adv-img
ਦੇਸ਼

ਟੀਵੀ ਅਦਾਕਾਰਾ Vaishali Takkar ਨੇ ਕੀਤੀ ਖੁਦਕੁਸ਼ੀ, ਪੁਲਿਸ ਨੂੰ ਮਿਲਿਆ ਪੱਤਰ

By Pardeep Singh -- October 16th 2022 02:58 PM

ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਫਿਲਮ ਅਤੇ ਟੀਵੀ ਇੰਡਸਟਰੀ ਤੋਂ ਇੱਕ ਤੋਂ ਬਾਅਦ ਇੱਕ ਐਕਟਰਸ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਟੀਵੀ ਇੰਡਸਟਰੀ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਖੁਦਕੁਸ਼ੀ ਕਰ ਲਈ ਹੈ।

ਅਦਾਕਾਰਾ ਨੇ ਇੰਦੌਰ ਸਥਿਤ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰਾ ਦੀ ਮੌਤ ਦੀ ਖ਼ਬਰ ਨੇ ਟੀਵੀ ਇੰਡਸਟਰੀ  ਨੂੰ ਹੈਰਾਨ ਕਰ ਦਿੱਤਾ ਹੈ। ਪੁਲਿਸ ਨੇ ਇਕ ਸੁਸਾਈਡ ਨੋਟ ਬਰਾਮਦ ਕੀਤਾ , ਅਦਾਕਾਰਾ ਨੇ ਫਾਂਸੀ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਜੋ ਕਿ ਪੁਲਿਸ ਦੇ ਹੱਥ ਹੈ। ਹਾਲਾਂਕਿ ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਇਸ ਸੁਸਾਈਡ ਨੋਟ 'ਚ ਕੀ ਲਿਖਿਆ ਹੈ। ਖਬਰ ਮੁਤਾਬਕ ਸ਼ੁਰੂਆਤੀ ਜਾਂਚ 'ਚ ਪੁਲਸ ਨੇ ਪ੍ਰੇਮ ਸਬੰਧਾਂ ਕਾਰਨ ਖੁਦਕੁਸ਼ੀ ਕਰਨ ਦੇ ਸ਼ੱਕ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਭਿਨੇਤਰੀ ਨੇ ਇੰਦੌਰ ਦੇ ਸਾਈ ਬਾਗ ਸਥਿਤ ਆਪਣੇ ਘਰ 'ਚ ਫਾਹਾ ਲੈ ਲਿਆ।

ਇਹ ਵੀ ਪੜ੍ਹੋ:ਮਨੀਸ਼ ਸਿਸੋਦੀਆ ਤੋਂ ਮੁੜ ਹੋਵੇਗੀ ਪੁੱਛਗਿੱਛ, CBI ਨੇ ਭੇਜਿਆ ਸੰਮਨ

-PTC News

  • Share