Wed, Apr 24, 2024
Whatsapp

ਐੱਸ.ਸੀ./ਐੱਸ.ਟੀ. ਐਕਟ 'ਤੇ ਕੇਂਦਰ ਸਰਕਾਰ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

Written by  Jashan A -- February 10th 2020 11:33 AM
ਐੱਸ.ਸੀ./ਐੱਸ.ਟੀ. ਐਕਟ 'ਤੇ ਕੇਂਦਰ ਸਰਕਾਰ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

ਐੱਸ.ਸੀ./ਐੱਸ.ਟੀ. ਐਕਟ 'ਤੇ ਕੇਂਦਰ ਸਰਕਾਰ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ: ਐੱਸ.ਸੀ./ਐੱਸ.ਟੀ. ਐਕਟ 'ਤੇ ਕੇਂਦਰ ਸਰਕਾਰ ਨੂੰ ਵੱਡੀ ਰਾਹਤ ਮਿਲ ਗਈ ਹੈ। ਦਰਅਸਲ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਹਤ ਦਿੰਦੇ ਹੋਏ ਸੋਧ ਕਾਨੂੰਨ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਹੁਣ ਇਸ ਕਾਨੂੰਨ ਮੁਤਾਬਕ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਐੱਫ. ਆਈ. ਆਰ. ਦਰਜ ਹੋਵੇਗੀ ਅਤੇ ਗ੍ਰਿਫਤਾਰੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸਾਲ 2018 'ਚ ਕੀਤੀ ਸੋਧ ਨੂੰ ਬਰਕਰਾਰ ਹੈ ਤੇ ਐਕਟ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਹੋਰ ਪੜ੍ਹੋ: ਹੁਣ ਇਹ ਵਾਹਨ ਨਹੀਂ ਦੋੜਣਗੇ ਸੜਕਾਂ 'ਤੇ, ਸੁਪਰੀਮ ਕੋਰਟ ਨੇ ਲਿਆ ਵੱਡਾ ਫੈਸਲਾ https://twitter.com/ANI/status/1226736726564958210?s=20 ਜ਼ਿਕਰਯੋਗ ਹੈ ਕਿ ਸਾਲ 2018 'ਚ ਕੋਰਟ ਨੇ ਐੱਸ. ਸੀ/ਐੱਸ. ਟੀ. ਕਾਨੂੰਨ ਦੀ ਦੁਰਵਰਤੋਂ ਦੇ ਮੱਦੇਨਜ਼ਰ ਸ਼ਿਕਾਇਤਾਂ ਨੂੰ ਲੈ ਕੇ ਐੱਫ. ਆਈ. ਆਰ. ਤੇ ਗ੍ਰਿਫਤਾਰੀ ਦੀ ਵਿਵਸਥਾ 'ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਸੰਸਦ 'ਚ ਕੋਰਟ ਦੇ ਹੁਕਮ ਨੂੰ ਪਲਟਣ ਲਈ ਕਾਨੂੰਨ 'ਚ ਸੋਧ ਕੀਤੀ ਗਈ ਸੀ। ਸੋਧ ਕਾਨੂੰਨ ਦੀ ਵੈਧਤਾ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਸੀ। -PTC News


Top News view more...

Latest News view more...