Mon, Dec 8, 2025
Whatsapp

ਇਸ ਤਾਰੀਖ਼ ਨੂੰ ਮਹਾਰਾਸ਼ਟਰ ਵਿਚ ਖੁੱਲ੍ਹਣਗੇ ਸਕੂਲ

Reported by:  PTC News Desk  Edited by:  Riya Bawa -- September 24th 2021 06:07 PM -- Updated: September 24th 2021 06:10 PM
ਇਸ ਤਾਰੀਖ਼ ਨੂੰ ਮਹਾਰਾਸ਼ਟਰ ਵਿਚ ਖੁੱਲ੍ਹਣਗੇ ਸਕੂਲ

ਇਸ ਤਾਰੀਖ਼ ਨੂੰ ਮਹਾਰਾਸ਼ਟਰ ਵਿਚ ਖੁੱਲ੍ਹਣਗੇ ਸਕੂਲ

ਮੁੰਬਈ - ਮਹਾਰਾਸ਼ਟਰ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਵੱਡੀ ਖ਼ਬਰ ਹੈ। ਮਹਾਰਾਸ਼ਟਰ ਵਿੱਚ 4 ਅਕਤੂਬਰ ਤੋਂ ਸਕੂਲ ਦੁਬਾਰਾ ਖੁੱਲ੍ਹਣ ਜਾ ਰਹੇ ਹਨ। ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਸੂਬੇ ਭਰ ਵਿੱਚ ਸਕੂਲ ਸ਼ੁਰੂ ਹੋਣਗੇ। ਮੁੱਖ ਮੰਤਰੀ ਊਧਵ ਠਾਕਰੇ ਨੇ ਇਸ ਪ੍ਰਸਤਾਵ 'ਤੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਘੋਸ਼ਣਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਨੇ ਕਿਹਾ ਕਿ ਸ਼ਹਿਰੀ ਹਿੱਸਿਆਂ ਵਿੱਚ ਸਕੂਲ 8 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖੁੱਲ੍ਹਣਗੇ। ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ਜਦੋਂ ਕਿ ਸ਼ਹਿਰੀ ਖੇਤਰਾਂ ਵਿਚ 8 ਵੀਂ ਤੋਂ 12 ਵੀਂ ਜਮਾਤਾਂ ਦੁਬਾਰਾ ਸ਼ੁਰੂ ਹੋਣਗੀਆਂ। Himachal Pradesh: Covid restrictions extended, schools to remain closed till Sept 21 ਸੂਬੇ ਦੇ ਸਿੱਖਿਆ ਵਿਭਾਗ ਨੇ ਕੋਰੋਨਾ ਕਾਰਨ ਰਾਜ ਵਿੱਚ ਬੰਦ ਸਕੂਲ ਖੋਲ੍ਹਣ ਦਾ ਪ੍ਰਸਤਾਵ ਭੇਜਿਆ ਸੀ। ਮੁੱਖ ਮੰਤਰੀ ਨੇ ਰਾਜ ਦੀ ਕੋਰੋਨਾ ਟਾਸਕ ਫੋਰਸ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ ਪਰ ਇਸਦੇ ਨਾਲ ਹੀ, ਕੋਰੋਨਾ ਨਾਲ ਜੁੜੇ ਹਾਲਾਤਾਂ ਦੇ ਮੱਦੇਨਜ਼ਰ, ਜ਼ਿਲ੍ਹਾ ਮੈਜਿਸਟਰੇਟਾਂ ਨੂੰ ਫੈਸਲੇ ਨੂੰ ਬਦਲਣ ਦਾ ਅਧਿਕਾਰ ਹੋਵੇਗਾ ਯਾਨੀ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਨਾਲ ਸਬੰਧਤ ਹਾਲਾਤ ਅਨੁਕੂਲ ਨਹੀਂ ਹਨ, ਜ਼ਿਲ੍ਹਾ ਮੈਜਿਸਟਰੇਟ ਸਕੂਲ ਬੰਦ ਰੱਖਣ ਦਾ ਫੈਸਲਾ ਕਰ ਸਕਦੇ ਹਨ। ਬੱਚਿਆਂ ਨੂੰ ਬੁਲਾਉਣ ਲਈ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੋਵੇਗੀ। ਵਿਦਿਆਰਥੀਆਂ 'ਤੇ ਹਾਜ਼ਰੀ ਲਈ ਦਬਾਅ ਨਹੀਂ ਪਾਇਆ ਜਾਵੇਗਾ। -PTC News


Top News view more...

Latest News view more...

PTC NETWORK
PTC NETWORK