ਸਨੌਰ :ਜਲਾਲਪੁਰ ਜ਼ੋਨ ਤੋਂ ਅਕਾਲੀ ਉਮੀਦਵਾਰ ਗੁਰਜੰਟ ਸਿੰਘ ਨੂਰਖੇੜੀਆ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਹਰਿੰਦਰਪਾਲ ਚੰਦੂਮਾਜਰਾ
ਸਨੌਰ :ਜਲਾਲਪੁਰ ਜ਼ੋਨ ਤੋਂ ਅਕਾਲੀ ਉਮੀਦਵਾਰ ਗੁਰਜੰਟ ਸਿੰਘ ਨੂਰਖੇੜੀਆ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਹਰਿੰਦਰਪਾਲ ਚੰਦੂਮਾਜਰਾ:ਪੰਜਾਬ ਅੰਦਰ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਦੀ ਗਿਣਤੀ ਚੱਲ ਰਹੀ ਹੈ।ਇਨ੍ਹਾਂ ਚੋਣਾਂ ਦੀ ਗਿਣਤੀ ਦੇ ਨਤੀਜੇ ਵੀ ਆਉਣੇ ਸ਼ੁਰੂ ਹੋ ਗਏ ਹਨ।ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਢੁੱਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਵੀ ਸਖ਼ਤ ਪਹਿਰਾ ਹੈ।ਇਨ੍ਹਾਂ ਚੋਣਾਂ 'ਚ ਆਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੇ ਸਮੱਰਥਕਾਂ 'ਚ ਵੀ ਜਿੱਤ ਦੇ ਐਲਾਨ ਸਬੰਧੀ ਕਾਫੀ ਉਤਸੁਕਤਾ ਵੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਪਟਿਆਲਾ ਅਧੀਨ ਪੈਂਦੇ ਹਲਕਾ ਸਨੌਰ ਦੇ ਜਲਾਲਪੁਰ ਜ਼ੋਨ ਤੋਂ ਅਕਾਲੀ ਦਲ ਉਮੀਦਵਾਰ ਗੁਰਜੰਟ ਸਿੰਘ ਨੂਰਖੇੜੀਆ ਨੇ ਜਿੱਤ ਹਾਸਲ ਕੀਤੀ ਹੈ।ਇਸ ਮੌਕੇ ਹਲਕਾ ਸਨੌਰ ਤੋਂ ਅਕਾਲੀ ਐਮ.ਐਲ.ਏ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਗੁਰਜੰਟ ਸਿੰਘ ਦਾ ਮੂੰਹ ਮਿੱਠਾ ਕਰਵਾਇਆ ਹੈ। ਇਸ ਦੇ ਨਾਲ ਹੀ ਜ਼ੋਨ ਪੰਜੋਲਾ (ਹਲਕਾ ਸਨੌਰ) ਤੋਂ ਅਕਾਲੀ ਦਲ ਦੇ ਉਮੀਦਵਾਰ ਸੱਤਪਾਲ ਪੂਨੀਆ ਲੀਂਡ 167 ਵੋਟਾਂ ਨਾਲ ਅੱਗੇ ਚੱਲ ਰਹੇ ਹਨ। -PTCNews