Thu, Apr 25, 2024
Whatsapp

ਐਡਵੋਕੇਟ ਜਨਰਲ ਨੇ ਪਹਿਲੀ ਵਾਰ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ , ਦਿੱਤਾ ਠੋਕਵਾਂ ਜਵਾਬ

Written by  Shanker Badra -- November 06th 2021 01:19 PM -- Updated: November 06th 2021 01:43 PM
ਐਡਵੋਕੇਟ ਜਨਰਲ ਨੇ ਪਹਿਲੀ ਵਾਰ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ , ਦਿੱਤਾ ਠੋਕਵਾਂ ਜਵਾਬ

ਐਡਵੋਕੇਟ ਜਨਰਲ ਨੇ ਪਹਿਲੀ ਵਾਰ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ , ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ : ਪੰਜਾਬ ਦੇ ਏ.ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਨੇ ਅੱਜ ਪਹਿਲੀ ਵਾਰ ਨਵਜੋਤ ਸਿੱਧੂ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਏ.ਜੀ. ਦਿਓਲ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੀ ਰਾਜਨੀਤੀ ਚਮਕਾਉਣ ਲਈ ਗ਼ਲਤ ਜਾਣਕਾਰੀ ਫੈਲਾ ਰਹੇ ਹਨ। [caption id="attachment_546557" align="aligncenter" width="259"] ਐਡਵੋਕੇਟ ਜਨਰਲ ਨੇ ਪਹਿਲੀ ਵਾਰ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ , ਦਿੱਤਾ ਠੋਕਵਾਂ ਜਵਾਬ[/caption] ਏ.ਜੀ. ਦਿਓਲ ਨੇ ਕਿਹਾ ਕਿ ਸਰਕਾਰ ਅਤੇ ਮੇਰੇ ਦਰਮਿਆਨ ਕੀਤੇ ਜਾਣ ਵਾਲੇ ਕੰਮਾਂ ਵਿਚ ਨਵਜੋਤ ਸਿੱਧੂ ਰੋੜਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੇ ਅਤੇ ਸਰਕਾਰ ਦੇ ਕੰਮਾਂ ਵਿੱਚ ਨਵਜੋਤ ਸਿੱਧੂ ਅੜਚਨ ਪੈਦਾ ਕਰ ਰਹੇ ਹਨ। ਸਿੱਧੂ ਕਾਰਨ ਕਾਂਗਰਸ ਪਾਰਟੀ ਦੀ ਫ਼ੰਕਸ਼ਨਿੰਗ ਨੂੰ ਢਾਹ ਲੱਗ ਰਹੀ ਹੈ। [caption id="attachment_546556" align="aligncenter" width="286"] ਐਡਵੋਕੇਟ ਜਨਰਲ ਨੇ ਪਹਿਲੀ ਵਾਰ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ , ਦਿੱਤਾ ਠੋਕਵਾਂ ਜਵਾਬ[/caption] ਦਰਅਸਲ 'ਚ ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਸਿੱਧੂ ਨੇ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਵੀ ਸਰਕਾਰ ’ਤੇ ਸਿੱਧਾ ਨਿਸ਼ਾਨਾ ਸਾਧਿਆ ਸੀ। ਸਿੱਧੂ ਨੇ ਇਹ ਤੱਕ ਆਖ ਦਿੱਤਾ ਸੀ ਕਿ ਉਨ੍ਹਾਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਵਾਪਸ ਲੈ ਲਿਆ ਹੈ ਪਰ ਉਹ ਕਾਰਜਭਾਰ ਉਦੋਂ ਹੀ ਸੰਭਾਲਣਗੇ ਜਦੋਂ ਏ.ਜੀ. ਬਦਲਿਆ ਜਾਵੇਗਾ। [caption id="attachment_546558" align="aligncenter" width="297"] ਐਡਵੋਕੇਟ ਜਨਰਲ ਨੇ ਪਹਿਲੀ ਵਾਰ ਨਵਜੋਤ ਸਿੱਧੂ 'ਤੇ ਸਾਧਿਆ ਨਿਸ਼ਾਨਾ , ਦਿੱਤਾ ਠੋਕਵਾਂ ਜਵਾਬ[/caption] ਦੱਸ ਦੇਈਏ ਕਿ ਚਰਨਜੀਤ ਚੰਨੀ ਦੀ ਸਰਕਾਰ ਦੇ ਵਿਸਤਾਰ ਤੋਂ ਬਾਅਦ ਪਿਛਲੇ ਮਹੀਨੇ ਏ.ਪੀ.ਐੱਸ. ਦਿਓਲ ਨੂੰ ਏ.ਜੀ ਲਗਾਇਆ ਗਿਆ ਸੀ। ਇਸ ਮਗਰੋਂ ਹੀ ਵਿਵਾਦ ਖੜ੍ਹਾ ਹੋ ਗਿਆ ਸੀ। ਨਵਜੋਤ ਸਿੱਧੂ ਨੇ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ, ਜਦੋਂ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਸੀ। -PTCNews


Top News view more...

Latest News view more...