ਮੁੱਖ ਖਬਰਾਂ

ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇ

By Ravinder Singh -- March 25, 2022 1:16 pm

ਚੰਡੀਗੜ੍ਹ : ਰਾਜ ਸਭਾ ਸੀਟਾਂ ਲਈ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਅੱਜ ਸਰਟੀਫਿਕੇਟ ਹਾਸਲ ਕੀਤੇ। ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਜੀਵ ਅਰੋੜਾ ਨੂੰ ਸਰਟੀਫਿਕਟ ਮੁੱਖ ਚੋਣ ਅਫਸਰ-ਕਮ-ਆਬਜ਼ਰਵਰ ਡਾ. ਐਸ ਕਰੁਣਾ ਰਾਜੂ ਤੇ ਰਾਜ ਸਭਾ ਚੋਣ ਪੰਜਾਬ-2022 ਦੇ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।
ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਦੀਪ ਕੁਮਾਰ ਪਾਠਕ ਨੂੰ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਜੇਤੂ ਸਰਟੀਫਿਕੇਟ ਸੌਂਪਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਰਾਜ ਸਭਾ ਉਮੀਦਵਾਰ ਵਜੋਂ ਜੇਤੂ ਦਾ ਸਰਟੀਫਿਕੇਟ ਹਾਸਲ ਕੀਤਾ।

ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਉਤੇ ਆਮ ਆਦਮੀ ਪਾਰਟੀ (ਆਪ) ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਜਿੱਤ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਰਾਜ ਸਭਾ ਚੋਣਾਂ ਦੇ ਆਬਜ਼ਰਵਰ ਡਾ. ਐੱਸ. ਕਰੁਣਾ ਰਾਜੂ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਦੇ ਉਮੀਦਵਾਰ ਡਾ. ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਪੰਜਾਂ ਉਮੀਦਵਾਰਾਂ ਨੇ 21 ਮਾਰਚ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਜਦੋਂਕਿ ਅੱਜ (24 ਮਾਰਚ) ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਕਿਸੇ ਹੋਰ ਸਿਆਸੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਅਤੇ ਅੱਜ ਸ਼ਾਮ ਤਿੰਨ ਵਜੇ ਤੱਕ ਆਮ ਆਦਮੀ ਪਾਰਟੀ ਦੇ ਪੰਜਾਂ ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਨਾ ਲਏ ਜਾਣ ਕਾਰਨ ਇਨ੍ਹਾਂ ਨੂੰ ਬਗੈਰ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ।

ਰਾਜ ਸਭਾ ਉਮੀਦਵਾਰ ਸੰਜੀਵ ਅਰੋੜਾ ਤੇ ਸੰਦੀਪ ਪਾਠਕ ਨੇ ਸਰਟੀਫਿਕੇਟ ਹਾਸਲ ਕੀਤੇਦੱਸਣਯੋਗ ਹੈ ਕਿ ਸੰਸਦ ਦੇ ਉਪਰਲੇ ਸਦਨ ਵਿੱਚ ਖਾਲੀ ਹੋਈਆਂ ਇਨ੍ਹਾਂ ਪੰਜ ਸੀਟਾਂ ਲਈ ਚੋਣਾਂ 31 ਮਾਰਚ ਨੂੰ ਹੋਣੀਆਂ ਹਨ। ਪੰਜਾਬ ਨਾਲ ਸਬੰਧਤ ਪੰਜ ਰਾਜ ਸਭਾ ਮੈਂਬਰਾਂ ’ਚ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸ਼ਵੇਤ ਮਲਿਕ, ਨਰੇਸ਼ ਗੁਜਰਾਲ ਤੇ ਸੁਖਦੇਵ ਸਿੰਘ ਢੀਂਡਸਾ ਦਾ ਕਾਰਜਕਾਲ 9 ਅਪਰੈਲ ਨੂੰ ਖ਼ਤਮ ਹੋ ਰਿਹਾ ਹੈ, ਜਦੋਂਕਿ ਦੋ ਹੋਰਨਾਂ ਰਾਜ ਸਭਾ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ ਤੇ ਅੰਬਿਕਾ ਸੋਨੀ ਦਾ ਕਾਰਜਕਾਲ 4 ਜੁਲਾਈ ਨੂੰ ਖ਼ਤਮ ਹੋਵੇਗਾ।

ਇਹ ਵੀ ਪੜ੍ਹੋ : ਸਿੱਧੂ ਦੀ ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

  • Share