ਹਾਦਸੇ/ਜੁਰਮ

ਰਿਸ਼ਤੇ ਹੋਏ ਤਾਰ-ਤਾਰ, ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ

By Jashan A -- July 16, 2019 2:07 pm -- Updated:Feb 15, 2021

ਰਿਸ਼ਤੇ ਹੋਏ ਤਾਰ-ਤਾਰ, ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ,ਸੰਗਰੂਰ: ਸੰਗਰੂਰ ਦੇ ਪਿੰਡ ਉੱਭਾਵਾਲ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਕਲਯੁੱਗੀ ਪੁੱਤ ਵਲੋਂ 70 ਸਾਲਾ ਬਜ਼ੁਰਗ ਪਿਤਾ ਦਾ ਕਤਲ ਕਰ ਦਿੱਤਾ।

ਮੀਡੀਆ ਰਿਪੋਰਟਾਂ ਦੇ ਮੁਤਾਬਕ ਮਾਮਲਾ ਜ਼ਮੀਨ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ ਅਤੇ ਉਕਤ ਕਲਯੁੱਗੀ ਪੁੱਤਰ ਜ਼ਮੀਨ ਆਪਣੇ ਨਾਂ ਕਰਵਾਉਣ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਤੋਂ ਬਾਅਦ ਪਿੰਡ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਹੋਰ ਪੜ੍ਹੋ:PRTC ਦੇ ਬੱਸ ਕੰਡਕਟਰ ਨੇ ਕੀਤਾ ਕੁਝ ਅਜਿਹਾ ਕਿ ਹਰ ਕੋਈ ਕਰ ਰਿਹਾ ਹੈ ਤਾਰੀਫ਼

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ।ਪੁਲਿਸ ਦਾ ਕਹਿਣਾ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News

  • Share