Advertisment

ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂ ਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ

author-image
Shanker Badra
Updated On
New Update
ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂ ਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ
Advertisment
ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂ ਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ:ਚੰਡੀਗੜ੍ਹ :
Advertisment
ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਮਾਰਚ ਮਹੀਨੇ ਤੋਂ ਬੰਦ ਕੀਤੇ ਗਏ ਸਾਰੇ ਸਕੂਲ ਅੱਜ ਤੋਂ ਮੁੜ ਖੁੱਲ੍ਹ ਗਏ ਹਨ। ਇਸ ਦੌਰਾਨ ਵਿਦਿਆਰਥੀਆਂ ਨੂੰ ਗ੍ਰਹਿ ਵਿਭਾਗ, ਸਿਹਤ ਵਿਭਾਗ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ।
Advertisment
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸਕੂਲ ਜਾ ਸਕਣਗੇ। ਇਸ ਦੌਰਾਨ ਵਿਦਿਆਰਥੀਆਂ ਦੇ ਸਕੂਲ ਜਾਣ ਲਈ ਮਾਪਿਆਂ ਦੀ ਲਿਖ਼ਤੀ ਸਹਿਮਤੀ ਜ਼ਰੂਰੀ ਹੋਵੇਗੀ। ਇਸ ਤੋਂ ਇਲਾਵਾ ਸਕੂਲ ਦੇ ਸਾਰੇ ਸਟਾਫ਼ ਲਈ ਕੋਵਾ ਐਪ ਇੰਸਟਾਲ ਕਰਨੀ ਜ਼ਰੂਰੀ ਹੋਵੇਗੀ।
Advertisment
Schools reopen in Punjab । Schools to open in Punjab from October 19 ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ ਜਾਣਕਾਰੀ ਅਨੁਸਾਰ ਸੂਬੇ ਦੇ ਸਰਕਾਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਤੱਕ ਖੁੱਲ੍ਹਣਗੇ। ਵਿਦਿਆਰਥੀਆਂ ਦੀ ਹਾਜ਼ਰੀ ਲਾਜ਼ਮੀ ਨਹੀਂ ਹੋਵੇਗੀ ਅਤੇ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਇਸ ਦੌਰਾਨ ਸਕੂਲਾਂ ਨੂੰ ਕੋਰੋਨਾ ਵਾਇਰਸ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। Schools reopen in Punjab । Schools to open in Punjab from October 19 ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਕਿਹਾ ਗਿਆ ਕਿ ਜਿਨ੍ਹਾਂ ਸਕੂਲਾਂ ‘ਚ ਕੋਵਿਡ ਕੇਅਰ ਸੈਂਟਰ ਖੋਲ੍ਹੇ ਗਏ ਸਨ, ਉੱਥੇ ਸੈਨੇਟਾਈਜ਼ੇਸ਼ਨ ਕਰਵਾ ਕੇ ਹੀ ਸਕੂਲ ਖੋਲ੍ਹੇ ਜਾਣਗੇ। ਇਸ ਦੇ ਇਲਾਵਾ ਸਕੂਲ ਹੋਸਟਲਾਂ ਨੂੰ ਸੈਨੇਟਾਈਜ਼ ਕਰਵਾ ਕੇ ਹੀ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਜਾਰੀ ਹਿਦਾਇਤਾਂ ਦੀ ਪਾਲਣਾ ਲਾਜ਼ਮੀ ਹੈ। Schools reopen in Punjab । Schools to open in Punjab from October 19 ਪੰਜਾਬ 'ਚ 7 ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਮੁੜ ਖੁੱਲ੍ਹੇ , ਇਨ੍ਹਾਂਹਿਦਾਇਤਾਂ ਦੀ ਕਰਨੀ ਹੋਵੇਗੀ ਪਾਲਣਾ ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਮਾਰਚ ਮਹੀਨੇ ਵਿੱਚ ਪੂਰੇ ਦੇਸ਼ 'ਚ ਲਾਕਡਾਊਨ ਲਾਗੂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੇਸ਼ 'ਚ ਅਨਲਾਕ ਦੀ ਪ੍ਰਕਿਰਿਆ ਜਾਰੀ ਹੈ। ਇਸ ਅਨਲਾਕ ਦੀ ਪ੍ਰਕਿਰਿਆ ਤਹਿਤ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਸਕੂਲ ਖੋਲ੍ਹੇ ਜਾਣ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਪਰ ਪੰਜਾਬ 'ਚ ਅੱਜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। -PTCNews publive-image-
schools-reopen-in-punjab punjab-govt-school-reopening school-reopening-news %e0%a8%aa%e0%a9%b0%e0%a8%9c%e0%a8%be%e0%a8%ac-%e0%a8%9a-%e0%a8%85%e0%a9%b1%e0%a8%9c-%e0%a8%ae%e0%a9%81%e0%a9%9c-%e0%a8%96%e0%a9%81%e0%a9%b1%e0%a8%b2%e0%a9%8d%e0%a8%b9%e0%a9%87-%e0%a8%b8%e0%a8%95
Advertisment

Stay updated with the latest news headlines.

Follow us:
Advertisment