ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ 'ਚ ਸੀ ਦਾਖ਼ਲ
ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ 'ਚ ਸੀ ਦਾਖ਼ਲ :ਮੋਹਾਲੀ : ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਅੱਜਮੁਹਾਲੀ ਦੇ ਫੇਜ਼- 8 ਵਿਖੇ ਫੋਰਟਿਸ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ। ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸੀ ਤੇ ਅੱਜ ਦਿਹਾਂਤ ਹੋ ਗਿਆ ਹੈ।
[caption id="attachment_477302" align="aligncenter" width="696"] ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ 'ਚ ਸੀ ਦਾਖ਼ਲ[/caption]
ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਕਿਡਨੀ ਫੇਲ ਹੋ ਗਈ , ਸ਼ੂਗਰ ਵੀ ਵੱਧ ਗਈ ਸੀ ,ਜਿਸ ਕਰਕੇ ਉਹ ਪਿਛਲੇ ਲਗਭਗ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਦੇ ਵਿੱਚ ਫੋਰਟਿਸ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਸਨ। ਜਿਸ ਤੋਂ ਪਹਿਲਾ ਉਹ ਇਲਾਜ ਕਰਵਾਉਣ ਲਈ ਵੱਖ-ਵੱਖ ਹਸਪਤਾਲਾਂ ਦੇ ਵਿੱਚ ਵੀ ਗਏ ਸਨ ਤੇ ਫਿਰ ਫੋਰਟਿਸ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ ਸਨ।
[caption id="attachment_477301" align="aligncenter" width="700"]
ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ 'ਚ ਸੀ ਦਾਖ਼ਲ[/caption]
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ
ਸਰਦੂਲ ਸਿਕੰਦਰ ਜੋ ਕੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਨ, ਜਿਹਨਾਂ ਨੇ ਪੰਜਾਬੀ ਗੀਤਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਪ੍ਰਸਿੱਧ ਕੀਤਾ ਹੈ। ਇਸ ਖ਼ਬਰ ਤੋਂ ਬਾਅਦ ਸਰਦੂਲ ਸਿਕੰਦਰ ਦੇ ਫੈਨਜ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅਜੇ ਪਿਛਲੇ ਮਹੀਨੇ ਹੀ ਪਤਨੀ ਅਮਰ ਨੂਰੀ ਵਲੋਂ ਉਹਨਾਂ ਦਾ ਜਨਮਦਿਨ ਮਨਾਇਆ ਗਿਆ ਸੀ ਤੇ ਇੱਕ ਪਿਆਰੀ ਝੀ ਤਸਵੀਰ ਵੀ ਸਾਂਝੀ ਕੀਤੀ ਗਈ ਸੀ। ਅਫਸੋਸ ਦੀ ਗੱਲ ਹੈ ਕਿ ਅਜਿਹੇ ਚੰਗੇ ਇਨਸਾਨ ਤੇ ਚੰਗੇ ਗਾਇਕ ਸਾਡੇ ਵਿੱਚ ਨਹੀਂ ਰਹੇ।
[caption id="attachment_477300" align="aligncenter" width="700"]
ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ 'ਚ ਸੀ ਦਾਖ਼ਲ[/caption]
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ। ਕਰੀਬ ਪੰਜ ਸਾਲ ਪਹਿਲਾਂ ਸਰਦੂਲ ਸਿਕੰਦਰ ਨੇ ਅਪਣੀ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਸੀ। ਇਸਦੇ ਚਲਦੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਿਮਾਰੀ ਦੇ ਕਾਰਨ ਸਰਦੂਲ ਸਿਕੰਦਰ ਦਾ ਦਿਹਾਂਤ ਹੋ ਗਿਆ ਹੈ।
[caption id="attachment_477298" align="aligncenter" width="1280"]
ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ 'ਚ ਸੀ ਦਾਖ਼ਲ[/caption]
ਦੱਸ ਦੇਈਏ ਕਿ ਸਰਦੂਲ ਸਿਕੰਦਰ ਨੇ ਕਿਸਾਨੀ ਅੰਦੋਲਨ ਦੇ ਦੌਰਾਨ ਵੀ ਸਿੰਘੁ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਸਮਰਥਨ ਵੀ ਕੀਤਾ ਸੀ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿ ਅਜਿਹੀ ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ। ਸਰਦੂਲ ਸਿਕੰਦਰ ਦੀ ਅਵਾਜ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਹੈ।
-PTCNews