Sat, Apr 27, 2024
Whatsapp

ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

Written by  Shanker Badra -- July 19th 2019 10:44 AM -- Updated: July 19th 2019 10:52 AM
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ :ਅਟਾਰੀ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦਾ ਕੰਮਕਾਜ ਚਲਾਉਣ ਲਈ ਸਤਵੰਤ ਸਿੰਘ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਹ ਫ਼ੈਸਲਾ ਪੀਐਸਜੀਪੀਸੀ ਦੇ ਮੈਂਬਰਾਂ, ਔਕਾਫ਼ ਬੋਰਡ ਦੇ ਅਧਿਕਾਰੀਆਂ ਅਤੇ ਸਲਾਹਕਾਰ ਬੋਰਡ ਦੇ ਮੈਂਬਰਾਂ ਦੀ ਮੀਟਿੰਗ 'ਚ ਕੀਤਾ ਗਿਆ। [caption id="attachment_319797" align="aligncenter" width="300"]satwant-singh-new-president-of-pakistan-sikh-gurdwara-management-committee ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ[/caption] ਇਸ ਦੇ ਨਾਲ ਹੀ ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦਾ ਜਰਨਲ ਸਕੱਤਰ ਬਣਾਇਆ ਗਿਆ ਹੈ।ਪਾਕਿਸਤਾਨੀ ਸਿੱਖ ਆਗੂਆਂ ਦੀ ਚੋਣ ਸਰਬਸੰਮਤੀ ਨਾਲ ਉਕਾਫ਼ ਬੋਰਡ ਪਾਕਿਸਤਾਨ ਦੇ ਮੁੱਖ ਦਫ਼ਤਰ ਲਾਹੌਰ ਵਿਖੇ ਕੀਤੀ ਗਈ ਹੈ।ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਨਵੇਂ ਚੁਣੇ ਮੈਂਬਰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਸਕੱਤਰ ਤਾਰਿਕ ਵਜ਼ੀਰ ਖ਼ਾਂ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ। [caption id="attachment_319790" align="aligncenter" width="300"]Satwant Singh new president of Pakistan Sikh Gurdwara Management Committee ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ[/caption] ਸੂਤਰਾਂ ਮੁਤਾਬਕ ਸਤਵੰਤ ਸਿੰਘ ਤੋਂ ਪਹਿਲਾਂ ਕਮੇਟੀ ਦੇ ਸੀਨੀਅਰ ਮੈਂਬਰ ਮਹਿੰਦਰ ਪਾਲ ਸਿੰਘ ਨੂੰ ਪ੍ਰਧਾਨਗੀ ਦਾ ਅਹੁਦਾ ਦਿੱਤਾ ਜਾਣਾ ਸੀ ਪਰ ਉਨ੍ਹਾਂ ਇਹ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ। ਮਹਿੰਦਰ ਪਾਲ ਸਿੰਘ ਹਸਪਤਾਲ ਵੀ ਚਲਾਉਂਦੇ ਹਨ, ਜਿਸ ਕਾਰਨ ਉਨ੍ਹਾਂ ਤਰਕ ਦਿੱਤਾ ਕਿ ਕਮੇਟੀ ਲਈ ਉਹ ਪੂਰਾ ਸਮਾਂ ਨਹੀਂ ਦੇ ਸਕਣਗੇ।ਇਸ ਤੋਂ ਇਲਾਵਾ ਉਹ ਕਿੰਗ ਐਡਵਰਟ ਮੈਡੀਕਲ ਕਾਲਜ ਲਾਹੌਰ ਦੇ ਅਸਿਸਟੈਂਟ ਪ੍ਰੋਫ਼ੈਸਰ ਵੀ ਹਨ। -PTCNews


Top News view more...

Latest News view more...