ਮੁੱਖ ਖਬਰਾਂ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ 'ਚ ਛੁੱਟੀ ਦਾ ਐਲਾਨ

By Jashan A -- July 25, 2019 5:07 pm -- Updated:Feb 15, 2021

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ 'ਚ ਛੁੱਟੀ ਦਾ ਐਲਾਨ,ਸੰਗਰੂਰ: ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।

ਹੋਰ ਪੜ੍ਹੋ: ਭਾਈ ਲੌਂਗੋਵਾਲ ਨੇ ਡਾਕਟਰ ਸ਼ੌਕੀਨ ਸਿੰਘ ਦੇ ਪਿਤਾ ਸ. ਸੰਗਤ ਸਿੰਘ ਦੇ ਅਕਾਲ ਚਲਾਣੇ ’ਤੇ ਦੁਖ ਪ੍ਰਗਟਾਇਆ

ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, 'ਤੇ ਲਾਗੂ ਨਹੀਂ ਹੋਵੇਗਾ।

-PTC News

  • Share