Advertisment

1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਵੱਡਾ ਝਟਕਾ , ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ

author-image
Shanker Badra
Updated On
New Update
1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਵੱਡਾ ਝਟਕਾ , ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
Advertisment
1984 ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਵੱਡਾ ਝਟਕਾ , ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ:ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ ਪਰ ਉਸਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਜੁਲਾਈ ਮਹੀਨੇ ਤਕ ਟਾਲਦਿਆਂ ਸੱਜਣ ਕੁਮਾਰ ਨੂੰ ਫਿਲਹਾਲ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਉਸ ਦੀ ਜ਼ਮਾਨਤ ਅਰਜ਼ੀ 'ਤੇ ਜੁਲਾਈ ਵਿਚ ਵਿਚਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਮੰਡੋਲੀ ਜੇਲ੍ਹ 'ਚ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਖ਼ਰਾਬ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ ਬੀਤੇ ਸਾਲ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਸੀ। ਨਾਲ ਹੀ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। -PTCNews-
1984-anti-sikh-riots-case sajjan-kumar
Advertisment

Stay updated with the latest news headlines.

Follow us:
Advertisment