Sun, Apr 28, 2024
Whatsapp

ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇ ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ, 8 ਹੋਰ ਬੱਚੇ ਜ਼ਖਮੀ  

Written by  Shanker Badra -- February 15th 2020 03:50 PM -- Updated: February 15th 2020 06:49 PM
ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇ ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ, 8 ਹੋਰ ਬੱਚੇ ਜ਼ਖਮੀ  

ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇ ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ, 8 ਹੋਰ ਬੱਚੇ ਜ਼ਖਮੀ  

ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇ ਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ, 8 ਹੋਰ ਬੱਚੇ ਜ਼ਖਮੀ:ਲੌਂਗੋਵਾਲ : ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇ ਅੱਜ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨਚਾਰ ਨੰਨ੍ਹੇਬੱਚੇਜਿੰਦਾ ਸੜ ਗਏ ਹਨ,ਜਦਕਿ ਵੈਨ ਚਾਲਕ ਅਤੇ 8 ਹੋਰਨਾਂ ਬੱਚਿਆਂ ਨੂੰ ਖੇਤਾਂ 'ਚ ਕੰਮ ਕਰਦੇ ਲੋਕਾਂ ਨੇ ਜੱਦੋ-ਜਹਿਦ ਕਰਕੇ ਜਿਊਂਦਾ ਬਚਾ ਲਿਆ ਹੈ। ਜਿਉਂ ਹੀ ਇਹ ਖ਼ਬਰ ਇਲਾਕੇ ਵਿੱਚ ਫੈਲੀ ਤਾਂਉਨ੍ਹਾਂ ਦੀਆਂ ਲਾਸ਼ਾਂ ਨੂੰ ਦੇਖ ਕੇ ਹਰ ਕੋਈ ਭੁੱਬਾਂ ਮਾਰ ਉਠਿਆ ,ਕਿਉਂਕਿ ਸਾਰੇ ਮ੍ਰਿਤਕ ਬੱਚਿਆਂ ਦੀ ਉਮਰ 4-5 ਸਾਲ ਦੱਸੀ ਜਾ ਰਹੀ ਹੈ। [caption id="attachment_389287" align="aligncenter" width="300"]Sangrur Town Longowal School Van Fire, Four School children Burning ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ[/caption] ਇਸ ਦੁਖਦਾਈ ਘਟਨਾ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਚਾਰ ਬੱਚਿਆਂ ਦੇ ਪਰਿਵਾਰਾਂ ਨਾਲ ਹਨ,ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੀ ਜਾਨ ਗੁਆ ਦਿੱਤੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਗਹਿਰਾ ਦੁੱਖ ਲੱਗਿਆ ਹੈ। [caption id="attachment_389286" align="aligncenter" width="300"]Sangrur Town Longowal School Van Fire, Four School children Burning ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ[/caption] ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਕਸਬਾ ਲੌਂਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਇਸ ਸੰਬੰਧੀ ਟਵੀਟ ਕੀਤਾ ਅਤੇ ਲਿਖਿਆ, ''ਸੰਗਰੂਰ ਵਿਖੇ ਬੱਚਿਆਂ ਦੀ ਸਕੂਲ ਵੈਨ ਅੱਗ ਦਾ ਸ਼ਿਕਾਰ ਹੋ ਗਈ, ਜਿਸ ਨਾਲ ਚਾਰ ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਡੇ ਸਾਰਿਆਂ ਲਈ ਅਸਹਿ ਹੈ। ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਡੀ.ਸੀ. ਸੰਗਰੂਰ ਤੇ ਐੱਸ. ਐੱਸ. ਪੀ. ਸੰਗਰੂਰ ਮੌਕੇ 'ਤੇ ਮੌਜੂਦ ਹਨ ਤੇ ਉਨ੍ਹਾਂ ਨੂੰ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਜੋ ਵੀ ਇਸ ਪਿੱਛੇ ਜ਼ਿੰਮੇਵਾਰ ਹੈ ਉਹ ਬਖ਼ਸ਼ਿਆ ਨਹੀਂ ਜਾਵੇਗਾ। [caption id="attachment_389288" align="aligncenter" width="300"]Sangrur Town Longowal School Van Fire, Four School children Burning ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ[/caption] ਮਿਲੀ ਜਾਣਕਾਰੀ ਅਨੁਸਾਰ ਇਸ ਸਕੂਲ ਵੈਨ 'ਚ 12 ਬੱਚੇ ਸਵਾਰ ਸਨ। ਇਸ ਦੌਰਾਨ ਸਕੂਲ 'ਚ ਛੁੱਟੀ ਹੋਣ ਤੋਂ ਬਾਅਦ ਵੈਨ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਇਸ ਦੌਰਾਨ ਵੈਨ 'ਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਖੇਤਾਂ 'ਚ ਕੰਮ ਕਰਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਬੜੀ ਸਖ਼ਤ ਮਸ਼ੱਕਤ ਤੋਂ ਬਾਅਦ 8 ਬੱਚਿਆਂ ਤੇ ਵੈਨ ਚਾਲਕ ਨੂੰ ਵੈਨ 'ਚੋਂ ਬਾਹਰ ਕੱਢਿਆ ਹੈ, ਜਦਕਿ ਚਾਰ ਬੱਚੇ ਜਿਊਂਦੇ ਸੜ ਗਏ ਹਨ ਅਤੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਹੈ। [caption id="attachment_389257" align="aligncenter" width="300"]Sangrur Town Longowal School Van Fire, Four School children Burning ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇਸਕੂਲ ਵੈਨ ਨੂੰ ਲੱਗੀ ਭਿਆਨਕ ਅੱਗ,ਜਿਊਂਦੇ ਸੜੇ 4 ਨੰਨ੍ਹੇ ਬੱਚੇ[/caption] ਜਿਸ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਕਿ ਵੈਨ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਦੌਰਾਨ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਵੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਹਨ। ਇਹ ਮੰਦਭਾਗੀ ਬੱਸ ਇੱਥੋਂ ਦੀ ਸਿੱਧ ਸਮਾਧਾਂ ਰੋਡ 'ਤੇ ਸਥਿਤ ਸਿਮਰਨ ਪਬਲਿਕ ਸਕੂਲ ਦੀ ਸੀ ,ਜੋ ਬੱਚਿਆਂ ਨੂੰ ਛੁੱਟੀ ਹੋਣ ਉਪਰੰਤ ਲੌਂਗੋਵਾਲ ਵਿਖੇ ਘਰਾਂ ਵਿੱਚ ਛੱਡਣ ਲਈ ਜਾ ਰਹੀ ਸੀ। ਇਸ ਦੌਰਾਨ ਵੈਨ ਦੀ ਖਸਤਾ ਹਾਲਤ ਨੂੰ ਲੈ ਕੇ ਇੱਥੇ ਇਕੱਠੇ ਹੋਏ ਹਜ਼ਾਰਾਂ ਲੋਕਾਂ ਵਿੱਚ ਭਾਰੀ ਰੋਹ ਦੇਖਣ ਨੂੰ ਮਿਲਿਆ ਹੈ। -PTCNews


Top News view more...

Latest News view more...