ਪੰਜਾਬ ਸਰਕਾਰ ਨੇ ਸਕੂਲਾਂ ਦੇ ਬਾਰੇ ਕੀਤਾ ਵੱਡਾ ਐਲਾਨ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ:ਚੰਡੀਗੜ੍ਹ : ਪੰਜਾਬ 'ਚ ਕੋਵਿਡ-19 ਕਾਰਨ ਬੰਦ ਹੋਏ ਸਕੂਲਾਂ ਨੂੰ ਪੰਜਾਬ ਸਰਕਾਰ ਵਲੋਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਕੁੱਝ ਸ਼ਰਤਾਂ ਸਮੇਤ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ 19 ਅਕਤੂਬਰ 2020 ਤੋਂ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਦੇ ਨਾਲ ਹੀ ਕੁਝ ਸ਼ਰਤਾਂ ਲਗਾਈਆਂ ਗਈਆਂ ਹਨ।
[caption id="attachment_440478" align="aligncenter" width="583"] ਪੰਜਾਬ ਸਰਕਾਰ ਨੇ ਸਕੂਲਾਂ ਦੇ ਬਾਰੇ ਕੀਤਾ ਵੱਡਾ ਐਲਾਨ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ[/caption]
ਇਨ੍ਹਾਂ ਸ਼ਰਤਾਂ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ ਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ। ਇਸ ਬਾਰੇ
ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜਿਸ ਮੁਤਾਬਕ ਸਿਰਫ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਆ ਸਕਣਗੇ ਤੇ ਇਸ ਵਾਸਤੇ ਹਰ ਵਿਦਿਆਰਥੀ ਦੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਵੇਗੀ।
[caption id="attachment_440477" align="aligncenter" width="750"]
ਪੰਜਾਬ ਸਰਕਾਰ ਨੇ ਸਕੂਲਾਂ ਦੇ ਬਾਰੇ ਕੀਤਾ ਵੱਡਾ ਐਲਾਨ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ[/caption]
ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਕੇ ਹੁਕਮ ਕਰ ਦਿੱਤੇ ਗਏ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਸਕੂਲ
9ਵੀਂ ਤੋਂ 12ਵੀਂ ਜਮਾਤਾਂ ਲਈ 19 ਅਕਤੂਬਰ ਤੋਂ ਖੋਲ੍ਹੇ ਜਾਣਗੇ। ਇਨ੍ਹਾਂ ਹੁਕਮਾਂ ਵਿਚ ਗ੍ਰਹਿ ਵਿਭਾਗ, ਸਿਹਤ ਵਿਭਾਗ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੀ ਪਾਲਣ ਕਰਨਾ ਜ਼ਰੂਰੀ ਹੋਵੇਗਾ।
[caption id="attachment_440476" align="aligncenter" width="750"]
ਪੰਜਾਬ ਸਰਕਾਰ ਨੇ ਸਕੂਲਾਂ ਦੇ ਬਾਰੇ ਕੀਤਾ ਵੱਡਾ ਐਲਾਨ, ਹੁਣ ਇਸ ਦਿਨ ਤੋਂ ਖੁੱਲ੍ਹਣਗੇ ਸਕੂਲ[/caption]
ਇਸ ਦੇ ਨਾਲ ਹੀ ਵਿਭਾਗ ਵੱਲੋਂ ਕਿਹਾ ਗਿਆ ਕਿ ਜਿਨ੍ਹਾਂ
ਸਕੂਲਾਂ 'ਚ ਕੋਵਿਡ ਕੇਅਰ ਸੈਂਟਰ ਖੋਲ੍ਹੇ ਗਏ ਸਨ, ਉੱਥੇ ਸੈਨੇਟਾਈਜ਼ੇਸ਼ਨ ਕਰਵਾ ਕੇ ਹੀ ਸਕੂਲ ਖੋਲ੍ਹੇ ਜਾਣਗੇ। ਇਸ ਦੇ ਇਲਾਵਾ ਸਕੂਲ ਹੋਸਟਲਾਂ ਨੂੰ ਸੈਨੇਟਾਈਜ਼ ਕਰਵਾ ਕੇ ਹੀ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਜਾਰੀ ਹਿਦਾਇਤਾਂ ਦੀ ਪਾਲਣਾ ਲਾਜ਼ਮੀ ਹੈ।
School Reopening Punjab । Schools to open in Punjab from October 19
-PTCNews