Advertisment

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ

author-image
Shanker Badra
Updated On
New Update
ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ
Advertisment
ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ:ਮੋਹਾਲੀ :  ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। publive-image ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ ਇਸ ਦੌਰਾਨ ਅਦਾਲਤ ਨੇ ਸੁਮੇਧਸੈਣੀ ਦੀ ਜ਼ਮਾਨਤ ਅਰਜ਼ੀ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੈਣੀ ਨੂੰ ਪੁਲਿਸ ਨਾਲ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ।
Advertisment
publive-image ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ ਦਰਅਸਲ 'ਚ ਮੋਹਾਲੀ ਕੋਰਟ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਸੁਮੇਧ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਦੇ ਕੇਸ ਨੂੰ ਪੰਜਾਬ ਤੋਂ ਬਾਹਰ ਟਰਾਂਸਫਰ ਕਰਨ ਦੀ ਮੰਗ ਵੀ ਰੱਦ ਕਰ ਦਿੱਤੀ ਸੀ ,ਜਿਸ ਤੋਂ ਬਾਅਦ ਗਿਰਫਤਾਰੀ ਤੋਂ ਬੱਚਣ ਲਈ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਅੱਜ ਕੋਰਟ ਨੇ ਸੈਣੀ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਫਿਲਹਾਲ ਲਈ ਗਿਰਫਤਾਰੀ ਉੱਤੇ ਰੋਕ ਲਗਾ ਦਿੱਤੀ ਹੈ। publive-image ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ ਦੱਸ ਦੇਈਏ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ ਸੀ। publive-image ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੈਣੀ ਦੀ ਗ੍ਰਿਫ਼ਤਾਰੀ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ ਜਿਸ ਤੋਂ ਬਾਅਦ ਮੁਲਤਾਨੀ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। -PTCNewes publive-image-
punjab-news news-in-punjab sumedh-saini multani-murder-case
Advertisment

Stay updated with the latest news headlines.

Follow us:
Advertisment