Fri, Apr 26, 2024
Whatsapp

ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀ

Written by  Ravinder Singh -- May 31st 2022 01:25 PM
ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀ

ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀ

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀਆਮ ਆਦਮੀ ਪਾਰਟੀ ਨੇ ਪਿਛਲੇ ਦਿਨ ਇਨ੍ਹਾਂ ਦੋਵਾਂ ਸ਼ਖ਼ਸੀਅਤਾਂ ਨੂੰ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਲਈ ਉਮੀਦਵਾਰ ਐਲਾਨਿਆ ਸੀ। ਕਾਬਿਲੇਗੌਰ ਹੈ ਕਿ ਸੰਤ ਸੀਚੇਵਾਲ ਨੇ ਵਾਤਾਵਰਣ ਲਈ ਬਹੁਤ ਕੰਮ ਕੀਤਾ ਉਥੇ ਸਾਹਨੀ ਨੇ ਕੋਵਿਡ ਦੌਰਾਨ ਪੰਜਾਬ ਦੇ ਪਿੰਡਾਂ ਵਿੱਚ ਮਦਦ ਕੀਤੀ ਸੀ ਅਤੇ ਅਫ਼ਗਾਨਿਸਤਾਨ ਤੋਂ ਉਜੜ ਕੇ ਆਏ ਸਿੱਖਾਂ ਦੇ ਪੁਨਰਵਾਸ ਲਈ ਵੀ ਕਾਫੀ ਕੰਮ ਕੀਤਾ ਸੀ ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦ ਕੀਤਾ ਗਿਆ ਹੈ। ਰਾਜ ਸਭਾ ਚੋਣਾਂ 10 ਜੂਨ ਨੂੰ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਨੇ ਪਿਛਲੇ ਦਿਨ ਇਨ੍ਹਾਂ ਦੋਵੇਂ ਸ਼ਖ਼ਸੀਅਤਾਂ ਨੂੰ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਲਈ ਉਮੀਦਵਾਰ ਐਲਾਨਿਆ ਸੀ। ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਨਮ ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਹੋਇਆ। ਉਹ ਪਿਛਲੇ ਲੰਬੇ ਸਮੇਂ ਤੋਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਕੰਮ ਕਰਦੇ ਆ ਰਹੇ ਹਨ। ਸੰਤ ਸੀਚੇਵਾਲ ਨੇ ਦਰਿਆਵਾਂ ਵਿਚਲੇ ਪਾਣੀ ਦੇ ਪ੍ਰਦੂਸ਼ਣ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਾਲ 2007 ਵਿੱਚ ਸੁਲਤਾਨਪੁਰ ਲੋਧੀ ’ਚ 160 ਕਿਲੋਮੀਟਰ ਲੰਬੀ ਕਾਲੀ ਵੇਈਂ ਨਦੀ ਦੀ ਸਫ਼ਾਈ ਕਰਵਾਈ ਸੀ। ਵਾਤਾਵਰਨ ਸੰਭਾਲ ਲਈ ਸ਼ੁਰੂ ਕੀਤੇ ਪ੍ਰਾਜੈਕਟਾਂ ਕਰਕੇ ਸੰਤ ਸੀਚੇਵਾਲ ਨੂੰ ‘ਈਕੋ ਬਾਬਾ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਸਾਲ 2017 ਵਿੱਚ ਉਨ੍ਹਾਂ ਨੂੰ ਪਦਮਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ। ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਨੀ ਨੇ ਰਾਜ ਸਭਾ ਲਈ ਨਾਮਜ਼ਦਗੀ ਭਰੀਪੰਜਾਬੀ ਸੱਭਿਆਚਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੇ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਮੌਰੀਸ਼ਸ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਗਿਆ। ਉਹ ਵਿਸ਼ਵ ਪੰਜਾਬੀ ਸੰਗਠਨ ਦੇ ਕੌਮਾਂਤਰੀ ਪ੍ਰਧਾਨ ਰਹਿੰਦਿਆਂ 22 ਤੋਂ ਵੱਧ ਦੇਸ਼ਾਂ ਵਿੱਚ ਪੰਜਾਬ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਰਿਸ਼ਤਿਆਂ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਅਫਗਾਨਿਸਤਾਨ ਦੇ 500 ਤੋਂ ਵੱਧ ਹਿੰਦੂਆਂ ਅਤੇ ਸਿੱਖਾਂ ਨੂੰ ਮੁੜ ਵਸਾਉਣ ਤੋਂ ਇਲਾਵਾ ਕਰੋਨਾ ਮਹਾਮਾਰੀ ਦੌਰਾਨ ਕਈ ਸਮਾਜ ਸੇਵੀ ਕੰਮਾਂ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਦੋਵੇਂ ਪਦਮਸ੍ਰੀ ਦਾ ਐਲਾਨ ਕੀਤੇ ਜਾਣ ’ਤੇ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਾਤਾਵਰਨ ਪ੍ਰੇਮੀ ਅਤੇ ਪੰਜਾਬੀ ਸੱਭਿਆਚਾਰ ਲਈ ਕੰਮ ਕਰਨ ਵਾਲੀਆਂ ਦੋ ਸ਼ਖ਼ਸੀਅਤਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਸ ਦੌਰਾਨ ਹੀ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਡਾ. ਸੰਦੀਪ ਪਾਠਕ ਨੇ ਵੀ ਦੋਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਦੇ ਸਾਰੇ ਸੰਸਦ ਮੈਂਬਰ ਮਿਲ ਕੇ ਸੰਸਦ ਵਿੱਚ ਪੰਜਾਬ ਦੇ ਲੋਕਾਂ ਦੇ ਮਸਲੇ ਉਠਾਉਣਗੇ। ਇਹ ਵੀ ਪੜ੍ਹੋ :  ਮੂਸੇਵਾਲਾ ਕਤਲਕਾਂਡ ; ਢਾਬੇ 'ਤੇ ਰੋਟੀ ਖਾਂਦੇ ਨੌਜਵਾਨਾਂ ਦੀ ਵਾਇਰਲ ਵੀਡੀਓ ਦਾ ਸੱਚ ਆਇਆ ਸਾਹਮਣੇ


Top News view more...

Latest News view more...