ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ (ਤਸਵੀਰਾਂ)

Fight

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ (ਤਸਵੀਰਾਂ),ਸੰਗਰੂਰ: ਸੰਗਰੂਰ ‘ਚ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈਂਟ ਪਾਸ ਅਧਿਆਪਕਾਂ ਤੇ ਪੁਲਿਸ ਵਿਚਾਲੇ ਝੜਪ ਹੋ ਗਈ।

Teacher Protestਜਿਸ ਦੌਰਾਨ ਪੁਲਿਸ ਨੇ ਅਧਿਆਪਕਾਂ ‘ਤੇ ਲਾਠੀਚਾਰਜ ਅਤੇ ਪਾਣੀਆਂ ਦੀਆਂ ਵਾਛੜਾਂ ਮਾਰ ਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ।ਤੁਹਾਨੂੰ ਦੱਸ ਦਈਏ ਕਿ ਲਾਠੀਚਾਰ ਅਤੇ ਪਾਣੀਆਂ ਦੀਆਂ ਵਾਛੜਾਂ ਤੋਂ ਬਾਅਦ ਵੀ ਪ੍ਰਦਰਸ਼ਨਕਾਰੀ ਅਧਿਆਪਕ ਹਾਲੇ ਤੱਕ ਵੀ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਜ਼ਬਰਦਸਤ ਨਾਅਰੇਬਾਜ਼ੀ ਕਰ ਰਹੇ ਹਨ।

ਹੋਰ ਪੜ੍ਹੋ:PM ਮੋਦੀ ਦੇ ਜਨਮ ਦਿਨ ‘ਤੇ ਨੇਪਾਲ ਦੇ PM ਨੇ ਤਿੰਨ ਭਾਸ਼ਾਵਾਂ ‘ਚ ਦਿੱਤੀ ਵਧਾਈ

Teacher Protestਦੱਸਣਯੋਗ ਹੈ ਕਿ ਈ.ਟੀ.ਟੀ.ਟੈਂਟ ਪਾਸ ਬੇਰੁਜ਼ਗਾਰ ਅਧਿਆਪਕ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ‘ਚ ਪੱਕਾ ਮੋਰਚਾ ਲਾਏ ਬੈਠੇ ਹਨ।

-PTC News