ਮੁੱਖ ਖਬਰਾਂ

ਸਿਹਤ ਮੰਤਰੀ ਅੱਗੇ ਸਫ਼ਾਈ ਮੁਲਾਜ਼ਮਾਂ ਨੇ ਸਮੱਸਿਆਵਾਂ ਦੀ ਲਗਾਈ ਝੜੀ

By Ravinder Singh -- July 13, 2022 1:23 pm

ਅੰਮ੍ਰਿਤਸਰ : ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦਾ ਨਿਰੀਖਣ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੂੰ ਹਸਪਤਾਲ ਦੀ ਸਾਫ਼-ਸਫ਼ਾਈ ਕਰਨ ਵਾਲੀਆਂ ਸਫ਼ਾਈ ਮਹਿਲਾ ਕਰਮਚਾਰੀਆਂ ਨੇ ਸਿਹਤ ਮੰਤਰੀ ਨੂੰ ਰੋਕਿਆ ਤੇ ਉਨ੍ਹਾਂ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ ਕਿ ਕਿਸ ਤਰ੍ਹਾਂ ਉਹ ਨਿਗੂਣੀਆਂ ਤਨਖਾਹਾਂ ਤੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੀ ਸਫ਼ਾਈ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਨਿਗੂਣੀਆਂ ਤਨਖਾਹਾਂ ਨਾਲ ਉਨ੍ਹਾਂ ਦਾ ਸ਼ੋਸ਼ਣ ਹੋ ਰਿਹਾ ਹੈ ਤੇ ਇੰਨੇ ਘੱਟ ਮਿਹਨਤਾਨੇ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ।

ਸਿਹਤ ਮੰਤਰੀ ਅੱਗੇ ਸਫ਼ਾਈ ਮੁਲਾਜ਼ਮਾਂ ਨੇ ਸਮੱਸਿਆਵਾਂ ਦੀ ਲਗਾਈ ਝੜੀਇਸ ਮੌਕੇ ਗੱਲਬਾਤ ਕਰਦੇ ਹੋਏ ਸਫ਼ਾਈ ਕਰਨ ਵਾਲੀਆਂ ਮਹਿਲਾ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੀ ਸਫ਼ਾਈ ਨਿਗੂਣੀਆਂ ਤਨਖਾਹਾਂ ਉਤੇ ਕਰ ਰਹੀਆਂ ਹਨ ਪਰ ਬਹੁਤ ਸਰਕਾਰਾਂ ਆਈਆਂ ਤੇ ਗਈਆਂ ਨੇ ਪਰ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਗਿਆ।

ਸਿਹਤ ਮੰਤਰੀ ਅੱਗੇ ਸਫ਼ਾਈ ਮੁਲਾਜ਼ਮਾਂ ਨੇ ਸਮੱਸਿਆਵਾਂ ਦੀ ਲਗਾਈ ਝੜੀ

ਉਨ੍ਹਾਂ ਦੱਸਿਆ ਕਿ ਉਹ ਦਿਨ ਰਾਤ ਸਿਵਲ ਹਸਪਤਾਲ ਅੰਮ੍ਰਿਤਸਰ ਦੀ ਸਫ਼ਾਈ ਕਰਦੀਆਂ ਹਨ ਜਿਸ ਦੀ ਬਦੌਲਤ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਨੂੰ ਕਈ ਵਾਰ ਇਨਾਮ ਵੀ ਮਿਲ ਚੁੱਕਿਆ ਹੈ ਤੇ ਸਫ਼ਾਈ 'ਚ ਸਿਵਲ ਹਸਪਤਾਲ ਪਹਿਲੇ ਨੰਬਰ ਉਤੇ ਵੀ ਰਿਹਾ ਹੈ ਪਰ ਸਾਨੂੰ ਅੱਜ ਤੱਕ ਕਦੇ ਵੀ ਪੱਕਿਆਂ ਨਹੀਂ ਕੀਤਾ ਗਿਆ।

ਸਿਹਤ ਮੰਤਰੀ ਅੱਗੇ ਸਫ਼ਾਈ ਮੁਲਾਜ਼ਮਾਂ ਨੇ ਸਮੱਸਿਆਵਾਂ ਦੀ ਲਗਾਈ ਝੜੀਉਨ੍ਹਾਂ ਨੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੂੰ ਹੱਕੀ ਮੰਗਾਂ ਜਲਦ ਤੋਂ ਜਲਦ ਪੂਰੀਆਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਫ਼ਾਈ ਮੁਲਾਜ਼ਮ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਸਮੇਂ-ਸਮੇਂ ਉਤੇ ਸੰਘਰਸ਼ ਕਰਦੇ ਰਹੇ ਹਨ।

ਇਹ ਵੀ ਪੜ੍ਹੋ : ਬਿਸ਼ਨੋਈ ਨੇ ਆਪਣੇ ਭਰਾ ਨੂੰ ਭਜਾਇਆ ਵਿਦੇਸ਼, ਫਰਜ਼ੀ ਪਾਸਪੋਰਟ ਬਣਾਉਣ ਦੇ ਦੋਸ਼ 'ਚ 4 ਗ੍ਰਿਫ਼ਤਾਰ

  • Share