ਮੁੱਖ ਖਬਰਾਂ

ਕੁੜੀ ਨਾਲ ਕੀਤੀਆਂ ਦਰਿੰਦਗੀਆਂ ਦੀਆਂ ਹੱਦਾਂ ਪਾਰ, ਪੁਲਿਸ ਕਰ ਰਹੀ ਦੋਸ਼ੀਆਂ ਦੀ ਭਾਲ

By Jagroop Kaur -- June 08, 2021 3:06 pm -- Updated:Feb 15, 2021

ਥਾਣਾ ਸਾਹਨੇਵਾਲ ਅਧੀਨ ਆਉਂਦੇ ਕੰਗਣਵਾਲ ਦੀ ਦੁਰਗਾ ਕਲੋਨੀ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰੇ 8 ਵਜੇ ਦੇ ਕਰੀਬ ਸੈਰ ਕਰਨ ਜਾ ਰਹੇ ਲੋਕਾਂ ਨੇ ਇਕ ਬੋਰੀ ਨੂੰ ਸ਼ੱਕੀ ਹਾਲਤ ਵਿਚ ਪਈ ਵੇਖਿਆ। ਇਸ ਦੌਰਾਨ ਲੋਕਾਂ ਵੱਲੋਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੌਕੀ ਕੰਗਣਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

Read more :ਕੈਪਟਨ ਅਮਰਿੰਦਰ ਸਿੰਘ ਵਲੋਂ 20 ਕਰੋੜ ਰੁਪਏ ਮਲੇਰਕੋਟਲਾ ਨੂੰ ਦੇਣ ਦਾ ਕੀਤਾ ਐਲਾਨ

ਇਸ ਦੌਰਾਨ ਜਦੋਂ ਪੁਲਿਸ ਵੱਲੋਂ ਬੋਰੀ ਦੇਖੀ ਗਈ ਤਾਂ ਸਾਰਿਆਂ ਦੇ ਹੋਸ਼ ਉੱਡ ਗਏ। ਦਰਅਸਲ ਉਸ ਬੋਰੀ 'ਚ ਇਕ ਲਗਭਗ 24 ਸਾਲ ਦੀ ਕੁੜੀ ਦੀ ਲਾਸ਼ ਬਰਾਮਦ ਹੋਈ। ਜਿਸ ਦੇ ਮੂੰਹ ਅਤੇ ਗੁਪਤ ਅੰਗਾਂ ’ਤੇ ਤੇਜ਼ਾਬ ਸੁੱਟਿਆ ਹੋਇਆ ਸੀ ਅਤੇ ਉਸ ਦੀ ਲਾਸ਼ ਨਗਨ ਹਾਲਤ ਵਿਚ ਸੀ। ਚੌਕੀ ਇੰਚਾਰਜ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਨਗਨ ਹਾਲਤ ਵਿਚ ਕੁੜੀ ਦੀ ਪਹਿਚਾਣ ਨਹੀਂ ਹੋ ਸਕੀ ਹੈ।

Read More : SIT ਅੱਗੇ ਚੰਡੀਗੜ੍ਹ ਵਿੱਚ ਪੇਸ਼ ਹੋਏ ਸਾਬਕਾ ਡੀਜੀਪੀ ਸੁਮੇਧ ਸੈਣੀ

ਪਰ ਸਥਾਨਕ ਲੋਕਾਂ ਤੋਂ ਅਤੇ ਹੋਰਨਾਂ ਥਾਵਾਂ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੂ ਇਸ ਮ੍ਰਿਤਕ ਕੁੜੀ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਨਾਲ ਹੋਈ ਦਰਿੰਦਗੀ ਦੇ ਦੋਸ਼ੀਆਂ ਦੀ ਭਾਲ ਕੀਤੀ ਜਾ ਸਕੇ। ਕਿ ਇਨੀ ਦਰਦਨਾਕ ਮੌਤ ਦੇਣ ਵਾਲੇ ਦਰਿੰਦੇ ਕੌਣ ਹਨ ਅਤੇ ਇਸ ਦੇ ਪਿੱਛੇ ਵਜ੍ਹਾ ਕੀ ਰਹੀ |ਉਧਰ ਪੁਲਸ ਦਾ ਕਹਿਣਾ ਹੈ ਕਿ ਇਸ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਗਿਆ ਹੈ। ਉਥੇ ਹੀ ਇਸ ਦੌਰਾਨ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਹੈ।