸਤ ਰੋਸ-ਮੁਜ਼ਾਹਰਾ ਕੀਤਾ ਗਿਆ। Teachers Protest ਬੇਰੁਜ਼ਗਾਰ ਬੀਐੱਡ ਅਧਿਆਪਕ ਸਵੇਰ ਹੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਲਾਏ ਮੋਰਚੇ 'ਚ ਵੱਡੀ ਗਿਣਤੀ 'ਚ ਜੁੜਨੇ ਸ਼ੁਰੂ ਹੋ ਗਏ ਸਨ। ਮੁਜ਼ਾਹਰੇ ਦੌਰਾਨ ਸੰਬੋਧਨ ਕਰਦਿਆਂ ਬੇਰੁਜ਼ਗਾਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ , ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ 5 ਸਤੰਬਰ ਨੂੰ ਖਰੜ ਵਿਖੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਯੂਨੀਅਨ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾ ਕਰਨ ਦੀ ਮੰਗ ਕਰਦੀ ਹੈ।
Advertisment
Teachers Protest ਪ੍ਰਧਾਨ ਢਿੱਲਵਾਂ ਨੇ ਕਿਹਾ ਕਿ ਅਜਿਹਾ ਵਰਤਾਰਾ ਪੰਜਾਬ ਸਰਕਾਰ ਲਈ ਸ਼ਰਮਨਾਕ ਹੈ, ਕਿਉਂਕਿ ਵਿਧਾਨ ਸਭਾ ਚੋਣਾਂ ਵੇਲੇ "ਘਰ-ਘਰ ਨੌਕਰੀ" ਦਾ ਵਾਅਦਾ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ, ਸਗੋਂ ਰੁਜ਼ਗਾਰ ਦਾ ਹੱਕ ਮੰਗਦੇ ਨੌਜਵਾਨਾਂ ਨੂੰ ਦਬਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਰੁਜ਼ਗਾਰ ਦੇ ਹੱਕ ਲਈ ਸੰਘਰਸ਼ ਕਰਨਾ ਜਮਹੂਰੀ ਹੱਕ ਹੈ, ਇਸਨੂੰ ਖੋਹਿਆ ਨਹੀਂ ਜਾ ਸਕਦਾ। ਹੋਰ ਪੜ੍ਹੋ: ਗੁਰਦੁਆਰਾ ਜੋਤੀ ਸਰੂਪ ਦੇ ਕਥਾਵਾਚਕ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਐਨੇ ਧਰਨੇ-ਮੁਜ਼ਾਹਰਿਆਂ ਦੇ ਬਾਵਜੂਦ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਸਿਰਫ਼ ਬਿਆਨ ਦੇ ਰਹੇ ਨੇ, ਉਹਨਾਂ ਧਰਨੇ 'ਚ ਆ ਕੇ ਗੱਲ ਕਰਨੀ ਵੀ ਉੱਚਿਤ ਨਹੀਂ ਸਮਝੀ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਿੱਖਿਆ ਵਿਭਾਗ ਦਾਅਵਾ ਕਰ ਰਿਹਾ ਹੈ ਕਿ ਇਸ ਸ਼ੈਸ਼ਨ ਦੌਰਾਨ ਸਰਕਾਰੀ ਸਕੂਲਾਂ 'ਚ 52,000 ਨਵੇਂ ਵਿਦਿਆਰਥੀਆਂ ਦੇ ਦਾਖ਼ਲੇ ਕਾਰਨ ਗਿਣਤੀ ਵਧੀ , ਦੂਜੇ ਪਾਸੇ ਸਰਕਾਰੀ ਸਕੂਲਾਂ 'ਚ 30 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਅਸਾਮੀਆਂ ਖਾਲੀ ਹਨ। Teachers Protest ਪੰਜਾਬ ਵਿੱਚ ਸਰਕਾਰਾਂ ਦੀ ਮਾੜੀ ਨੀਤੀ ਕਾਰਨ ਕਰੀਬ 50 ਹਜ਼ਾਰ ਟੈੱਸਟ ਪਾਸ ਉਮੀਦਵਾਰ ਬੇਰੁਜ਼ਗਾਰ ਹਨ। ਅਧਿਆਪਕ ਭਰਤੀ ਹੋਣ ਦੀਆਂ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਨੌਜਵਾਨ ਸੰਘਰਸ਼ ਦੇ ਰਾਹ ਹਨ। ਪੰਜਾਬ ਦੇ ਰੁਜ਼ਗਾਰ ਪ੍ਰਬੰਧ ਦੀ ਹਾਲਤ ਇਹ ਹੈ ਕਿ ਬੇਰੁਜ਼ਗਾਰੀ ਤੋਂ ਅੱਕੇ ਮਾਨਸਾ ਜਿਲ੍ਹੇ ਦੇ ਪਿੰਡ ਚੱਕ ਭਾਈਕੇ ਦੇ ਦਲਿਤ, ਅਪਾਹਜ਼ ਜਗਸੀਰ ਸਿੰਘ MA BEd UGC NET TET ਨੇ ਖ਼ੁਦਕੁਸ਼ੀ ਕਰ ਲਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸਦੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਪੱਤਰ ਜਾਰੀ ਕੀਤਾ ਸੀ, ਪ੍ਰੰਤੂ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਚੋਣਾਂ ਵੇਲ਼ੇ "ਹਰ ਘਰ ਨੌਕਰੀ" ਦਾ ਵਾਅਦੇ ਦੇ ਕੇ ਸੱਤਾ ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਚ ਅਧਿਆਪਕ ਅਸਾਮੀਆਂ ਤੁਰੰਤ ਭਰੇ। ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ 11 ਅਗਸਤ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੰਗਰੂਰ ਵਿਖੇ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਵਿੱਚ ਖੁਦ ਪਹੁੰਚ ਕੇ ਐਲਾਨ ਕਰਦਿਆਂ ਕਿਹਾ ਸੀ ਕਿ 7 ਸਤੰਬਰ ਤੱਕ ਸਾਰੀਆਂ ਮੰਗਾਂ ਦਾ ਹੱਲ ਕੱਢਿਆ ਜਾਵੇਗਾ, ਪ੍ਰੰਤੂ ਹਾਲੇ ਵੀ ਨਵੀਂ ਭਰਤੀ ਅਤੇ ਨਿਯਮਾਂ ਸਬੰਧੀ ਕੋਈ ਪ੍ਰਕਿਰਿਆ ਸ਼ੁਰ ਨਹੀ ਕੀਤੀ। Teachers Protest ਉਹਨਾਂ ਕਿਹਾ ਕਿ ਸਰਕਾਰ ਦੇ ਅੱਧੇ ਕਾਰਜਕਾਲ 'ਚ ਤਿੰਨ ਸਿੱਖਿਆ ਮੰਤਰੀਆਂ ਦਾ ਬਦਲਣਾ ਸਾਬਤ ਕਰਦਾ ਹੈ ਕਿ ਸਿੱਖਿਆ ਪ੍ਰਬੰਧ 'ਚ ਸਭ ਠੀਕ ਨਹੀਂ ਹੈ। ਜੇਕਰ ਇਸ ਹਫ਼ਤੇ ਦੇ ਅੰਦਰ ਮੰਗਾਂ 'ਤੇ ਕੋਈ ਅਮਲ ਨਾ ਕੀਤਾ ਗਿਆ ਤਾਂ ਉਹ ਪੱਕੇ ਧਰਨੇ ਨੂੰ ਜਾਰੀ ਰੱਖਦਿਆਂ ਸੰਘਰਸ਼ ਦੇ ਹੋਰ ਰੂਪ ਅਪਣਾਉਂਦਿਆਂ ਸਰਕਾਰ ਖਿਲਾਫ਼ ਲਹਿਰ ਛੇੜ ਦੇਣਗੇ। ਪ੍ਰਦਰਸ਼ਨ ਦੌਰਾਨ ਸਮਰਥਨ ਲਈ ਪਹੁੰਚੀਆਂ ਦਰਜ਼ਨਾਂ ਜਥੇਬੰਦੀਆਂ 'ਚੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ -----, ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੀਪ ਟੋਡਰਪੁਰ, ਅਧਿਆਪਕ ਸੰਘਰਸ਼ ਕਮੇਟੀ ਦੇ ਦੇਵੀ ਦਿਆਲ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਭਗਵੰਤ ਸਮਾਓਂ, 6060 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਘਵੀਰ ਭਵਾਨੀਗੜ੍ਹ , ਆਰਟ ਐਂਡ ਕਰਾਫ਼ਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਝੁਨੀਰ, ਪੰਜਾਬ ਸਟੂਡੈਂਟਸ ਵੈਲਫੇਅਰ ਐਸ਼ੋਸੀਏਸਨ ਦੇ ਕੁਲਵਿੰਦਰ ਨਦਾਮਪੁਰ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੰਘਰਸ਼ ਕਰਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਜੇਲ੍ਹ ਭੇਜਕੇ ਸਾਬਤ ਕੀਤਾ ਹੈ ਕਿ ਮੰਗਾਂ ਮੰਨਣ ਦੀ ਬਜਾਏ ਜ਼ਬਰ ਢਾਹਿਆ ਜਾਵੇਗਾ, ਪਰ ਜਥੇਬੰਦੀਆਂ ਸਾਂਝੇ ਮੋਰਚਿਆਂ ਰਾਹੀਂ ਸੰਘਰਸ਼ਾਂ ਦਾ ਪਿੜ ਵਿਸ਼ਾਲ ਕਰਦਿਆਂ ਲੋਕ-ਲਹਿਰ ਖੜੀ ਕਰਨਗੇ। Teachers Protest ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਮਨਜੀਤ ਕੌਰ ਪਟਿਆਲਾ, ਯੁੱਧਜੀਤ ਬਠਿੰਡਾ, ਹਰਦੀਪ ਫਾਜ਼ਿਲਕਾ,ਪਲਵਿੰਦਰ ਫਿਰੋਜ਼ਪੁਰ, ਦਿਲਬਾਗ ਮੁਕਤਸਰ, ਬਲਕਾਰ ਮੰਘਾਣੀਆਂ, ਸੰਦੀਪ ਗਿੱਲ, ਨਵਜੀਵਨ ਸਿੰਘ, ਕੁਲਵਿੰਦਰ ਲੁਧਿਆਣਾ, ਸੁਖਚੈਨ ਅੰਮ੍ਰਿਤਸਰ, ਬਾਜ਼ ਸਿੰਘ ਮੋਗਾ ਹਾਜ਼ਰ ਸਨ। ਮੰਗਾਂ :- 1- ਰੋਪੜ ਜੇਲ੍ਹ ਭੇਜੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। 2- ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ। 3- ਅਧਿਆਪਕ ਭਰਤੀ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅੰਕਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ। 4- ਓਵਰੲਏਜ਼ ਹੋ ਰਹੇ ਬੇਰੁਜ਼ਗਾਰ ਅਧਿਆਪਕਾਂ ਬਾਰੇ ਵਿਚਾਰ ਕਰਦਿਆਂ ਭਰਤੀ ਲਈ ਉਮਰ-ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ। 5- ਦੋ ਸਾਲ ਦੀ ਐਕਸ਼ਟੈਨਸ਼ਨ ਤੇ ਚਲਦੇ ਮੁਲ਼ਾਜ਼ਮਾਂ ਨੂੰ ਤੁਰੰਤ ਸੇਵਾ-ਮੁਕਤ ਕਰਕੇ ਅਸਾਮੀਆਂ ਖਾਲੀ ਕੀਤੀਆਂ ਜਾਣ। 6-ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ ਤੇ ਭਰਤੀ ਹੋਵੇ। 7- ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕਰਨ। 8-ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲੈਣ। 9-ਸੈਕੰਡਰੀ ਪੱਧਰ ਤੱਕ ਅਧਿਆਪਕ-ਵਿਦਿਆਰਥੀ ਅਨੁਪਾਤ 30 :1 ਕਰਨ। 10- ਜਦੋਂ ਤੱਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤੇ ਜਾਣ ਦੀ ਮੰਗ ਸ਼ਾਮਲ ਹੈ। -PTC News-
punjab-news punjabi-news sangrur-news latest-sangrur-news b-ed-teachers-protest b-ed-teachers-protest-news
Advertisment

Stay updated with the latest news headlines.

Follow us:
Advertisment