ਸੰਗਰੂਰ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਜ਼ੋਰਦਾਰ ਪ੍ਰਦਰਸ਼ਨ

By Shanker Badra - August 15, 2021 12:08 pm

ਸੰਗਰੂਰ : ਇੱਕ ਪਾਸੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਸੰਗਰੂਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਹੈ, ਓਥੇ ਹੀ ਦੂਜੇ ਪਾਸੇ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਆਮਦ 'ਤੇ ਬੇਰੁਜ਼ਗਾਰ ਅਧਿਆਪਕਾਂ ਨੇ ਵਿਰੋਧ ਕੀਤਾ ਹੈ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੁਲਿਸ ਨਾਲ ਜ਼ਬਰਦਸਤ ਝੜਪਾਂ ਤੋਂ ਬਾਅਦ ਸੜਕ 'ਤੇ ਜਾਮ ਲਗਾ ਦਿੱਤਾ ਹੈ ਅਤੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ।

ਸੰਗਰੂਰ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਦਰਅਸਲ 'ਚ ਸਿੱਖਿਆ ਵਿਭਾਗ ਨਾਲ ਸਬੰਧਤ ਸਮੂਹ ਜਥੇਬੰਦੀਆਂ ਵੱਲੋਂ ਅੱਜ ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਐਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਗਿਆ ਜੇਕਰ ਵਿਜੈ ਇੰਦਰ ਸਿੰਗਲਾ ਇਕ ਸੱਚਾ ਸਿੱਖਿਆ ਮੰਤਰੀ ਹੈ ਤਾਂ ਉਹ ਸਾਢੇ ਸੱਤ ਮਹੀਨੇ ਤੋਂ ਆਪਣੀ ਕੋਠੀ ਵਿੱਚ ਕਿਉਂ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਜਿਹੜਾ ਮੰਤਰੀ ਸ਼ਰ੍ਹੇਆਮ ਗਾਲ੍ਹਾਂ ਕੱਢਦਾ ਹੋਵੇ, ਉਸ ਨੂੰ ਸਿੱਖਿਆ ਮੰਤਰੀ ਬਣਨ ਦਾ ਕੋਈ ਅਧਿਕਾਰ ਨਹੀਂ।

ਸੰਗਰੂਰ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਬੇਰੁਜ਼ਗਾਰ ਅਧਿਆਪਕਾਂ ਨੇ 2364 ਈਟੀਟੀ ਭਰਤੀ ਪੂਰੀ ਕਰਨ ਦੀ ਮੰਗ ਨੂੰ ਲੈ ਕੇ ਸੰਗਰੂਰ ਦਾ ਬਰਨਾਲਾ ਚੌਕ ਜਾਮ ਕੀਤਾ ਹੈ। ਉਨ੍ਹਾਂ ਸਿਲੈਕਟ ਹੋ ਚੁੱਕੇ 2364 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਹੈ। ਇਸ ਦੌਰਾਨ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਪੀ.ਏ ਨੂੰ ਨੌਕਰੀ ਦੇਣ ਦਾ ਮਾਮਲਾ ਵੀ ਗਰਮਾਇਆ ਹੈ।

ਸੰਗਰੂਰ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਬੀਐੱਡ ਅਧਿਆਪਕ ਯੂਨੀਅਨ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਸੰਗਰੂਰ ਦੀ ਕੋਠੀ ਦਾ ਬੀਐੱਡ ਟੈੱਟ ਪਾਸ ਈਟੀਟੀ ਅਧਿਆਪਕਾਂ ਵੱਲੋਂ ਘਿਰਾਓ ਕੀਤਾ ਗਿਆ ਹੈ। ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਡੀਸੀ ਸੰਗਰੂਰ ਦੀ ਕੋਠੀ ਤੱਕ ਪਹੁੰਚਣ ਲਈ ਖਿੱਚ ਧੂਹ ਕੀਤੀ ਗਈ। ਮਹਿਲਾ ਪੁਲੀਸ ਦੀ ਗਿਣਤੀ ਘੱਟ ਹੋਣ ਕਾਰਨ ਮਰਦਾਂ ਪੁਲੀਸ ਵੱਲੋਂ ਹੀ ਕੁੜੀਆਂ ਨਾਲ ਧੱਕਾ ਕੀਤਾ ਗਿਆ ਹੈ। ਪੀਆਰਟੀਸੀ ਦੇ ਡਾਇਰੈਕਟਰ ਬਾਬੂ ਕਪਿਲ ਗਰਗ ਨੇ ਇਸ ਖਿੱਚ ਧੂਹ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਦੀ ਸ਼ਹਿ 'ਤੇ ਇਹ ਹੋਇਆ ਹੈ ਉਸ ਖਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।
-PTCNews

adv-img
adv-img