ਮੁੱਖ ਖਬਰਾਂ

ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

By Shanker Badra -- July 19, 2019 10:44 am -- Updated:July 19, 2019 10:52 am

ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ :ਅਟਾਰੀ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦਾ ਕੰਮਕਾਜ ਚਲਾਉਣ ਲਈ ਸਤਵੰਤ ਸਿੰਘ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਹ ਫ਼ੈਸਲਾ ਪੀਐਸਜੀਪੀਸੀ ਦੇ ਮੈਂਬਰਾਂ, ਔਕਾਫ਼ ਬੋਰਡ ਦੇ ਅਧਿਕਾਰੀਆਂ ਅਤੇ ਸਲਾਹਕਾਰ ਬੋਰਡ ਦੇ ਮੈਂਬਰਾਂ ਦੀ ਮੀਟਿੰਗ 'ਚ ਕੀਤਾ ਗਿਆ।

satwant-singh-new-president-of-pakistan-sikh-gurdwara-management-committee ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਇਸ ਦੇ ਨਾਲ ਹੀ ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦਾ ਜਰਨਲ ਸਕੱਤਰ ਬਣਾਇਆ ਗਿਆ ਹੈ।ਪਾਕਿਸਤਾਨੀ ਸਿੱਖ ਆਗੂਆਂ ਦੀ ਚੋਣ ਸਰਬਸੰਮਤੀ ਨਾਲ ਉਕਾਫ਼ ਬੋਰਡ ਪਾਕਿਸਤਾਨ ਦੇ ਮੁੱਖ ਦਫ਼ਤਰ ਲਾਹੌਰ ਵਿਖੇ ਕੀਤੀ ਗਈ ਹੈ।ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਨਵੇਂ ਚੁਣੇ ਮੈਂਬਰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਸਕੱਤਰ ਤਾਰਿਕ ਵਜ਼ੀਰ ਖ਼ਾਂ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।

Satwant Singh new president of Pakistan Sikh Gurdwara Management Committee ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਸੂਤਰਾਂ ਮੁਤਾਬਕ ਸਤਵੰਤ ਸਿੰਘ ਤੋਂ ਪਹਿਲਾਂ ਕਮੇਟੀ ਦੇ ਸੀਨੀਅਰ ਮੈਂਬਰ ਮਹਿੰਦਰ ਪਾਲ ਸਿੰਘ ਨੂੰ ਪ੍ਰਧਾਨਗੀ ਦਾ ਅਹੁਦਾ ਦਿੱਤਾ ਜਾਣਾ ਸੀ ਪਰ ਉਨ੍ਹਾਂ ਇਹ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ। ਮਹਿੰਦਰ ਪਾਲ ਸਿੰਘ ਹਸਪਤਾਲ ਵੀ ਚਲਾਉਂਦੇ ਹਨ, ਜਿਸ ਕਾਰਨ ਉਨ੍ਹਾਂ ਤਰਕ ਦਿੱਤਾ ਕਿ ਕਮੇਟੀ ਲਈ ਉਹ ਪੂਰਾ ਸਮਾਂ ਨਹੀਂ ਦੇ ਸਕਣਗੇ।ਇਸ ਤੋਂ ਇਲਾਵਾ ਉਹ ਕਿੰਗ ਐਡਵਰਟ ਮੈਡੀਕਲ ਕਾਲਜ ਲਾਹੌਰ ਦੇ ਅਸਿਸਟੈਂਟ ਪ੍ਰੋਫ਼ੈਸਰ ਵੀ ਹਨ।
-PTCNews

  • Share