Advertisment

ਕੋਰੋਨਾਵਾਇਰਸ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੈਨੀਟਾਈਜ਼ਰ ਦੀ ਸੇਵਾ ਆਰੰਭ

author-image
Jashan A
Updated On
New Update
ਕੋਰੋਨਾਵਾਇਰਸ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੈਨੀਟਾਈਜ਼ਰ ਦੀ ਸੇਵਾ ਆਰੰਭ
Advertisment
ਤਲਵੰਡੀ ਸਾਬੋ: ਦੁਨੀਆ ਭਰ ਦੇ ਲੋਕਾਂ ਵਿੱਚ ਦਹਿਸ਼ਤ ਦਾ ਸਬੱਬ ਬਣੀ ਮਹਾਂਮਾਰੀ ਕੋਰੋਨਾ ਦਾ ਤੋ ਬਚਣ ਲਈ ਸਰਕਾਰ ਦੇ ਨਾਲ ਨਾਲ ਧਾਰਮਿਕ ਅਸਥਾਨਾਂ 'ਤੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। Sanitizer Service  begins at Takht Sri Damdama Sahibਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਣ ਵਾਲੀਆਂ ਸੰਗਤਾਂ ਦੇ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਵਾਉਣ ਦੀ ਸੇਵਾ ਆਰੰਭ ਕੀਤੀ ਗਈ ਹੈ, ਉੱਥੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਮੁਫਤ ਸੈਨੀਟਾਈਜ਼ਰ ਦੀ ਸੇਵਾ ਸ਼ੁਰੂਦਿੱਤੀ ਗਈ ਹੈ।
Advertisment
publive-imageਹੋਰ ਪੜ੍ਹੋ: ਤਲਵੰਡੀ ਸਾਬੋ: ਪਿੰਡ ਰਾਮਾਂ 'ਚ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਾ ਕਤਲ ਸੇਵਾ ਦਾ ਆਰੰਭ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤਾ ਤੇ ਸੰਗਤਾਂ ਨੂੰ ਸੈਨੀਟਾਈਜ਼ਰ ਦਿੱਤਾ ਗਿਆ। Sanitizer Service  begins at Takht Sri Damdama Sahibਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਤਖ਼ਤ ਸਾਹਿਬ ਦੇ ਚਰਨਕੁੰਡ ਅਤੇ ਗੁ:ਲਿਖਣਸਰ ਸਾਹਿਬ ਵਿਖੇ ਸੈਨੀਟਾਈਜ਼ਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਸੰਗਤਾਂ ਇੱਥੇ ਇਨਾਂ ਨਾਲ ਆਪਣੇ ਹੱਥ ਸਾਫ ਕਰਕੇ ਵਾਇਰਸ ਤੋਂ ਭੈਅਮੁਕਤ ਹੋ ਕੇ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋ ਸਕਣ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ‘ਚ ਸਰਕਾਰੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦੀ ਰਿਟਾਇਰਮੈਂਟ ‘ਤੇ 30 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ‘ਚ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 31 ਮਾਰਚ ਤੱਕ ਸੂਬੇ ਭਰ 'ਚ ਸਕੂਲ, ਕਾਲਜ, ਸਿਨੇਮਾ ਘਰ, ਜਿਮ ਰੈਸਟੋਰੈਂਟ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਸਰਕਾਰ ਨੇ ਲੋਕਾਂ ਨੂੰ ਵੱਡੇ ਇਕੱਠ ਨਾ ਕਰਨ ਦੀ ਅਪੀਲ ਵੀ ਕੀਤੀ ਹੈ, ਤਾਂ ਜੋ ਇਸ ਖਤਰਨਾਕ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। Sanitizer Service  begins at Takht Sri Damdama Sahibਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ: 1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ। 2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ। 3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ। 4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ। -PTC News-
Advertisment

Stay updated with the latest news headlines.

Follow us:
Advertisment