ਰੋਜ਼ੀ ਰੋਟੀ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ ‘ਚ ਡੁੱਬਿਆ ਪਰਿਵਾਰ
ਰੋਜ਼ੀ ਰੋਟੀ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ ‘ਚ ਡੁੱਬਿਆ ਪਰਿਵਾਰ:ਹੁਸ਼ਿਆਰਪੁਰ : ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰਾਹ ਆਪਣਾ ਰਹੇ ਹਨ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ 'ਚ ਲੱਗੇ ਹੋਏ ਹਨ ਪਰ ਕਈ ਵਾਰ ਕਈਆਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ। [caption id="attachment_416477" align="aligncenter" width="300"] ਰੋਜ਼ੀ ਰੋਟੀ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ ‘ਚ ਡੁੱਬਿਆ ਪਰਿਵਾਰ[/caption] ਇਸ ਦੌਰਾਨ ਹੁਸ਼ਿਆਰਪੁਰ ਵਿਖੇ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਨੰਗਲ ਦੇ ਜੰਮਪਲ ਨੌਜਵਾਨ ਲਖਵਿੰਦਰ ਸਿੰਘ (35) ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਹੋਇਆ ਸੀ। ਜਿਸ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਬਾਰੇ ਪਤਾ ਚੱਲਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਦੋਂ ਪਰਿਵਾਰ ਵੱਲੋਂ ਉਨ੍ਹਾਂ ਦੇ ਧਿਆਨ 'ਚ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਤੁਰੰਤ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਇਸ ਬਾਰੇ ਜਾਣੂ ਕਰਵਾਇਆ। ਜਿਸ ਦੇ ਬਾਅਦ ਭਾਰਤ ਸਰਕਾਰ ਵੱਲੋਂ ਸਾਊਦੀ ਅਰਬ ਸਰਕਾਰ ਨੂੰ ਨਿਰਦੇਸ਼ ਦੇ ਕੇ ਲਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। [caption id="attachment_416478" align="aligncenter" width="300"] ਰੋਜ਼ੀ ਰੋਟੀ ਲਈ ਸਾਊਦੀ ਅਰਬ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ ‘ਚ ਡੁੱਬਿਆ ਪਰਿਵਾਰ [/caption] ਦੱਸਣਯੋਗ ਹੈ ਕਿ ਮੰਗਲਵਾਰ ਨੂੰ ਪਿੰਡ ਨੰਗਲ ਵਿਖੇ ਮ੍ਰਿਤਕ ਲਖਵਿੰਦਰ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਸੰਜੀਵ ਮਿਨਹਾਸ ਨੇ ਦੱਸਿਆ ਕਿ ਮ੍ਰਿਤਕ ਲਖਵਿੰਦਰ ਆਪਣੇ ਪਿੱਛੇ ਇਕ ਬੇਟਾ, ਇਕ ਬੇਟੀ, ਪਤਨੀ ਅਤੇ ਮਾਤਾ-ਪਿਤਾ ਨੂੰ ਰੋਂਦੇ-ਕੁਰਲਾਉਂਦੇ ਹੋਏ ਛੱਡ ਗਿਆ ਹੈ। -PTCNews