ਮੁੱਖ ਖਬਰਾਂ

ਦਲਿਤ ਨੌਜਵਾਨ ਜਗਮੇਲ ਸਿੰਘ ਦਾ ਪਿੰਡ ਚੰਗਾਲੀਵਾਲਾ ਵਿਖੇ ਅੱਜ ਹੋਵੇਗਾ ਅੰਤਿਮ ਸਸਕਾਰ

By Jashan A -- November 19, 2019 8:43 am -- Updated:November 19, 2019 8:44 am

ਦਲਿਤ ਨੌਜਵਾਨ ਜਗਮੇਲ ਸਿੰਘ ਦਾ ਪਿੰਡ ਚੰਗਾਲੀਵਾਲਾ ਵਿਖੇ ਅੱਜ ਹੋਵੇਗਾ ਅੰਤਿਮ ਸਸਕਾਰ,ਸੰਗਰੂਰ: ਸੰਗਰੂਰ ਦੇ ਚੰਗਾਲੀਵਾਲਾ ਪਿੰਡ ‘ਚ ਬੇਰਹਿਮੀ ਨਾਲ ਕਤਲ ਕੀਤੇ ਗਏ ਦਲਿਤ ਨੌਜਵਾਨ ਜਗਮੇਲ ਸਿੰਘ ਦਾ ਅੱਜ ਪਿੰਡ ਚੰਗਾਲੀਵਾਲਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਬੀਤੇ ਦਿਨ ਪਰਿਵਾਰ ਦੀ ਚੰਗੀਗੜ੍ਹ 'ਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਨਾਲ ਹੋਈ ਮੀਟਿੰਗ 'ਚ ਸਹਿਮਤੀ ਬਣ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਧਰਨਾ ਚੁੱਕਣ ਅਤੇ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ।

ਇਸ ਮੁਲਾਕਾਤ ਦੌਰਾਨ ਸਰਕਾਰ ਨੇ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ ਤੇ ਪਰਿਵਾਰ ਦੀਆਂ ਕਈ ਹੋਰ ਮੰਗਾਂ ਵੀ ਮੰਨੀਆਂ ਹਨ, ਜਿਵੇਂ ਕਿ ਬੱਚਿਆਂ ਦੀ ਮੁਫ਼ਤ ਪੜ੍ਹਾਈ ਅਤੇ ਮਕਾਨ ਦੀ ਮੁਰੰਮਤ ਲਈ 1 ਲੱਖ ਰੁਪਏ ਦੇਣ ਦਾ ਵਾਅਦਾ ਵੀ ਕੀਤਾ ਹੈ।

ਹੋਰ ਪੜ੍ਹੋ: ਇਸ ਦੇਸ਼ ਵਿੱਚ ਖਾਣੇ ਦੀ ਪਲੇਟ ਦਾ ਮੁੱਲ ਸੁਣ ਕੇ ਉੱਡ ਜਾਣਗੇ ਹੋਸ਼

ਤੁਹਾਨੂੰ ਦੱਸ ਦੇਈਏ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨਾਂ ਦੇ ਦਲਿਤ ਨੌਜਵਾਨ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ।

ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਇਨਸਾਫ ਲਈ ਪਰਿਵਾਰ ਅਤੇ ਕੁਝ ਜਥੇਬੰਦੀਆਂ ਸੜਕਾਂ 'ਤੇ ਉੱਤਰ ਆਈਆਂ ਸਨ।

-PTC News

  • Share