ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਸੁਰੱਖਿਆ ਬਲ ਦਾ ਇਕ ਜਵਾਨ ਸ਼ਹੀਦ, 4 ਜ਼ਖਮੀ
ਸ਼੍ਰੀਨਗਰ: ਜੰਮੂ-ਕਸ਼ਮੀਰ 'ਚ ਪਿਛਲੇ 24 ਘੰਟਿਆਂ ਤੋਂ ਚੱਲ ਰਹੇ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਹੁਣ ਤੱਕ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੂਬੇ ਦੇ ਸੁਜਵਾਨ ਇਲਾਕੇ 'ਚ ਇਕ ਘਰ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤਵਾਦੀਆਂ ਵਲੋਂ ਗੋਲੀਬਾਰੀ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ ਸੁਰੱਖਿਆ ਬਲਾਂ ਦੇ ਚਾਰ ਜਵਾਨ ਜ਼ਖਮੀ ਹੋ ਗਏ, ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਮੁਕਾਬਲੇ ਤੋਂ ਬਾਅਦ ਇਲਾਕੇ 'ਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ ਹੈ ਕਿ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਦਾ 1 ਜਵਾਨ ਸ਼ਹੀਦ ਹੋ ਗਿਆ ਹੈ ਅਤੇ 4 ਜਵਾਨ ਜ਼ਖ਼ਮੀ ਹੋ ਗਏ ਹਨ। ਅਸੀਂ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰ ਲਈ ਸੀ। (ਜੰਮੂ ਦੇ ਸੁੰਜਵਾਂ ਇਲਾਕੇ ਵਿੱਚ) ਮੁੱਠਭੇੜ ਅਜੇ ਵੀ ਜਾਰੀ ਹੈ। ਅੱਤਵਾਦੀ ਕਿਸੇ ਘਰ ਵਿੱਚ ਲੁਕੇ ਹੋਏ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਵੀ ਇੱਥੇ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਇਸ ਤੋਂ ਪਹਿਲਾਂ ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਦੇ ਪਿਤਾ ਨੂੰ ਮੌਕੇ 'ਤੇ ਬੁਲਾ ਕੇ ਆਤਮ ਸਮਰਪਣ ਕਰਨ ਦੀ ਅਪੀਲ ਕੀਤੀ ਸੀ। ਅੱਤਵਾਦੀ ਦੇ ਪਿਤਾ ਨੇ ਵਾਰ-ਵਾਰ ਅਪੀਲ ਕੀਤੀ ਹੈ ਕਿ ਜੇਕਰ ਉਹ ਆਤਮ ਸਮਰਪਣ ਕਰਦਾ ਹੈ ਤਾਂ ਕੋਈ ਵੀ ਉਸ 'ਤੇ ਗੋਲੀ ਨਹੀਂ ਚਲਾਵੇਗਾ। ਬਾਰਾਮੂਲਾ ਵਿੱਚ ਹੀ ਇੱਕ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਵਿੱਚ ਪਿਤਾ ਨੇ ਆਪਣੇ ਅੱਤਵਾਦੀ ਪੁੱਤਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਪਿਤਾ ਨੇ ਅੱਤਵਾਦੀ ਪੁੱਤਰ ਫੈਸਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਇਹ ਵੀ ਪੜ੍ਹੋ:ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹਕੇ ਤੇ ਆਲੇ ਦੁਆਲੇ ਧਰਨੇ ਦੇਣ 'ਤੇ ਪਾਬੰਦੀ -PTC News#UPDATE | 1 security force jawan martyred and 4 jawans injured in the encounter. We had cordoned off the area in the night. Encounter still underway (in Sunjwan area of Jammu). Terrorists seem to have hidden in a house: Mukesh Singh, ADGP Jammu Zone pic.twitter.com/sHN7isoyDL — ANI (@ANI) April 22, 2022