ਸਰਬੱਤ ਦਾ ਭਲਾ ਟਰੱਸਟ ਵੱਲੋਂ ਇਹਨਾਂ ਖੇਤਰਾਂ ’ਚ ਲਗਾਏ ਜਾਣਗੇ 5 ਆਕਸੀਜਨ ਪਲਾਂਟ

By Jagroop Kaur - May 22, 2021 9:05 pm

ਆਪਣੀ ਜੇਬ ’ਚੋਂ ਹੀ ਕਰੋੜਾਂ ਰੁਪਏ ਖਰਚ ਕਰ ਕੇ ਹਰ ਔਖੀ ਘੜੀ ਵੇਲੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ’ਚ ਸਭ ਤੋਂ ਅੱਗੇ ਹੋ ਕੇ ਮਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਹੁਣ ਜਿੱਥੇ ਆਪਣੇ ਪੱਧਰ ’ਤੇ ਹੀ ਸੂਬੇ ’ਚ ਪੰਜ ਆਕਸੀਜਨ ਪਲਾਂਟ ਲਾਉਣ ਦੀ ਕਾਰਵਾਈ ਆਰੰਭ ਦਿੱਤੀ ਹੈ, ਉਥੇ ਹੀ ਹਰੇਕ ਜ਼ਿਲ੍ਹੇ ਅੰਦਰ ਪ੍ਰਸ਼ਾਸਨ ਨੂੰ ਲੋੜੀਂਦੇ ਆਕਸੀਜਨ ਕੰਸਟ੍ਰੇਟਰ, ਵੈਂਟੀਲੇਟਰ, ਐਂਬੂਲੈਂਸਾਂ, ਅੰਤਿਮ ਯਾਤਰਾ ਵੈਨਾਂ, ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ ਤੇ ਵੱਡੀ ਮਾਤਰਾ ’ਚ ਦਵਾਈਆਂ ਸਮੇਤ ਹੋਰ ਲੋੜੀਂਦੇ ਸਾਮਾਨ ਦੀ ਸਪਲਾਈ ਦੇਣੀ ਵੀ ਸ਼ੁਰੂ ਕਰ ਦਿੱਤੀ ਗਈ ਹੈ।Sarbat Da Bhala' on the forefront

REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਦੂਜੇ ਪੜਾਅ ਦੌਰਾਨ ਪੈਦਾ ਹੋਏ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਹੁਣ ਸਰਬੱਤ ਦਾ ਭਲਾ ਟਰੱਸਟ ਵੱਲੋਂ ਆਪਣੇ ਪੱਧਰ ’ਤੇ ਹੀ ਸੂਬੇ ਅੰਦਰ ਸਿਹਤ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਥਾਵਾਂ ’ਤੇ 5 ਨਵੇਂ ਆਕਸੀਜਨ ਪਲਾਂਟ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਇਕ ਪਲਾਂਟ ਮਾਝਾ ਖੇਤਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਜਦ ਕਿ ਮਾਲਵਾ ਖੇਤਰ ਅੰਦਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ, ਮੈਡੀਕਲ ਕਾਲਜ ਬਠਿੰਡਾ ਅਤੇ ਮੈਡੀਕਲ ਕਾਲਜ ਪਟਿਆਲਾ ’ਚ ਇਕ-ਇਕ ਪਲਾਂਟ ਸਥਾਪਿਤ ਕਰਨ ਤੋਂ ਇਲਾਵਾ ਇਕ ਪਲਾਂਟ ਦੋਆਬਾ ਖੇਤਰ ’ਚ ਲਾਇਆ ਜਾਵੇਗਾ।DR Obroi

DR Obroi

Raed more : ਸੰਸਥਾਨਾਂ ‘ਚ ਹੋਣ ਵਾਲੇ ਟੀਕਾਕਰਨ ਨੂੰ ਲੈਕੇ ਦਿੱਲੀ ਸਰਕਾਰ ਨੇ ਲਿਆ ਇਹ ਫ਼ੈਸਲਾ

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਇਸ ਪ੍ਰਾਜੈਕਟ ਨੂੰ ਜਲਦ ਨੇਪਰੇ ਚੜ੍ਹਾਉਣ ਲਈ ਵੱਡੇ ਪੱਧਰ ’ਤੇ ਯਤਨ ਆਰੰਭੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਇਹ ਸਾਰੇ ਪਲਾਂਟ ਜੂਨ ਮਹੀਨੇ ਅੰਦਰ ਕੰਮ ਕਰਨਾ ਸ਼ੁਰੂ ਕਰ ਦੇਣਗੇ।  ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਕਿਸੇ ਥਾਂ ਤੋਂ ਮੈਡੀਕਲ ਨਾਲ ਸਬੰਧਤ ਕਿਸੇ ਸਾਮਾਨ ਦੀ ਡਿਮਾਂਡ ਟਰੱਸਟ ਕੋਲ ਪਹੁੰਚਦੀ ਹੈ ਤਾਂ ਉਸ ਨੂੰ ਤੁਰੰਤ ਪੂਰਿਆਂ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸਰਬੱਤ ਦਾ ਭਲਾ ਟਰੱਸਟ ਵੱਲੋਂ ਜਿੱਥੇ ਵੱਖ-ਵੱਖ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਆਦਿ ਨੂੰ ਲੋੜੀਂਦਾ ਸਾਮਾਨ ਅਤੇ ਲੋੜਵੰਦਾਂ ਨੂੰ ਰਾਸ਼ਨ ਆਦਿ ਲਗਾਤਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਦਿੱਲੀ ਵਿਖੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਲਈ ਹੋਰਨਾਂ ਵੱਡੀਆਂ ਸਹੂਲਤਾਂ ਤੋਂ ਇਲਾਵਾ ਵੱਡੀ ਮਾਤਰਾ ’ਚ ਦਵਾਈ ਦੀਆਂ ਕਿੱਟਾਂ ਅਤੇ ਅਫ਼ਗ਼ਾਨਿਸਤਾਨ ਤੋਂ ਉਜੜ ਕੇ 20 ਹਜ਼ਾਰ ਸ਼ਰਨਾਰਥੀਆਂ ਲਈ ਵੀ ਮੈਡੀਕਲ ਦ‍ਾ ਸਾਮਾਨ ਅਤੇ ਰਾਸ਼ਨ ਦਿੱਤਾ ਜਾ ਰਿਹਾ ਹੈ।
adv-img
adv-img