ਦੇਸ਼

SC ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਦਾ ਵੱਡਾ ਫੈਸਲਾ- ਕੱਲ੍ਹ ਤੋਂ ਦਿੱਲੀ ਦੇ ਸਕੂਲ ਰਹਿਣਗੇ ਬੰਦ

By Riya Bawa -- December 02, 2021 3:16 pm -- Updated:December 02, 2021 3:21 pm

Delhi Air pollution : ਦਿੱਲੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਦੇ ਚੱਲਦਿਆਂ ਸਕੂਲ ਫਿਰ ਤੋਂ ਬੰਦ ਕਰ ਦਿੱਤੇ ਗਏ ਹਨ।ਕੇਜਰੀਵਾਲ ਸਰਕਾਰ ਦਾ ਇਹ ਹੁਕਮ ਸ਼ੁੱਕਰਵਾਰ ਤੋਂ ਲਾਗੂ ਹੋਵੇਗਾ। ਦਿੱਲੀ-ਐਨਸੀਆਰ ਵਿੱਚ ਪਿਛਲੇ ਇੱਕ ਮਹੀਨੇ ਤੋਂ ਪ੍ਰਦੂਸ਼ਣ ਦੇ ਪੱਧਰ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਵੀ ਕਈ ਥਾਵਾਂ 'ਤੇ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਸੀ। ਦਿੱਲੀ-ਐੱਨਸੀਆਰ ਦੇ ਕੁਝ ਇਲਾਕਿਆਂ 'ਚ ਇਹ ਪੱਧਰ 600 ਨੂੰ ਪਾਰ ਕਰ ਗਿਆ ਹੈ। ਸੁਪਰੀਮ ਕੋਰਟ ਨੇ ਪ੍ਰਦੂਸ਼ਣ ਦਰਮਿਆਨ ਸਕੂਲ ਖੋਲ੍ਹਣ 'ਤੇ ਕੇਜਰੀਵਾਲ ਸਰਕਾਰ ਨੂੰ ਫਟਕਾਰ ਲਗਾਈ ਸੀ।

After Supreme Court Expresses Concerns About Children Amid Pollution, Delhi Govt Decides To Close Schools For A Week

ਸੁਪਰੀਮ ਕੋਰਟ ਪ੍ਰਦੂਸ਼ਣ ਦੇ ਮੁੱਦੇ 'ਤੇ ਲਗਾਤਾਰ ਸੁਣਵਾਈ ਕਰ ਰਹੀ ਹੈ। ਵੀਰਵਾਰ ਨੂੰ ਅਦਾਲਤ 'ਚ ਵੀ ਸੁਣਵਾਈ ਹੋਈ, ਜਿਸ 'ਚ ਸਕੂਲ ਖੋਲ੍ਹਣ ਦਾ ਮੁੱਦਾ ਉਠਾਇਆ ਗਿਆ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪ੍ਰਦੂਸ਼ਣ ਦੇ ਵਿਚਕਾਰ ਸਕੂਲ ਕਿਉਂ ਖੋਲ੍ਹੇ ਗਏ। ਸੁਪਰੀਮ ਕੋਰਟ ਨੇ ਪੁੱਛਿਆ ਕਿ ਬਜ਼ੁਰਗ ਘਰੋਂ ਕੰਮ ਕਰ ਰਹੇ ਹਨ ਤਾਂ ਬੱਚੇ ਸਵੇਰ ਦੀ ਧੁੰਦ ਵਿੱਚ ਸਕੂਲ ਕਿਉਂ ਜਾ ਰਹੇ ਹਨ?

Delhi schools to remain closed again from tomorrow till further orders over pollution crisis

ਅਦਾਲਤ ਨੇ ਕਿਹਾ ਕਿ ਤੁਸੀਂ ਕਹਿ ਰਹੇ ਹੋ ਕਿ ਜੇਕਰ ਬੱਚੇ ਦੇ ਮਾਤਾ-ਪਿਤਾ ਉਨ੍ਹਾਂ ਨੂੰ ਸਕੂਲ ਭੇਜਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਭੇਜ ਦਿਓ, ਨਹੀਂ ਤਾਂ ਨਹੀਂ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਸਕੂਲ ਅਤੇ ਦਫ਼ਤਰ ਖੋਲ੍ਹਣ ਬਾਰੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਸਕੂਲਾਂ ਨੂੰ ਬੰਦ ਕਰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, "ਮੌਜੂਦਾ ਪ੍ਰਦੂਸ਼ਣ ਪੱਧਰ ਦੇ ਕਾਰਨ, ਦਿੱਲੀ ਦੇ ਸਾਰੇ ਸਕੂਲ ਕੱਲ੍ਹ ਤੋਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।"

Delhi school closure disruptive, say parents, educators | The Indian Express

-PTC News

  • Share