Fri, Apr 26, 2024
Whatsapp

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਵਿਗੜੀ ਸਿਹਤ , ਹਸਪਤਾਲ 'ਚ ਕਰਵਾਇਆ ਦਾਖਲ  

Written by  Shanker Badra -- March 22nd 2021 01:38 PM
ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਵਿਗੜੀ ਸਿਹਤ , ਹਸਪਤਾਲ 'ਚ ਕਰਵਾਇਆ ਦਾਖਲ  

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਵਿਗੜੀ ਸਿਹਤ , ਹਸਪਤਾਲ 'ਚ ਕਰਵਾਇਆ ਦਾਖਲ  

ਮੁੰਬਈ : ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਨੇ 17 ਮਾਰਚ ਨੂੰ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ ਤੇ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਟਵਿੱਟਰ ਅਕਾਊਂਟ ਉੱਤੇ ਲਿਖਿਆ ਕਿ ਜੋ ਕੋਈ ਵੀ ਉਨ੍ਹਾਂ ਦੇ ਸੰਪਰਕ ਵਿਚ ਆਇਆ ਹੈ ਉਹ ਟੈਸਟ ਕਰਾ ਲਵੇ। ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ   [caption id="attachment_483249" align="aligncenter" width="1200"]Satish Kaushik admitted to hospital for ‘proper medical care’ after days of home quarantine ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਵਿਗੜੀ ਸਿਹਤ , ਹਸਪਤਾਲ 'ਚ ਕਰਵਾਇਆ ਦਾਖਲ[/caption] ਹੁਣ ਡਾਕਟਰਾਂ ਦੀ ਸਲਾਹ ਤੋਂ ਬਾਅਦ ਸਤੀਸ਼ ਕੌਸ਼ਿਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਖ਼ਬਰਾਂ ਅਨੁਸਾਰ ਸਤੀਸ਼ ਕੌਸ਼ਿਕ ਨੂੰ ਘਰ 'ਚ ਸਾਹ ਲੈਣ 'ਚ ਦਿੱਕਤ ਹੋ ਰਹੀ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਆਪ ਨੂੰ ਹਸਪਤਾਲ 'ਚ ਦਾਖਲ ਕਰਵਾ ਲੈਣ। [caption id="attachment_483250" align="aligncenter" width="784"]Satish Kaushik admitted to hospital for ‘proper medical care’ after days of home quarantine ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਵਿਗੜੀ ਸਿਹਤ , ਹਸਪਤਾਲ 'ਚ ਕਰਵਾਇਆ ਦਾਖਲ[/caption] ਸਤੀਸ਼ ਨੇ ਹੁਣ ਕੋਕਿਲਾਬੇਨ ਅੰਬਾਨੀ ਹਸਪਤਾਲ 'ਚ ਖੁਦ ਨੂੰ ਐਡਮਿਟ ਕਰਵਾ ਲਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਖਬਰ ਲਿਖੇ ਜਾਣ ਤੱਕ ਉਹ ਠੀਕ ਹਨ ਤੇ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਖ਼ਬਰਾਂ ਅਨੁਸਾਰ ਉਹ ਹੁਣ ਉਦੋਂ ਤਕ ਹਸਪਤਾਲ 'ਚ ਰਹਿਣਗੇ, ਜਦੋਂ ਤਕ ਉਨ੍ਹਾਂ ਦਾ ਟੈਸਟ ਨੈਗੇਟਿਵ ਨਹੀਂ ਆ ਜਾਂਦਾ। [caption id="attachment_483246" align="aligncenter" width="540"]Satish Kaushik admitted to hospital for ‘proper medical care’ after days of home quarantine ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਵਿਗੜੀ ਸਿਹਤ , ਹਸਪਤਾਲ 'ਚ ਕਰਵਾਇਆ ਦਾਖਲ[/caption] ਦੱਸ ਦੇਈਏ ਕਿ ਸਤੀਸ਼ ਨੇ ਪਿਛਲੇ ਦਿਨੀਂ ਲਿਖਿਆ ਸੀ, ਕ੍ਰਿਪਾ ਧਿਆਨ ਦੇਵੋ। ਮੇਰਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਪਿਛਲੇ ਕੁਝ ਦਿਨਾਂ ਤੋਂ ਜੋ ਲੋਕ ਮੇਰੇ ਸੰਪਰਕ 'ਚ ਆਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂਕਿ ਉਹ ਆਪਣਾ ਟੈਸਟ ਕਰਵਾ ਲੈਣ। ਮੈਂ ਘਰ 'ਚ ਕੁਆਰੰਟਾਈਨ ਹਾਂ। ਤੁਹਾਡੇ ਪਿਆਰ ਤੇ ਆਸ਼ੀਰਵਾਦ ਦੀ ਲੋੜ ਹੈ। ਧੰਨਵਾਦ। -PTCNews


Top News view more...

Latest News view more...