ਹਾਦਸੇ/ਜੁਰਮ

ਸੰਗਰੂਰ ‘ਚ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਦੀ ਮੌਤ ਦਾ ਮਾਮਲਾ, ਭੜਕੇ ਲੋਕਾਂ ਨੇ ਲਹਿਰਾਗਾਗਾ-ਸੁਨਾਮ ਰੋਡ ਕੀਤਾ ਜਾਮ

By Jashan A -- November 17, 2019 1:06 pm

ਸੰਗਰੂਰ ‘ਚ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਦੀ ਮੌਤ ਦਾ ਮਾਮਲਾ, ਭੜਕੇ ਲੋਕਾਂ ਨੇ ਲਹਿਰਾਗਾਗਾ-ਸੁਨਾਮ ਰੋਡ ਕੀਤਾ ਜਾਮ,ਸੰਗਰੂਰ: ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪਰਿਵਾਰ ਵਲੋਂ ਇਨਸਾਫ ਨਾ ਮਿਲਣ ਤੱਕ ਪੁੱਤ ਦੀ ਲਾਸ਼ ਦਾ ਸੰਸਕਾਰ ਨਾ ਕਰਨ ਦੀ ਗੱਲ ਆਖੀ ਜਾ ਰਹੀ ਹੈ।

Sangrurਇਸ ਦੌਰਾਨ ਲੋਕਾਂ ਵੱਲੋਂ ਸੁਨਾਮ-ਲਹਿਰਾਗਾਗਾ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਪਰਿਵਾਰ ਦੇ ਲਈ ਨੌਕਰੀ ਅਤੇ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣਦੀ ਮੰਗ ਕੀਤੀ ਉਥੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਦੁ ਮਦਦ ਕੀਤੀ ਜਾਵੇ।

ਹੋਰ ਪੜ੍ਹੋ: ਪਤਨੀ ਨੇ ਵਿਆਹ ਦੇ ਪਹਿਲੇ ਹਫਤੇ ਹੀ ਕੀਤਾ ਆਪਣੇ ਪਤੀ ਦਾ ਕਤਲ

ਜ਼ਿਕਰਯੋਗ ਹੈ ਕਿ ਦਲਿਤ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਸੀ। ਇਸ ਦੌਰਾਨ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ।

Sangrurਇਹੀ ਨਹੀਂ ਉਨ੍ਹਾਂ ਨੌਜਵਾਨਾਂ ਨੇ ਪੀੜਤ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ, ਜਿਸ ਕਾਰਨ ਜ਼ਖਮੀ ਨੌਜਵਾਨ ਦੀ ਪੀ.ਜੀ.ਆਈ. ਵਿਚ ਇਲਾਜ਼ ਦੌਰਾਨ ਬੀਤੇ ਦਿਨ ਮੌਤ ਹੋ ਗਈ। ਇਥੋਂ ਤੱਕ ਕਿ ਨੌਜਵਾਨ ਨੇ ਜਦੋਂ ਪਾਣੀ ਮੰਗਿਆ ਤਾਂ ਉਸ ਨੂੰ ਵਿਅਕਤੀਆਂ ਵੱਲੋਂ ਪਿਸ਼ਾਬ ਪਿਲਾ ਦਿੱਤਾ ਗਿਆ ਸੀ।

-PTC News

  • Share