ਗਾਇਕਾ ਦੇ ਪਿਤਾ ਦਾ ਹੋਇਆ ਦੇਹਾਂਤ, ਸਿਤਾਰਿਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਮੁੰਬਈ : ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਨਰੂਲਾ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਜਸਪਿੰਦਰ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੇ ਪਿਤਾ ਨੇ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਦੱਸ ਦਈਏ ਕਿ ਕੇਸਰ ਸਿੰਘ ਨਰੂਲਾ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਨਾਲ ਕੰਮ ਕਰ ਚੁੱਕੇ ਸਨ। ਸੰਗੀਤ ਨਿਰਦੇਸ਼ਨ ‘ਚ ਮਹਾਰਤ ਰੱਖਣ ਵਾਲੇ ਸਰਦਾਰ ਕੇਸਰ ਸਿੰਘ ਭਾਈ ਗੋਪਾਲ ਸਿੰਘ ਰਾਗੀ, ਸੰਤ ਅਨੂਪ ਸਿੰਘ ਅਤੇ ਸੰਤ ਮਸਕੀਨ ਜੀ ਵਰਗੀਆਂ ਹਸਤੀਆਂ ਦੀ ਸੰਗਤ ਹਾਸਲ ਸੀ।
ਇਸ ਦੌਰਾਨ, ਬਾਲੀਵੁੱਡ ਦੇ ਪਲੇਅਬੈਕ ਗਾਇਕ ਜਜ਼ੀਮ ਸ਼ਰਮਾ, ਮਨਮਰਜ਼ੀਆਂ ਅਤੇ ਇਸ਼ਕੀਆ ਵਰਗੇ ਗੀਤਾਂ ਲਈ ਜਾਣੇ ਜਾਂਦੇ, ਨੇ ਟਿੱਪਣੀ ਕੀਤੀ: “ਚਾਚੇ ਜੀ ਦੇ ਦੇਹਾਂਤ ਨਾਲ ਤਬਾਹੀ ਹੋਈ ਹੈ। ਮੰਮੀ, ਤੁਸੀਂ ਆਪਣੀ ਸੰਭਾਲ ਕਰੋ।
ਪੰਜਾਬੀ ਗਾਇਕਾ ਹਰਸ਼ਦੀਪ ਕੌਰ ਨੇ ਲਿਖਿਆ: “ਬਹੁਤ ਹੀ ਦੁਖਦਾਈ ਖ਼ਬਰ… ਉਹ ਇੱਕ ਮਹਾਨ ਆਤਮਾ ਸੀ। ਬਾਬਾ ਜੀ ਤੁਹਾਨੂੰ ਤਾਕਤ ਦੇਣ। ਕਿਰਪਾ ਕਰਕੇ ਆਪਣਾ ਖਿਆਲ ਰਖੋ।
ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਧਾਨ ਰਬਿੰਦਰ ਨਾਰਾਇਣ ਜੀ ਵੱਲੋਂ ਵੀ ਇਸ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਉਨ੍ਹਾਂ ਲਿਖਿਆ ਕਿ “ਅਫ਼ਸੋਸ ਦੀ ਖ਼ਬਰ ਹੈ ,ਇੱਕ ਯੁੱਗ ਖਤਮ ਹੋਇਆ ਹੈ , ਗੁਰਬਾਣੀ ਨੂੰ ਰਿਕਾਰਡ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਯਾਦ ਕੀਤਾ ਜਾਵੇਗਾ। ਮੇਰਾ ਤਹਿ ਦਿਲੋਂ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ।
ਦੱਸ ਦਈਏ ਕਿ 1956 ਵਿਚ ਐੱਚ. ਐੱਮ. ਵੀ. ਕੰਪਨੀ ਨੇ ਕੇਸਰ ਸਿੰਘ ਨੂੰ ਬਤੌਰ ਸੰਗੀਤ ਨਿਰਦੇਸ਼ਕ ਪੱਕੇ ਤੌਰ 'ਤੇ ਤਾਇਨਾਤ ਕਰ ਦਿੱਤਾ। ਕੇਸਰ ਸਿੰਘ ਨੇ ਲਗਾਤਾਰ ਚਾਰ ਦਹਾਕੇ ਕੰਪਨੀ ਦੀ ਰਿਕਾਰਡਿੰਗ ਲਈ ਸੰਗੀਤ ਦਿੱਤਾ। ਇਸ ਲੰਬੇ ਅਰਸੇ ਵਿਚ ਨਰੂਲਾ ਨੇ ਕਈ ਗਾਇਕਾਂ ਦੇ ਗੀਤਾਂ ਨੂੰ ਆਪਣੇ ਸੰਗੀਤ ਨਾਲ ਸ਼ਿੰਗਾਰਿਆ, ਜਿਨ੍ਹਾਂ ਵਿਚ ਸੁਰਿੰਦਰ ਕੌਰ, ਪ੍ਰਕਾਸ਼ ਕੌਰ, ਆਸਾ ਸਿੰਘ ਮਸਤਾਨਾ, ਮੋਹਣੀ ਨਰੂਲਾ, ਯਮਲਾ ਜੱਟ, ਸ਼ਾਦੀ ਬਖਸ਼ੀ ਭਰਾ, ਹਰਚਰਨ ਗਰੇਵਾਲ, ਨਰਿੰਦਰ ਬੀਬਾ, ਸਵਰਨ ਲਤਾ, ਚਾਂਦੀ ਰਾਮ, ਕਰਮਜੀਤ ਧੂਰੀ, ਮੁਹੰਮਦ ਸਦੀਕ, ਰਣਜੀਤ ਕੌਰ, ਜਗਮੋਹਨ ਕੌਰ, ਦੀਦਾਰ ਸੰਧੂ, ਕੁਲਦੀਪ ਮਾਣਕ ਤੋਂ ਇਲਾਵਾ ਅਣਗਿਣਤ ਕਲਾਕਾਰਾਂ ਦੇ ਨਾਂ ਸ਼ਾਮਲ ਹਨ।