Advertisment

ਸੰਗਰੂਰ: ਬਾਬੇ ਨਾਨਕ ਦੇ ਨਗਰ ਕੀਰਤਨ ਦੌਰਾਨ ਲੋਕਾਂ ਨੇ ਕੀਤੇ ਹਵਾਈ ਫਾਇਰ, ਜਾਂਚ 'ਚ ਜੁਟੀ ਪੁਲਿਸ

author-image
Jashan A
Updated On
New Update
ਸੰਗਰੂਰ: ਬਾਬੇ ਨਾਨਕ ਦੇ ਨਗਰ ਕੀਰਤਨ ਦੌਰਾਨ ਲੋਕਾਂ ਨੇ ਕੀਤੇ ਹਵਾਈ ਫਾਇਰ, ਜਾਂਚ 'ਚ ਜੁਟੀ ਪੁਲਿਸ
Advertisment
ਸੰਗਰੂਰ: ਬਾਬੇ ਨਾਨਕ ਦੇ ਨਗਰ ਕੀਰਤਨ ਦੌਰਾਨ ਲੋਕਾਂ ਨੇ ਕੀਤੇ ਹਵਾਈ ਫਾਇਰ, ਜਾਂਚ 'ਚ ਜੁਟੀ ਪੁਲਿਸ,ਸੰਗਰੂਰ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਰੂਰ ਦੇ ਪਿੰਡ ਕਮਾਲਪੁਰ 'ਚ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਕੁਝ ਲੋਕਾਂ ਵਲੋਂ ਹਵਾਈ ਫਾਇਰਿੰਗ ਕੀਤੀ ਗਈ। ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਸੰਬੰਧੀ ਜਦੋਂ ਦਿੜਬਾ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕਮਾਲਪੁਰ ਪਿੰਡ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ ਅਤੇ ਉਹ ਵੀ ਸਾਰਾ ਦਿਨ ਨਗਰ ਕੀਰਤਨ ਦੇ ਨਾਲ ਸਨ ਪਰ ਉਸ ਸਮੇਂ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ ਪਰ ਇਹ ਮਾਮਲਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਹੀ ਉਹਨਾਂ ਦੇ ਧਿਆਨ 'ਚ ਆਇਆ।ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਵਿਆਹ ਅਤੇ ਕਈ ਸਮਾਗਮਾਂ 'ਚ ਫਾਇਰਿੰਗ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਹੁਣ ਧਾਰਮਿਕ ਸਮਾਗਮਾਂ 'ਚ ਫਾਇਰਿੰਗ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜੇ ਹੋ ਰਹੇ ਹਨ। -PTC News-
punjabi-news firing sangrur nagar-kirtan
Advertisment

Stay updated with the latest news headlines.

Follow us:
Advertisment