ਸੰਗਰੂਰ ਦੇ ਪਿੰਡ ਸ਼ੇਰੋਂ ‘ਚ ਜ਼ਮੀਨੀ ਵਿਵਾਦ ਕਾਰਨ ਨੌਜਵਾਨ ਦੀ ਕੀਤੀ ਹੱਤਿਆ

Sangrur Village Sheron in Young Muder

ਸੰਗਰੂਰ ਦੇ ਪਿੰਡ ਸ਼ੇਰੋਂ ‘ਚ ਜ਼ਮੀਨੀ ਵਿਵਾਦ ਕਾਰਨ ਨੌਜਵਾਨ ਦੀ ਕੀਤੀ ਹੱਤਿਆ:ਸੰਗਰੂਰ ਦੇ ਪਿੰਡ ਸ਼ੇਰੋਂ ‘ਚ ਅੱਜ ਸਵੇਰੇ ਦੋ ਧਿਰਾਂ ਵਿਚਕਾਰ ਖੇਤ ‘ਚ ਮਿੱਟੀ ਪਾਏ ਜਾਣ ਨੂੰ ਲੈ ਕੇ ਵਿਵਾਦ ਹੋ ਗਿਆ।ਇਸ ਦਰਮਿਆਨ ਇਹ ਝਗੜਾ ਇਨ੍ਹਾਂ ਵੱਧ ਗਿਆ ਕਿ ਇੱਕ ਨੌਜਵਾਨ ਨੂੰ ਆਪਣੀ ਜਾਨ ਗੁਆਉਣੀ ਪਈ।ਜਾਣਕਾਰੀ ਅਨੁਸਾਰ ਇਸ ਲੜਾਈ ਵਿੱਚ ਇੱਕ ਨੌਜਵਾਨ ਸੁਖਚੈਨ ਸਿੰਘ (24 ਸਾਲ) ਦੀ ਹੱਤਿਆ ਕਰ ਦਿੱਤੀ ਗਈ ਹੈ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਦੇ ਬਿਆਨਾਂ ‘ਤੇ ਥਾਣਾ ਚੀਮਾਂ ਵਿਖੇ 7 ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ਼ ਕਰ ਲਿਆ ਹੈ।
-PTCNews