ਦੇਸ਼

ਦਿੱਲੀ ਸਰਕਾਰ ਦਾ ਵੱਡਾ ਫੈਸਲਾ- ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ਸਕੂਲ

By Riya Bawa -- November 21, 2021 5:11 pm -- Updated:Feb 15, 2021

Delhi School Reopen: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ ਜਿਸ ਨਾਲ ਲੋਕ ਬਹੁਤ ਪ੍ਰੇਸ਼ਾਨ ਹਨ। ਪਿਛਲੇ ਹਫਤੇ ਸੁਪਰੀਮ ਕੋਰਟ ਦੇ ਨਿਰਦੇਸ਼ ਤੋਂ ਬਾਅਦ ਰਾਜਧਾਨੀ ਦੇ ਸਾਰੇ ਸਕੂਲ ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਦਫਤਰਾਂ ਨੂੰ ਵੀ 1 ਹਫਤੇ ਯਾਨੀ 21 ਨਵੰਬਰ ਤੱਕ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਣ ਸਿੱਖਿਆ ਵਿਭਾਗ ਨੇ ਵਿਦਿਅਕ ਅਦਾਰਿਆਂ ਲਈ ਨਵੀਂ ਹਦਾਇਤ ਜਾਰੀ ਕੀਤੀ ਹੈ।

Delhi air pollution: NCR schools, colleges shut, construction at a halt till November 21 | Cities News,The Indian Express

ਵਿਭਾਗ ਨੇ ਨੋਟਿਸ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਫਿਲਹਾਲ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖੇ ਜਾਣ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ, ਗੈਰ-ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ, NDMC, MCD ਅਤੇ ਦਿੱਲੀ ਕੈਂਟੋਨਮੈਂਟ ਬੋਰਡ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਹਾਲਾਂਕਿ, ਇਸ ਮਿਆਦ ਦੇ ਦੌਰਾਨ ਆਨਲਾਈਨ ਪੜ੍ਹਾਈ ਜਾਰੀ ਰਹੇਗੀ।

Air Pollution: Schools, colleges in Delhi-NCR shut till further orders, WFH for 50pc staff

ਜਿਨ੍ਹਾਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਬੋਰਡ ਪ੍ਰੀਖਿਆਵਾਂ ਲਈ ਸਕੂਲ ਖੋਲ੍ਹ ਸਕਣਗੇ। ਸਾਰੇ ਸਕੂਲਾਂ ਦੇ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਬਾਰੇ ਵਿਦਿਆਰਥੀਆਂ, ਮਾਪਿਆਂ, ਸਟਾਫ਼ ਮੈਂਬਰਾਂ ਅਤੇ ਐੱਸਐੱਮਸੀ ਮੈਂਬਰਾਂ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਪਹਿਲਾਂ ਕੋਰੋਨਾ ਦੇ ਖਤਰੇ ਕਾਰਨ ਸਕੂਲ ਲੰਬੇ ਸਮੇਂ ਤੋਂ ਬੰਦ ਸਨ ਅਤੇ ਡੇਢ ਸਾਲ ਬਾਅਦ ਖੋਲ੍ਹੇ ਗਏ ਸਨ। ਹੁਣ ਹਵਾ ਪ੍ਰਦੂਸ਼ਣ ਨੇ ਬੱਚਿਆਂ ਦੀ ਪੜ੍ਹਾਈ 'ਤੇ ਮੁੜ ਬਰੇਕ ਲਗਾ ਦਿੱਤੀ ਹੈ। ਪ੍ਰਦੂਸ਼ਣ ਦੀ ਸਥਿਤੀ 'ਤੇ ਕਾਬੂ ਪਾਉਣ ਤੋਂ ਬਾਅਦ ਸਕੂਲ ਮੁੜ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ।

Delhi-school-pollution

-PTC News