ਹੋਰ ਕਰਜਾ ਨਾ ਮਿਲਣ ‘ਤੇ ਕਿਸਾਨ ਨੇ ਚੁੱਕਿਆ ਇਹ ਵੱਡਾ ਕਦਮ !!

farmer suicide

ਹੋਰ ਕਰਜਾ ਨਾ ਮਿਲਣ ‘ਤੇ ਕਿਸਾਨ ਨੇ ਚੁੱਕਿਆ ਇਹ ਵੱਡਾ ਕਦਮ !!,ਸੰਗਰੂਰ: ਪੰਜਾਬ ‘ਚ ਕਿਸਾਨ ਕਰਜੇ ਨੂੰ ਲੈ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ, ਜਿਥੇ ਪਿੰਡ ਨਾਗਰੇ ਵਿਖੇ ਇੱਕ ਕਿਸਾਨ ਨੇ ਕਰਜ਼ਾ ਨਾ ਮਿਲਣ ਕਾਰਨ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਦੇ ਕੋਲ 1 ਏਕੜ ਜ਼ਮੀਨ ਸੀ। ਕਿਸਾਨ ਦੇ ਸਿਰ 8 ਤੋਂ 10 ਲੱਖ ਰੁਪਏ ਦਾ ਕਰਜ਼ਾ ਸੀ।

sangrur ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦਾ ਮਕਾਨ ਡਿੱਗ ਗਿਆ ਸੀ ਅਤੇ ਉਹ ਇਸ ਦੀ ਮੁਰੰਮਤ ਲਈ ਹੋਰ ਕਰਜਾ ਲੈਣਾ ਚਾਹੁੰਦਾ ਸੀ, ਬੈਂਕ ਦੇ ਵਾਰ-ਵਾਰ ਚੱਕਰ ਕੱਢਣ ਦੇ ਬਾਅਦ ਵੀ ਜਦੋਂ ਉਸ ਨੂੰ ਕਰਜ਼ਾ ਨਾ ਮਿਲਿਆ ਤਾਂ ਉਸ ਨੇ ਖੁਦਕੁਸ਼ੀ ਕਰ ਲਈ।ਇਸ ਘਟਨਾ ਦਾ ਪਤਾ ਚਲਦਿਆ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

ਹੋਰ ਪੜ੍ਹੋ:ਅਮਰੀਕਾ ‘ਚ ਨਾਬਾਲਿਗ ਨੇ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ

farmerਪੁਲਸ ਦਾ ਕਹਿਣਾ ਹੈ ਕਿ ਅਸੀਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

—PTC News