Fri, Apr 19, 2024
Whatsapp

ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ

Written by  Shanker Badra -- February 25th 2021 01:27 PM
ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ

ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ

ਖੰਨਾ : ਪੰਜਾਬੀ ਗਾਇਕੀ ਦੇ 'ਬਾਬਾ ਬੋਹੜ' ਵਜੋਂ ਜਾਂਦੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਚਾਹੁਣ ਵਾਲੇ ਮੌਜੂਦ ਹਨ। ਮਰਹੂਮ ਪੰਜਾਬੀ ਗਾਇਕ ਸਿਕੰਦਰ (60) ਦੀ ਮ੍ਰਿਤਕ ਦੇਹ ਨੂੰ ਅੱਜ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ। [caption id="attachment_477630" align="aligncenter" width="1280"] Sardool Sikander Death: Heavy crowd during last rites of Punjabi singer ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ[/caption] ਪੜ੍ਹੋ ਹੋਰ ਖ਼ਬਰਾਂ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਪਤਨੀ ਅਮਰ ਨੂਰੀ ਦਾ ਰੋ-ਰੋ ਬੁਰਾ ਹਾਲ ਇਸ ਤੋਂ ਪਹਿਲਾਂ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਖੰਨਾ ਵਿਖੇ ਨਾਮਵਰ ਹਸਤੀਆਂ ਪੁੱਜੀਆਂ ਸਨ ,ਜਿੱਥੇ ਨਾਮਵਰ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਜਿੱਥੇ ਸਰਦੂਲ ਸਿਕੰਦਰ ਦਾ ਪੂਰਾ ਪਰਿਵਾਰ ਗਮ ਦੇ ਸਾਗਰ 'ਚ ਡੁੱਬਿਆ ਹੋਇਆ ਹੈ, ਉੱਥੇ ਹੀ ਮਰਹੂਮ ਗਾਇਕ ਦੀ ਪਤਨੀ ਅਮਰ ਨੂਰੀ ਦਾ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਰੋ-ਰੋ ਬੁਰਾ ਹਾਲ ਹੈ। [caption id="attachment_477629" align="aligncenter" width="1280"] Sardool Sikander Death: Heavy crowd during last rites of Punjabi singer ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ[/caption] ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਸੀ। ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ ਤੇ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ। [caption id="attachment_477626" align="aligncenter" width="1280"] Sardool Sikander Death: Heavy crowd during last rites of Punjabi singer ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ[/caption] ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ। 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ। ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ। ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਫੋਰਟਿਸ ਹਸਪਤਾਲ 'ਚ ਹੋਇਆ ਦਿਹਾਂਤ [caption id="attachment_477625" align="aligncenter" width="700"] Sardool Sikander Death: Heavy crowd during last rites of Punjabi singer ਮਰਹੂਮ ਸਰਦੂਲ ਸਿਕੰਦਰ ਦੀ ਖੰਨਾ 'ਚ ਕੱਢੀ ਜਾ ਰਹੀ ਹੈ ਅੰਤਿਮ ਯਾਤਰਾ ,ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਪਹੁੰਚੇ ਲੋਕ[/caption] ਦੱਸ ਦੇਈਏ ਕਿ ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ 'ਰੋਡਵੇਜ਼ ਦੀ ਲਾਰੀ' ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ 'ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ 'ਹੁਸਨਾਂ ਦੇ ਮਾਲਕੋ' ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਹੁਣ ਸੁਰਾਂ ਦੇ ਸਿਕੰਦਰ ਤੇ  ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ। -PTCNews


Top News view more...

Latest News view more...