News in Punjabi

ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ 'ਚ ਆਫਲਾਈਨ ਕਲਾਸਾਂ, 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ

By Riya Bawa -- May 16, 2022 7:54 am -- Updated:May 16, 2022 7:58 am

ਚੰਡੀਗੜ੍ਹ: ਪੰਜਾਬ ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਮੰਗ ਕਾਰਨ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਦੀ ਤਰ੍ਹਾਂ ਹੀ ਕਰਨ ਦਾ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਨੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕੀਤਾ ਹੈ। ਇਸ ਲਈ 15 ਮਈ ਤੋਂ 31 ਮਈ, 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਕਲਾਸਾਂ ਆਫਲਾਈਨ ਮੋਡ ਵਿੱਚ ਚਲਾਈਆਂ ਜਾਣਗੀਆਂ। ਇਸ ਦੇ ਨਾਲ ਹੀ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਲਹਿਰਾ ਮੁਹੱਬਤ ਦੇ ਥਰਮਲ ਪਲਾਂਟ 'ਚ ਵੱਡਾ ਧਮਾਕਾ, ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ

ਇਸ ਦੇ ਨਾਲ ਹੀ 6ਵੀਂ ਤੋਂ 10ਵੀਂ ਤੱਕ ਦੇ ਬੇਸਲਾਇਨ ਟੈਸਟ ਅੱਜ ਤੋਂ ਸ਼ੁਰੂ ਹੋਣੇ ਹਨ ਅਤੇ ਇਸ ਦਾ ਟਾਇਮ ਟੇਬਲ ਪਹਿਲਾ ਹੀ ਜਾਰੀ ਕਰ ਦਿੱਤਾ ਗਿਆ ਸੀ ਜੋ ਕਿ ਆਨਲਾਈਨ ਹੀ ਹੈ। ਇਸ ਸੰਬੰਧੀ ਗੂਗਲ ਸ਼ੀਟ ਦਾ ਲਿੰਕ ਵੀ ਪ੍ਰਿੰਸੀਪਲਾਂ ਦੇ ਰਾਹੀਂ ਅਧਿਆਪਕਾਂ ਕੋਲ ਪੁੱਜਦਾ ਕਰ ਦਿੱਤਾ ਗਿਆ ਹੈ। ਹੁਣ ਅਧਿਆਪਕ ਆਫ ਲਾਈਨ ਪੜ੍ਹਾਈ ਦੇ ਦੌਰਾਨ ਆਨ ਲਾਈਨ ਬੇਸਲਾਇਨ ਟੈਸਟ ਬੱਚਿਆਂ ਦੇ ਲੈਣਗੇ। ਪਹਿਲਾਂ ਜਾਰੀ ਕਿਤੀ ਚਿੱਠੀ ਚ ਕਿਹਾ ਗਿਆ ਸੀ ਕਿ ਲਿੰਕ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲਾ ਰਹੇਗਾ।

ਸੂਬੇ ਦੇ ਸਿੱਖਿਆ ਮੰਤਰੀ ਮੁਤਾਬਕ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮੰਗ 'ਤੇ ਇਹ ਫੈਸਲਾ ਬਦਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਲਈ ਸਾਲ ਪੁਰਾਣਾ ਨਿਯਮ ਲਾਗੂ ਕੀਤਾ ਜਾਵੇ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸਕੂਲਾਂ ਵਿੱਚ ਦੋ ਸਾਲਾਂ ਤੋਂ ਆਫਲਾਈਨ ਕਲਾਸਾਂ ਨਾ ਚੱਲਣ ਕਾਰਨ ਸਿੱਖਿਆ ਦੇ ਹੋ ਰਹੇ ਨੁਕਸਾਨ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਕਰੋ ਅਤੇ ਆਨਲਾਈਨ ਪੜ੍ਹਾਈ ਕਰਨ ਤੋਂ ਗੁਰੇਜ਼ ਕਰੋ।

school

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12.30 ਵਜੇ ਤੱਕ ਸਕੂਲਾਂ ਵਿੱਚ ਹੀ ਜਮਾਤਾਂ ਪੜ੍ਹਾਈਆਂ ਜਾਣਗੀਆਂ।

school

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਆਪਣੇ ਰੋਜ਼ਾਨਾ ਸਕੂਲਾਂ ਦੇ ਦੌਰਿਆਂ ਦੌਰਾਨ ਅਧਿਆਪਕਾਂ ਤੋਂ ਪ੍ਰਾਪਤ ਫੀਡਬੈਕ ਵਿੱਚ ਵੀ ਅਧਿਆਪਕਾਂ ਨੇ ਕਿਹਾ ਕਿ ਸਕੂਲਾਂ ਵਿੱਚ 31 ਮਈ ਤੱਕ ਪੜ੍ਹਾਈ ਜਾਰੀ ਰਹੇ ਤਾਂ ਬਿਹਤਰ ਹੈ। ਉਨ੍ਹਾਂ ਕਿਹਾ ਕਿ ਹਰ ਪਾਸਿਓਂ ਮੰਗ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਇ ਅਨੁਸਾਰ ਹੀ ਫੈਸਲੇ ਲਏ ਜਾਣ।

-PTC News

  • Share