Advertisment

ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਸਰੀ ਮੌਤ, 56 ਸਾਲਾ ਔਰਤ ਨੇ ਤੋੜਿਆ ਦਮ

author-image
Shanker Badra
Updated On
New Update
ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਸਰੀ ਮੌਤ, 56 ਸਾਲਾ ਔਰਤ ਨੇ ਤੋੜਿਆ ਦਮ
Advertisment
ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਸਰੀ ਮੌਤ, 56 ਸਾਲਾ ਔਰਤ ਨੇ ਤੋੜਿਆ ਦਮ:ਫ਼ਤਿਹਗੜ੍ਹ ਸਾਹਿਬ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਔਰਤ ਦੀ ਮੌਤ ਹੋ ਗਈ ਹੈ, ਜਿਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ। publive-image ਜਾਣਕਾਰੀ ਅਨੁਸਾਰ ਖਮਾਣੋਂ ਦੇ ਪਿੰਡ ਭਾਂਬਰੀ ਦੀ ਰਹਿਣ ਵਾਲੀ ਕੁਲਵੰਤ ਕੌਰ ਪਤਨੀ ਵੀਰ ਸਿੰਘ ਦੀ ਚੰਡੀਗੜ੍ਹ ਦੇ 32 ਸੈਕਟਰ 'ਚ ਸਥਿਤ ਸਰਕਾਰੀ ਹਸਪਤਾਲ 'ਚ ਕੋਰੋਨਾ ਕਾਰਨ ਮੌਤ ਹੋ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਭਜਨ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਾਪਤ ਇੱਕ ਰਿਪੋਰਟ 'ਚ ਇਸ ਮਹਿਲਾ ਦੇ ਕੋਰੋਨਾ ਪਾਜ਼ੀਟਿਵ ਹੋਣ ਸਬੰਧੀ ਅੱਜ ਪਤਾ ਲੱਗਾ ਹੈ ਅਤੇ ਇਸ ਦੇ ਸੰਬੰਧੀ ਵਿਭਾਗ ਕੋਲ ਸਿੱਧੇ ਤੌਰ 'ਤੇ ਇਸ ਮਹਿਲਾ ਸੰਬੰਧੀ ਕੋਈ ਹੋਰ ਜਾਣਕਾਰੀ ਨਹੀਂ ਹੈ।
Advertisment
Second death with a corona in Fatehgarh Sahib ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਸਰੀ ਮੌਤ, 56 ਸਾਲਾ ਔਰਤ ਨੇ ਤੋੜਿਆ ਦਮ ਦੱਸਣਯੋਗ ਹੈ ਕਿ ਇਹ ਮਹਿਲਾ ਬੀਤੀ 4 ਜੁਲਾਈ ਨੂੰ ਖਮਾਣੋਂ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਸਾਹ ਆਦਿ ਦੀ ਤਕਲੀਫ਼ ਕਾਰਨ ਦਾਖ਼ਲ ਹੋਈ ਸੀ, ਜਿੱਥੋਂ ਅੱਗੇ ਇਸ ਨੂੰ ਉਪਰੋਕਤ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਸੀ। ਉਸ ਦਾ ਲੰਘੇ ਦਿਨ ਕੋਰੋਨਾ ਸੰਬੰਧੀ ਟੈਸਟ ਲਿਆ ਗਿਆ ਸੀ ਅਤੇ ਇਸੇ ਦਿਨ ਹੀ ਉਸ ਦੀ ਮੌਤ ਹੋ ਗਈ। ਹਾਲਾਂਕਿ ਔਰਤ ਦੀ ਰਿਪੋਰਟ ਅੱਜ ਪ੍ਰਾਪਤ ਹੋਈ ਹੈ। Second death with a corona in Fatehgarh Sahib ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਸਰੀ ਮੌਤ, 56 ਸਾਲਾ ਔਰਤ ਨੇ ਤੋੜਿਆ ਦਮ ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਦੇ ਵਿਅਕਤੀ ਦੀ ਵੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਦੇ ਹੁਣ ਤੱਕ 131 ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 114 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਵਿਚ ਕੋਰੋਨਾ ਦੇ ਕੁਲ ਸਰਗਰਮ ਮਾਮਲੇ 15 ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। Second death with a corona in Fatehgarh Sahib ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਨਾਲ ਦੂਸਰੀ ਮੌਤ, 56 ਸਾਲਾ ਔਰਤ ਨੇ ਤੋੜਿਆ ਦਮ ਜ਼ਿਕਰਯੋਗ ਹੈ ਕਿ ਅੱਜ ਪਹਿਲਾਂ ਵੀ ਕੋਰੋਨਾ ਨਾਲ ਸੂਬੇ ਵਿਚ ਦੋ ਹੋਰ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਥੇ ਸੰਗਰੂਰ ਵਿਚ ਇਕ 59 ਸਾਲਾ ਵਿਅਕਤੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ, ਉਥੇ ਜਲੰਧਰ ਦੇ ਹਸਪਤਾਲ ਵਿਚ ਸੁਲਤਾਨਪੁਰ ਲੋਧੀ ਦੇ ਇਕ 54 ਸਾਲਾ ਵਿਅਕਤੀ ਦੀ ਮੌਤ ਹੋ ਗਈ। ਸੁਲਤਾਨਪੁਰ ਲੋਧੀ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ। -PTCNews -
coronavirus fatehgarh-sahib
Advertisment

Stay updated with the latest news headlines.

Follow us:
Advertisment