ਮੁੱਖ ਖਬਰਾਂ

ਬਾਲੀਵੁੱਡ ਅਦਾਕਾਰਾ ਸਤੀਸ਼ ਕੌਸ਼ਿਕ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ   

By Shanker Badra -- March 18, 2021 12:12 pm

ਮੁੰਬਈ : ਜਿੱਥੇ ਦੇਸ਼ 'ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਓਥੇ ਹੀ ਬਾਲੀਵੁੱਡ ਵਿੱਚ ਕੋਰੋਨਾ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਬਾਲੀਵੁੱਡ ਅਦਾਕਾਰਾ ਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਇਹ ਜਾਣਕਾਰੀ ਖੁਦ 64 ਸਾਲਾ ਸਤੀਸ਼ ਕੌਸ਼ਿਕ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਘਰ ਵਿੱਚ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ  

Satish Kaushik tests positive for Covid-19, says he is in home quarantine ਬਾਲੀਵੁੱਡ ਅਦਾਕਾਰਾ ਸਤੀਸ਼ ਕੌਸ਼ਿਕ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਸਤੀਸ਼ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਜੋ ਪਿਛਲੇ ਦਿਨਾਂ ਵਿਚ ਉਸ ਦੇ ਸੰਪਰਕ ਵਿਚ ਆਏ ਹਨ ,ਉਹ ਆਪਣਾ ਟੈਸਟ ਕਰਵਾ ਲੈਣ। ਸਤੀਸ਼ ਕੌਸ਼ਿਕ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, “ਕਿਰਪਾ ਕਰਕੇ ਨੋਟ ਕਰੋ, ਮੈਂ ਆਪਣਾ ਕੋਵਿਡ -19 ਟੈਸਟ ਕਰਵਾਇਆ ਸੀ ਅਤੇ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ।

Satish Kaushik tests positive for Covid-19, says he is in home quarantine ਬਾਲੀਵੁੱਡ ਅਦਾਕਾਰਾ ਸਤੀਸ਼ ਕੌਸ਼ਿਕ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਮੈਂ ਉਨ੍ਹਾਂ ਸਾਰਿਆਂ ਨੂੰ ਵੀ ਬੇਨਤੀ ਕਰਦਾ ਹਾਂ , ਜੋ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸੀ। ਮੈਂ ਆਪਣੇ ਘਰ ਵਿਚ ਇਕਾਂਤਵਾਸ ਵਿੱਚ ਰਹਿ ਰਿਹਾ ਹਾਂ। ਤੁਹਾਡਾ ਪਿਆਰ , ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦਇਸ ਤੋਂ ਬਾਹਰ ਆਉਣ 'ਚ ਮਦਦ ਕਰੇਗਾ ,ਧੰਨਵਾਦ। ਅਦਾਕਾਰ ਦੇ ਇਸ ਟਵੀਟ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

Satish Kaushik tests positive for Covid-19, says he is in home quarantine ਬਾਲੀਵੁੱਡ ਅਦਾਕਾਰਾ ਸਤੀਸ਼ ਕੌਸ਼ਿਕ ਹੋਏ ਕੋਰੋਨਾ ਪਾਜ਼ੀਟਿਵ, ਟਵੀਟ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਦੱਸ ਦੇਈਏ ਕਿ ਪਿਛਲੇ ਕੁੱਝ ਦਿਨਾਂ ਵਿੱਚ ਬਾਲੀਵੁੱਡ ਦੇ ਬਹੁਤ ਸਾਰੇ ਮਸ਼ਹੂਰ ਸਿਤਾਰੇ ਕੋਰੋਨਾ ਦੀ ਲਪੇਟ 'ਚ ਆ ਗਏ ਸਨ। ਬਾਲੀਵੁੱਡ ਦੇ ਅਦਾਕਾਰਾਸਤੀਸ਼ ਕੌਸ਼ਿਕ ਤੋਂ ਪਹਿਲਾਂ ਤਾਰਾ ਸੁਤਰਿਆ, ਅਸ਼ੀਸ਼ ਵਿਦਿਆਰਥੀ ,ਰਣਬੀਰ ਕਪੂਰ, ਸੰਜੇ ਲੀਲਾ ਭੰਸਾਲੀ ਅਤੇ ਮਨੋਜ ਬਾਜਪੇਈ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਇਹ ਸਾਰੇ ਅਲੱਗ ਅਲੱਗ ਅਤੇ ਇਲਾਜ ਅਧੀਨ ਹਨ।

-PTCNews

  • Share