Sat, Apr 27, 2024
Whatsapp

ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਕੀਤਾ ਮੁਅੱਤਲ , ਜਾਣੋਂ ਪੂਰਾ ਮਾਮਲਾ

Written by  Shanker Badra -- January 18th 2021 12:22 PM
ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਕੀਤਾ ਮੁਅੱਤਲ , ਜਾਣੋਂ ਪੂਰਾ ਮਾਮਲਾ

ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਕੀਤਾ ਮੁਅੱਤਲ , ਜਾਣੋਂ ਪੂਰਾ ਮਾਮਲਾ

ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 54ਵਾਂ ਦਿਨ ਹੈ। ਇਸ ਵਿਚਾਲੇ ਕਿਸਾਨ ਜਥੇਬੰਦੀਆਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। [caption id="attachment_467076" align="aligncenter" width="297"]Sanyukta Kisan Morcha Suspends BKU Farmer Leader Gurnam Singh Chaduni ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਕੀਤਾ ਮੁਅੱਤਲ , ਜਾਣੋਂ ਪੂਰਾ ਮਾਮਲਾ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ (Gurnam Singh Chaduni) ਗੁਰਨਾਮ ਸਿੰਘ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੁੱਖ 7 ਮੈਂਬਰੀ ਕਮੇਟੀ ਤੋਂ ਵੀ ਮੁਅੱਤਲ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਗਈ ਹੈ। ਕਮੇਟੀ ਦੇ ਸਾਹਮਣੇ ਚੜੂਨੀ ਨੂੰ ਆਪਣਾ ਪੱਖ ਰੱਖਣਾ ਹੋਵੇਗਾ। ਉਨ੍ਹਾਂ ਨੂੰ 19 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਬੈਠਕ ਤੋਂ ਵੀ ਬਾਹਰ ਰੱਖਿਆ ਜਾਵੇਗਾ। [caption id="attachment_467077" align="aligncenter" width="300"]Sanyukta Kisan Morcha Suspends BKU Farmer Leader Gurnam Singh Chaduni ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਕੀਤਾ ਮੁਅੱਤਲ , ਜਾਣੋਂ ਪੂਰਾ ਮਾਮਲਾ[/caption] ਦਰਅਸਲ 'ਚ ਗੁਰਨਾਮ ਚੜੂਨੀ 'ਤੇ ਰਾਜਨੀਤਕ ਪਾਰਟੀਆਂ ਨਾਲ ਮੁਲਾਕਾਤ ਕਰਨ ਅਤੇ ਅੰਦੋਲਨ ਨਾਲ ਸਬੰਧਿਤ ਪ੍ਰੋਗਰਾਮ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਚੜੂਨੀ 'ਤੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ ਨੇਤਾਵਾਂ ਨਾਲ ਮੁਲਾਕਾਤ ਕਰਨ ਦੇ ਵੀ ਦੋਸ਼ ਲੱਗੇ ਹਨ। ਇਸ ਮਾਮਲੇ ਦੀ ਜਾਂਚ ਪੂਰੀ ਹੋਣ ਤੱਕ ਚੜੂਨੀ ਯੂਨਾਈਟਿਡ ਕਿਸਾਨ ਮੋਰਚੇ ਦੀਆਂ ਅੰਦਰੂਨੀ ਮੀਟਿੰਗਾਂ ਤੇ ਕੇਂਦਰ ਸਰਕਾਰ ਨਾਲ ਬੈਠਕ ਤੋਂ ਬਾਹਰ ਵੀ ਰਹਿਣਗੇ। ਪੜ੍ਹੋ ਹੋਰ ਖ਼ਬਰਾਂ : 10 ਮਹੀਨਿਆਂ ਤੋਂ ਬੰਦ ਪਏ ਦਿੱਲੀ ਦੇ ਸਕੂਲ ਅੱਜ ਮੁੜ ਖੁੱਲ੍ਹਣਗੇ [caption id="attachment_467079" align="aligncenter" width="300"]Sanyukta Kisan Morcha Suspends BKU Farmer Leader Gurnam Singh Chaduni ਸੰਯੁਕਤ ਕਿਸਾਨ ਮੋਰਚਾ ਨੇ ਗੁਰਨਾਮ ਸਿੰਘ ਚੜੂਨੀ ਨੂੰ ਕੀਤਾ ਮੁਅੱਤਲ , ਜਾਣੋਂ ਪੂਰਾ ਮਾਮਲਾ[/caption] ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ, ਜਦੋਂ ਸੋਮਵਾਰ ਯਾਨੀ ਅੱਜ ਸੁਪਰੀਮ ਕੋਰਟ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ 'ਚ ਹੋਣ ਵਾਲੇ ਟਰੈਕਟਰ ਮਾਰਚ ਨੂੰ ਸੁਣਵਾਈ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ 19 ਜਨਵਰੀ ਨੂੰ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਮੀਟਿੰਗ ਹੋਣ ਵਾਲੀ ਹੈ ਤੇ ਚੜੂਨੀ ਨੂੰ ਬੈਠਕ ਤੋਂ ਵੀ ਬਾਹਰ ਰੱਖਿਆ ਜਾਵੇਗਾ। -PTCNews


Top News view more...

Latest News view more...