Thu, Apr 25, 2024
Whatsapp

ਕੈਪਟਨ ਅਮਰਿੰਦਰ ਸਿੰਘ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਸਰਵੇਖਣ

Written by  Jashan A -- July 22nd 2019 09:33 PM
ਕੈਪਟਨ ਅਮਰਿੰਦਰ ਸਿੰਘ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਸਰਵੇਖਣ

ਕੈਪਟਨ ਅਮਰਿੰਦਰ ਸਿੰਘ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਸਰਵੇਖਣ

ਕੈਪਟਨ ਅਮਰਿੰਦਰ ਸਿੰਘ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਸਰਵੇਖਣ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ।ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ਕਾਰਨ ਘੱਗਰ ਦਰਿਆ ਵਿੱਚ ਪਾੜ ਪੈਣ ਕਰ ਕੇ ਇਨਾਂ ਦੋ ਜ਼ਿਲਿਆਂ ਵਿੱਚ ਹੜ ਦੀ ਸਥਿਤੀ ਪੈਦਾ ਹੋਈ ਹੈ। ਮੁੱਖ ਮੰਤਰੀ ਸੰਗਰੂਰ ਜ਼ਿਲੇ ਦੀ ਤਹਿਸੀਲ ਦੇ ਪਿੰਡਾਂ ਅਤੇ ਪਟਿਆਲਾ ਜ਼ਿਲੇ ਦੀ ਪਾਤੜਾਂ ਤਹਿਸੀਲ ਦੇ ਬਾਦਸ਼ਾਹਪੁਰ ਵਿਖੇ ਖੜੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕਰਨਗੇ। ਇਕ ਸਰਕਾਰੀ ਬੁਲਾਰੇ ਅਨੁਸਾਰ ਸਭ ਤੋਂ ਪਹਿਲਾਂ ਮੁੱਖ ਮੰਤਰੀ ਮੂਣਕ ਤਹਿਸੀਲ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਉਹ ਸੰਗਰੂਰ ਜ਼ਿਲੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਮੂਣਕ ਦੀ ਦਾਣਾ ਮੰਡੀ ਵਿਖੇ ਆਮ ਲੋਕਾਂ ਨੂੰ ਮਿਲ ਕੇ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣਗੇ। ਉਨਾਂ ਦੇ ਨਾਲ ਮਾਲ ਅਤੇ ਮੁੜ ਵਸੇਬਾ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਵੀ ਜਾਵੇਗੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ ਨੂੰ ਸੰਗਰੂਰ ਜ਼ਿਲੇ ਦੀ ਮੂਣਕ ਤਹਿਸੀਲ ਦੇ ਪਿੰਡ ਫੁਲਾਡ ਵਿਖੇ ਪਾੜ ਵਾਲੀ ਥਾਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਸਨ।ਉਨਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਨੁਕਸਾਨ ਦਾ ਅਨੁਮਾਨ ਲਾਇਆ। ਇਸ ਦੇ ਨਾਲ ਹੀ ਉਨਾਂ ਨੇ ਚੱਲ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ। ਹੋਰ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨਾ ਚਾਹੀਦਾ ਹੈ : ਮਜੀਠੀਆ ਬਾਅਦ ਵਿੱਚ ਉਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਾੜ ਦੇ ਕਾਰਨ ਤਿੰਨ ਪਿੰਡ ਭੂੰਦੜਭੈਣੀ, ਸੁਰਜਨਭੈਣੀ ਅਤੇ ਸਲੇਮਗੜ ਪ੍ਰਭਾਵਿਤ ਹੋਏ ਹਨ ਅਤੇ ਖੇਤੀਬਾੜੀ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਸੁਰਜਨਭੈਣੀ ਪਿੰਡ ਪਾਣੀ ਨਾਲ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਜ਼ਿਲਾ ਅਥਾਰਟੀ ਨੇ ਪਾੜ ਭਰਨ ਅਤੇ ਰਾਹਤ ਕਾਰਜਾਂ ਲਈ ਢੁੱਕਵੀਂ ਤਿਆਰੀ ਕੀਤੀ ਹੈ। ਐਫ.ਸੀ.ਆਰ. ਨੇ ਵੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਵੀ ਪਾੜ ਵਾਲੀ ਥਾਂ ’ਤੇ ਜ਼ਿਲਾ ਪ੍ਰਸ਼ਾਸਨ/ਪੁਲਿਸ, ਫੌਜ ਦੇ ਅਧਿਕਾਰੀਆਂ ਦੇ ਨਾਲ-ਨਾਲ ਪਿੰਡਾਂ ਦੇ ਵਸ਼ਿੰਦਿਆਂ ਅਤੇ ਕਾਰਜਾਂ ਵਿੱਚ ਸਵੈ-ਇੱਛਾ ਦੇ ਨਾਲ ਜੁਟੇ ਲੋਕਾਂ ਨੂੰ ਮਿਲੇ ਹਨ ਅਤੇ ਉਨਾਂ ਨਾਲ ਲੰਮਾ ਵਿਚਾਰ ਵਟਾਂਦਰਾ ਕੀਤਾ ਹੈ। ਉਨਾਂ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ਹੈ। ਦੋਵਾਂ ਥਾਵਾਂ ’ਤੇ ਸਥਾਨਕ ਲੋਕਾਂ ਨੇ ਬਿਨਾਂ ਕਿਸੇ ਮੁਆਵਜ਼ੇ ਤੋਂ ਕੰਢਿਆਂ ਦੇ ਕੋਲ 20 ਫੁੱਟ ਜ਼ਮੀਨ ਮੁਹੱਈਆ ਕਰਾਉਣ ਦੀ ਪੇਸ਼ਕਸ਼ ਕੀਤੀ ਹੈ।ਵਿੱਤ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਨਾਂ ਨੇ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਜ਼ਿਲਾ ਅਥਾਰਟੀ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ। -PTC News  


Top News view more...

Latest News view more...