Mon, Apr 29, 2024
Whatsapp

#SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ

Written by  Shanker Badra -- February 15th 2020 08:52 PM -- Updated: February 16th 2020 10:45 AM
#SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ

#SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ

#SchoolVanincident: ਲੌਂਗੋਵਾਲ ਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ:ਲੌਂਗੋਵਾਲ : ਸੰਗਰੁਰ ਦੇ ਕਸਬਾ ਲੌਂਗੋਵਾਲ ਵਿਖੇ ਅੱਜ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨਚਾਰ ਨੰਨ੍ਹੇਬੱਚੇਜਿੰਦਾ ਸੜ ਗਏ ਹਨ,ਜਦਕਿ 8 ਹੋਰਨਾਂ ਬੱਚਿਆਂ ਨੂੰ ਖੇਤਾਂ 'ਚ ਕੰਮ ਕਰਦੇ ਲੋਕਾਂ ਨੇ ਜੱਦੋ-ਜਹਿਦ ਕਰਕੇ ਜਿਊਂਦਾ ਬਚਾ ਲਿਆ ਹੈ। ਜਿਉਂ ਹੀ ਇਹ ਖ਼ਬਰ ਇਲਾਕੇ ਵਿੱਚ ਫੈਲੀ ਤਾਂਉਨ੍ਹਾਂ ਦੀਆਂ ਲਾਸ਼ਾਂ ਨੂੰ ਦੇਖ ਕੇ ਹਰ ਕੋਈ ਭੁੱਬਾਂ ਮਾਰ ਉਠਿਆ ,ਕਿਉਂਕਿ ਸਾਰੇ ਮ੍ਰਿਤਕ ਬੱਚਿਆਂ ਦੀ ਉਮਰ 4-5 ਸਾਲ ਦੱਸੀ ਜਾ ਰਹੀ ਹੈ। [caption id="attachment_389334" align="aligncenter" width="300"]#SchoolVanincident: School principal and driver Arrested in Longowal school van Accident #SchoolVanincident: ਲੌਂਗੋਵਾਲਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ[/caption] ਮਿਲੀ ਜਾਣਕਾਰੀ ਅਨੁਸਾਰ ਇਸ ਸਕੂਲ ਵੈਨ 'ਚ 12 ਬੱਚੇ ਸਵਾਰ ਸਨ। ਇਸ ਦੌਰਾਨ ਸਕੂਲ 'ਚ ਛੁੱਟੀ ਹੋਣ ਤੋਂ ਬਾਅਦ ਵੈਨ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਇਸ ਦੌਰਾਨ ਵੈਨ 'ਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਖੇਤਾਂ 'ਚ ਕੰਮ ਕਰਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਬੜੀ ਸਖ਼ਤ ਮਸ਼ੱਕਤ ਤੋਂ ਬਾਅਦ 8 ਬੱਚਿਆਂ ਨੂੰ ਵੈਨ 'ਚੋਂ ਬਾਹਰ ਕੱਢਿਆ ਹੈ, ਜਦਕਿ ਚਾਰ ਬੱਚੇ ਜਿਊਂਦੇ ਸੜ ਗਏ ਹਨ ਅਤੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਹੈ। ਇਹ ਮੰਦਭਾਗੀ ਵੈਨ ਇੱਥੋਂ ਦੀ ਸਿੱਧ ਸਮਾਧਾਂ ਰੋਡ 'ਤੇ ਸਥਿਤ ਸਿਮਰਨ ਪਬਲਿਕ ਸਕੂਲ ਦੀ ਸੀ ,ਜੋ ਬੱਚਿਆਂ ਨੂੰ ਛੁੱਟੀ ਹੋਣ ਉਪਰੰਤ ਲੌਂਗੋਵਾਲ ਵਿਖੇ ਘਰਾਂ ਵਿੱਚ ਛੱਡਣ ਲਈ ਜਾ ਰਹੀ ਸੀ। [caption id="attachment_389335" align="aligncenter" width="300"]#SchoolVanincident: School principal and driver Arrested in Longowal school van Accident #SchoolVanincident: ਲੌਂਗੋਵਾਲਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ[/caption] ਸੰਗਰੂਰ ਦੇ ਕਸਬਾ ਲੌਂਗੋਵਾਲ ਵਿਖੇ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗਣ ਕਰਕੇ ਚਾਰ ਬੱਚਿਆਂ ਦੀ ਹੋਈ ਮੌਤ ਤੋਂ ਬਾਅਦ ਲੋਕਾਂ ਵੱਲੋਂ ਦੋਸ਼ੀਆਂ ਖਿਲਾਫ਼ ਕਾਰਵਾਈ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ,ਜਿਸ ਨੂੰ ਦੇਰ ਰਾਤ ਚੁੱਕ ਲਿਆ ਗਿਆ ਹੈ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਦੇ ਹੋਏ ਕਿਹਾ ਕਿ ਲਾਸ਼ਾਂ ਨੂੰ ਚੁੱਕ ਲਿਆ ਗਿਆ ਹੈ ਅਤੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਗਿਆ ਹੈ। ਓਧਰ ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿੱਚ ਸਕੂਲ ਦੇ ਮਾਲਕ ਤੇ ਪ੍ਰਿੰਸੀਪਲ ਲਖਵਿੰਦਰ ਸਿੰਘ ਅਤੇ ਡਰਾਈਵਰ ਦਲਬੀਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। [caption id="attachment_389332" align="aligncenter" width="300"]#SchoolVanincident: School principal and driver Arrested in Longowal school van Accident #SchoolVanincident: ਲੌਂਗੋਵਾਲਸਕੂਲ ਵੈਨ ਹਾਦਸੇ ਵਿੱਚ ਸਕੂਲ ਦਾ ਪ੍ਰਿੰਸੀਪਲ ਅਤੇ ਡਰਾਈਵਰ ਗ੍ਰਿਫ਼ਤਾਰ[/caption] ਦੱਸ ਦੇਈਏ ਕਿ ਇਸ ਵੈਨ ਵਿਚ ਅੱਗ ਬੁਝਾਊ ਯੰਤਰ ਤਕ ਨਹੀਂ ਸੀ ਅਤੇ ਕਈ ਦਹਾਕੇ ਪੁਰਾਣੀ ਇਹ ਵੈਨ ਅੱਜ ਪਹਿਲੇ ਦਿਨ ਹੀ ਬੱਚਿਆਂ ਨੂੰ ਛੱਡਣ ਗਈ ਸੀ। ਓਥੇ ਮੌਜੂਦ ਕੁਝ ਲੋਕਾਂ ਅਨੁਸਾਰ ਸਕੂਲ ਵਾਲੇ ਇਕ ਦਿਨ ਪਹਿਲਾਂ ਹੀ ਖਸਤਾ ਹਾਲ ਵੈਨ ਨੂੰ ਖਰੀਦ ਕੇ ਲਿਆਏ ਸਨ। ਇੱਕ ਹੋਰ ਰਾਹਗੀਰ ਅਨੁਸਾਰ ਵੈਨ ਨੂੰ ਕਾਫੀ ਦੇਰ ਤੋਂ ਅੱਗ ਲੱਗੀ ਹੋਈ ਸੀ ਪਰ ਡਰਾਈਵਰ ਨੇ ਇਸ ਪਾਸੇ ਧਿਆਨ ਹੀ ਨਹੀਂ ਦਿੱਤਾ। ਉਸ ਨੇ ਅੱਗੇ ਮੋਟਰਸਾਈਕਲ ਕਰ ਕੇ ਵੈਨ ਰੋਕੀ ਤੇ ਕੁਝ ਬੱਚਿਆਂ ਨੂੰ ਬਾਹਰ ਕੱਢਿਆ ਪਰ ਇਸ ਤੋਂ ਬਾਅਦ ਅੱਗ ਤੇਜ਼ ਹੋ ਗਈ ਤੇ ਵੇਖਦੇ ਵੇਖਦੇ ਬੱਚੇ ਪੂਰੀ ਤਰ੍ਹਾਂ ਸੜ ਗਏ। -PTCNews


Top News view more...

Latest News view more...