Fri, Apr 26, 2024
Whatsapp

ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ

Written by  Jashan A -- May 16th 2019 01:48 PM -- Updated: May 16th 2019 01:57 PM
ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ

ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ

ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ,ਸਰਦੂਲਗੜ੍ਹ: ਪੰਜਾਬ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ, ਉਵੇਂ-ਉਵੇਂ ਸਿਆਸਤਦਾਨਾਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਉਥੇ ਹੀ ਪਾਰਟੀ ਦੇ ਦਿੱਗਜ ਆਗੂਆਂ ਵੱਲੋਂ ਵੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। [caption id="attachment_295919" align="aligncenter" width="300"]sad ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ[/caption] ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਸਰਦੂਲਗੜ੍ਹ 'ਚ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਉਹਨਾਂ ਇਥੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਵੋਟਾਂ ਮੰਗੀਆਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ 'ਚ ਭੇਜਿਆ ਜਾਵੇ। [caption id="attachment_295920" align="aligncenter" width="300"]sad ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ[/caption] ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਝੂਠ ਬੋਲੇ ਹਨ। ਉਹਨਾਂ ਕਿਹਾ ਕਿ ਪੰਜਾਬ ਢਾਈ ਸਾਲ ਹੋ ਗਏ ਕੈਪਟਨ ਦੀ ਸਰਕਾਰ ਨੂੰ ਪੰਜਾਬ 'ਚ ਕੀਤੇ ਵੀ ਕੋਈ ਵਿਕਾਸ ਨਹੀਂ ਹੋਇਆ, ਸਗੋਂ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ, ਭਾਵੇਂ ਉਹ ਕਿਸਾਨ ਵਰਗ ਹੋਵੇ ਜਾਂ ਨੌਜਵਾਨ ਅੱਜ ਹਰ ਕੋਈ ਕੈਪਟਨ ਸਰਕਾਰ ਨੂੰ ਕੋਸ ਰਿਹਾ ਹੈ। ਹੋਰ ਪੜ੍ਹੋ:ਹੇਮਾ ਮਾਲਿਨੀ ਅੱਜ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਮਾਨਸਾ ਵਿਖੇ ਕਰਨਗੇ ਰੋਡ ਸ਼ੋਅ ਅੱਗ ਉਹਨਾਂ ਕਿਹਾ ਕਿ ਜੇਕਰ ਤੁਸੀਂ ਹੁਣ ਵੀ ਕਾਂਗਰਸ ਨੂੰ ਵੋਟ ਪਾਓਗੇ ਤਾਂ ਤੁਸੀਂ ਆਪਣੇ ਆਪਣੇ ਪੈਰਾਂ 'ਤੇ ਆਪ ਕੁਹਾੜਾ ਮਾਰੋਂਗੇ। ਅਕਾਲੀ ਦਲ ਦੇ ਸਰਪ੍ਰਸਤ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਸ ਨੂੰ ਪੂਰੇ ਕਰਕੇ ਦਿਖਾਇਆ, ਤੁਸੀਂ ਚਾਹੇ ਗੱਲ ਆਟਾ ਦਲ ਸਕੀਮ ਦੀ ਹੋਵੇ, ਬਿਜਲੀ ਦੇ ਬਿੱਲ ਹੋਣ, ਟਿਊਬਵੈੱਲ ਕੁਨੈਕਸ਼ਨ ਹੋਣ, ਸਿਹਤ ਸਹੂਲਤਾਂ ਹੋਣ ਜਾਂ ਫਿਰ ਗੱਲ ਟਰਾਂਸਪੋਰਟ ਦੀ ਹੋਵੇ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਪੂਰਾ ਕਰਕੇ ਦਿਖਾਇਆ। [caption id="attachment_295918" align="aligncenter" width="300"]sad ਸਰਦੂਲਗੜ੍ਹ ਚੋਣ ਰੈਲੀ: ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਮੰਗੀਆਂ ਵੋਟਾਂ[/caption] ਉਹਨਾਂ ਕਿਹਾ ਕਿ ਅਕਾਲੀ ਦਲ ਸਰਕਾਰ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਤੇ ਅੱਗੇ ਵੀ ਇਹ ਲੜਾਈ ਬਰਕਰਾਰ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ 'ਚ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ। ਪੰਜਾਬ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...