Sat, May 11, 2024
Whatsapp

ਸ਼ਹੀਦੀ ਜੋੜ ਮੇਲ ਦਾ ਦੂਜਾ ਦਿਨ: ਵੱਡੀ ਗਿਣਤੀ 'ਚ ਸੰਗਤਾਂ ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ (ਤਸਵੀਰਾਂ)

Written by  Riya Bawa -- December 26th 2021 11:25 AM
ਸ਼ਹੀਦੀ ਜੋੜ ਮੇਲ ਦਾ ਦੂਜਾ ਦਿਨ: ਵੱਡੀ ਗਿਣਤੀ 'ਚ ਸੰਗਤਾਂ ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ (ਤਸਵੀਰਾਂ)

ਸ਼ਹੀਦੀ ਜੋੜ ਮੇਲ ਦਾ ਦੂਜਾ ਦਿਨ: ਵੱਡੀ ਗਿਣਤੀ 'ਚ ਸੰਗਤਾਂ ਗੁ: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ (ਤਸਵੀਰਾਂ)

ਸ੍ਰੀ ਫਤਿਹਗੜ੍ਹ ਸਾਹਿਬ: ਮਹਾਨ ਸ਼ਹੀਦ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ, ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਵੀ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂਘਰ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਤੜਕਸਾਰ ਤੋਂ ਹੀ ਲੰਬੀਆਂ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਸਤਿਨਾਮ ਸ੍ਰੀ ਵਾਹਿਗੁਰੂ ਦੇ ਨਾਮ ਦਾ ਜਾਪ ਕਰ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਰਾਜਨੀਤਕ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਵੱਲੋਂ ਅੱਜ ਫਤਿਹਗਡ਼੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ । ਹੋਰ ਪੜ੍ਹੋ:ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਗੁ.ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸ਼ਹੀਦਾਂ ਨੂੰ ਕੀਤਾ ਸਿਜਦਾ ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਜਿਥੇ ਉਹਨਾਂ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ ਤੇ ਗੁਰੂ ਸਾਹਿਬ ਜੀ ਦੀ ਹਜ਼ੂਰੀ 'ਚ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ ਦੀ 25 ਦਸੰਬਰ ਤੋਂ ਸ਼ੁਰੂਆਤ ਹੋ ਚੁੱਕੀ ਹੈ, ਜੋ 27 ਦਸੰਬਰ ਤੱਕ ਚਲੇਗਾ, ਜਿਸ ਨੂੰ ਲੈਕੇ ਦੂਰ-ਦੂਰ ਤੋਂ ਲੋਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਬਵਿਖੇ ਨਤਮਸਤਕ ਹੋ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। -PTC News


Top News view more...

Latest News view more...